ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿਤਿਆ ਸਿੰਘ ਨੇ ਸੁੱਖੂ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਬਾਰੇ ਪ੍ਰਿਯੰਕਾ ਗਾਂਧੀ ਅਤੇ ਮਲਿਕਾਰਜੁਨ ਖੜਗੇ ਨੂੰ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਸਖ਼ਤ ਫੈਸਲੇ ਲੈਣੇ ਪੈਂਦੇ ਹਨ ਅਤੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਮੈਂ ਇਸ ਸਰਕਾਰ ਵਿੱਚ ਨਹੀਂ ਰਹਿ ਸਕਦਾ। ਵਿਕਰਮਾਦਿੱਤਿਆ ਸਿੰਘ ਨੇ ਕਿਹਾ ਕਿ ਅਸੀਂ ਹਮੇਸ਼ਾ ਕਾਂਗਰਸ ਹਾਈਕਮਾਂਡ ਦਾ ਸਤਿਕਾਰ ਕੀਤਾ ਹੈ ਅਤੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਾ ਵੀ ਸਨਮਾਨ ਕੀਤਾ ਹੈ ਪਰ ਵਿਧਾਇਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਨਹੀਂ ਕੀਤਾ ਗਿਆ, ਇਹ ਵਿਧਾਇਕਾਂ ਦੀ ਅਣਦੇਖੀ ਦਾ ਨਤੀਜਾ ਹੈ ਕਿ ਅਸੀਂ ਰਾਜ ਸਭਾ ਚੋਣਾਂ ਹਾਰ ਗਏ। ਉਨ੍ਹਾਂ ਕਿਹਾ ਕਿ ਮੇਰੀ ਵਫ਼ਾਦਾਰੀ ਪਾਰਟੀ ਨਾਲ ਹੈ, ਇਸੇ ਲਈ ਮੈਂ ਖੁੱਲ੍ਹ ਕੇ ਬੋਲ ਰਿਹਾ ਹਾਂ।