ਇੰਡੀਅਨ ਪ੍ਰੀਮੀਅਰ ਲੀਗ ਦੇ ਨਵੇਂ ਸੀਜ਼ਨ ਵਿੱਚ ਮੁੰਬਈ ਇੰਡੀਅਨਜ਼ ਦੀ ਟੀਮ ਆਪਣੇ ਸਭ ਤੋਂ ਤਜਰਬੇਕਾਰ ਆਲਰਾਊਂਡਰ ਕੀਰਨ ਪੋਲਾਰਡ ਤੋਂ ਬਿਨਾਂ ਖੇਲੇਗੀ। ਲੰਬੇ ਸਮੇਂ ਤੱਕ ਟੀਮ ਲਈ ਖੇਡਣ ਵਾਲੇ ਇਸ ਦਿੱਗਜ ਖਿਡਾਰੀ ਨੇ IPL ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਪਿਛਲੇ ਸਾਲ ਹੀ ਉਨ੍ਹਾਂ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਸੀ। ਪੋਲਾਰਡ ਸੰਨਿਆਸ ਤੋਂ ਬਾਅਦ ਵੀ IPL ਫਰੈਂਚਾਇਜ਼ੀ ਮੁੰਬਈ ਇੰਡੀਅਨਜ਼ ਨਾਲ ਜੁੜੇ ਰਹਿਣਗੇ। ਉਨ੍ਹਾਂ ਨੂੰ ਟੀਮ ‘ਚ ਵੱਡੀ ਜ਼ਿੰਮੇਵਾਰੀ ਦੇਣ ਦਾ ਐਲਾਨ ਕੀਤਾ ਗਿਆ ਹੈ।
ਮੁੰਬਈ ਇੰਡੀਅਨਜ਼ ਨੇ ਅਗਲੇ ਸਾਲ ਹੋਣ ਵਾਲੇ ਟੂਰਨਾਮੈਂਟ ਤੋਂ ਪਹਿਲਾਂ ਬਰਕਰਾਰ ਰੱਖਣ ਵਾਲੇ ਖਿਡਾਰੀਆਂ ਦੀ ਸੂਚੀ ਜਾਰੀ ਕਰਨ ਤੋਂ ਪਹਿਲਾਂ ਇੱਕ ਅਹਿਮ ਜਾਣਕਾਰੀ ਦਿੱਤੀ ਹੈ। ਟੀਮ ਦੀ ਤਰਫੋਂ ਦੱਸਿਆ ਗਿਆ ਕਿ ਪੋਲਾਰਡ ਨੇ IPL ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ। ਹੁਣ ਉਹ ਆਉਣ ਵਾਲੇ ਸੀਜ਼ਨ ‘ਚ ਟੀਮ ਦੇ ਨਾਲ ਬੱਲੇਬਾਜ਼ੀ ਕੋਚ ਦੀ ਭੂਮਿਕਾ ਨਿਭਾਉਣਗੇ।
💙#OneFamily @KieronPollard55 pic.twitter.com/K5BVlTDeN0
— Mumbai Indians (@mipaltan) November 15, 2022
ਸਾਲ 2010 ਵਿੱਚ ਪੋਲਾਰਡ ਨੇ ਮੁੰਬਈ ਇੰਡੀਅਨਜ਼ ਨਾਲ ਖੇਡਣਾ ਸ਼ੁਰੂ ਕੀਤਾ ਅਤੇ ਉਦੋਂ ਤੋਂ ਹੁਣ ਤੱਕ ਉਹ ਇਸ ਟੀਮ ਲਈ ਟੂਰਨਾਮੈਂਟ ਖੇਡ ਰਿਹਾ ਹੈ। ਮੁੰਬਈ ਇੰਡੀਅਨਜ਼ ਨੇ ਵੀ ਪਿਛਲੇ ਸਾਲ ਹੋਈ ਮੇਗਾ ਨਿਲਾਮੀ ਲਈ ਉਸ ਨੂੰ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਸੀ। ਟੀਮ ਦੇ ਨਾਲ ਇੱਕ ਦਹਾਕੇ ਤੋਂ ਵੱਧ ਸਮਾਂ ਬਿਤਾਉਂਦੇ ਹੋਏ, ਪੋਲਾਰਡ ਨੇ ਟਰਾਫੀ ਜਿੱਤਣ ਵਾਲੀ ਟੀਮ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ। 2010 ਵਿੱਚ ਮੁੰਬਈ ਇੰਡੀਅਨਜ਼ ਟੀਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਟੀਮ ਨੇ 5 ਆਈਪੀਐਲ ਅਤੇ 2 ਚੈਂਪੀਅਨਜ਼ ਲੀਗ ਟਰਾਫੀਆਂ ਜਿੱਤੀਆਂ ਹਨ।
ਇਸ ਦੌਰਾਨ ਪੋਲਾਰਡ ਨੇ 189 ਮੈਚਾਂ ‘ਚ 3412 ਰਨ ਬਣਾਏ , ਜਿਸ ‘ਚ 16 ਅਰਧ ਸੈਂਕੜੇ ਵਾਲੀਆਂ ਪਾਰੀਆਂ ਸ਼ਾਮਲ ਹਨ। ਹੁਣ ਤਕ ਉਸ ਨੇ 218 ਚੌਕੇ ਜਦਕਿ 223 ਛੱਕੇ ਲਾਏ ਅਤੇ ਪੋਲਾਰਡ ਨੇ ਵੀ ਮੁੰਬਈ ਟੀਮ ਲਈ ਕੁੱਲ 69 ਵਿਕਟਾਂ ਲਈਆਂ। ਇਸ ਦੌਰਾਨ ਉਸ ਦਾ ਸਰਵੋਤਮ ਪ੍ਰਦਰਸ਼ਨ 44 ਦੌੜਾਂ ਦੇ ਕੇ 4 ਵਿਕਟਾਂ ਰਿਹਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
Android: https://bit.ly/3VMis0h