Compensation for Damage Crop: ਦੇਸ਼ ਦੇ ਨਾਲ ਨਾਲ ਪੰਜਾਬ ‘ਚ ਬੇਮੌਸਮੀ ਬਰਸਾਤ ਕਾਰਨ ਫਸਲਾਂ ਖ਼ਰਾਬ ਹੋਇਆਂ। ਇਸ ਦੌਰਾਨ ਖ਼ਰਾਬ ਫਸਲਾਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਐਤਵਾਰ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਰੂਵਾਲ, ਅਗਵਾਨ, ਮਨਸੂਰ ਅਤੇ ਘਣੀਏ-ਕੇ-ਬੇਟ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ, ਐੱਸਡੀਐੱਮ ਡੇਰਾ ਬਾਬਾ ਨਾਨਕ ਸ਼ਾਇਰੀ ਭੰਡਾਰੀ, ਤਹਿਸੀਲਦਾਰ ਡੇਰਾ ਬਾਬਾ ਨਾਨਕ ਜਗਤਾਰ ਸਿੰਘ, ਉੱਘੇ ਜਨਤਕ ਆਗੂ ਗੁਰਦੀਪ ਸਿੰਘ ਰੰਧਾਵਾ, ਮੁੱਖ ਖੇਤੀਬਾੜੀ ਅਫ਼ਸਰ ਕ੍ਰਿਪਾਲ ਸਿੰਘ ਢਿਲੋਂ, ਬੀਡੀਪੀਓ ਡੇਰਾ ਬਾਬਾ ਨਾਨਕ ਕਿਰਨਦੀਪ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਰਹੇ।
ਸਰਹੱਦੀ ਪਿੰਡਾਂ ਦੇ ਦੌਰੇ ਦੌਰਾਨ ਖਰਾਬ ਹੋਈਆਂ ਫਸਲਾਂ ਦਾ ਜਾਇਜਾ ਲੈਣ ਤੋਂ ਬਾਅਦ ਕਿਸਾਨਾਂ ਨਾਲ ਗੱਲ ਕਰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਸੰਕਟ ਦੀ ਘੜ੍ਹੀ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਜਲਦ ਤੋਂ ਜਲਦ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਮੁਕੰਮਲ ਕੀਤੀ ਜਾਵੇ ਤਾਂ ਜੋ ਵਿਸਾਖੀ ਮੌਕੇ ਕਿਸਾਨਾਂ ਨੂੰ ਖਰਾਬ ਹੋਈਆਂ ਫਸਲਾਂ ਦਾ ਮੁਆਵਜਾ ਦੇਣਾ ਸ਼ੁਰੂ ਕੀਤਾ ਜਾ ਸਕੇ।
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੇ ਖਰਾਬੇ ਦੀ ਮੁਆਵਜਾ ਰਾਸ਼ੀ ਵਿੱਚ 25 ਫੀਸਦੀ ਦਾ ਵਾਧਾ ਕੀਤਾ ਗਿਆ ਹੈ ਤੇ ਕਣਕ ਤੋਂ ਇਲਾਵਾਂ ਹੋਰ ਵੀ ਜਿਹੜੀਆਂ ਫਸਲਾਂ ਬਾਰਸ਼ ਕਾਰਨ ਖਰਾਬ ਹੋਈਆਂ ਹਨ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਵੀ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਸੂਬੇ ਭਰ ਵਿੱਚ ਗਿਰਦਾਵਰੀ ਦਾ ਕੰਮ ਪੂਰੇ ਜ਼ੋਰਾਂ `ਤੇ ਚੱਲ ਰਿਹਾ ਹੈ ਅਤੇ ਅਧਿਕਾਰੀਆਂ ਵੱਲੋਂ ਹਰ ਕਿਸਾਨ ਦੇ ਖੇਤ ਵਿੱਚ ਜਾ ਕੇ ਫਸਲ ਦੇ ਨੁਕਾਸਨ ਦੀ ਅਸਲ ਰੀਪੋਰਟ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹਾਇਤਾ ਲਈ ਵ੍ਹੱਟਸਐਪ ਨੰਬਰ 93093-88088 ਜਾਰੀ ਕੀਤਾ ਹੈ ਤੇ ਜੇਕਰ ਕਿਸੇ ਕਿਸਾਨ ਨੂੰ ਗਿਰਦਾਵਰੀ ਸਬੰਧੀ ਕੋਈ ਵੀ ਸ਼ਿਕਾਇਤ ਹੈ ਤਾਂ ਉਹ ਇਸ ਨੰਬਰ ਉੱਪਰ ਆਪਣੀ ਸ਼ਿਕਾਇਤ ਭੇਜ ਸਕਦੇ ਹਨ।
ਕੁਲਦੀਪ ਧਾਲੀਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਿਰਦਾਵਰੀ ਦੇ ਕੰਮ ਨੂੰ ਸਮਾਂਬੱਧ ਤੇ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤਾ ਜਾਵੇ। ਇਸ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਸਾਨਾਂ ਦੀਆਂ ਮੁਕਸ਼ਲਾਂ ਵੀ ਸੁਣੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ 70 ਫੀਸਦੀ ਕੰਮ ਮੁਕੰਮਲ ਹੋ ਗਿਆ ਹੈ ਤੇ ਰਹਿੰਦੀ ਗਿਰਦਾਵਰੀ ਨੂੰ ਵੀ ਜਲਦ ਪੂਰਿਆਂ ਕਰਕੇ ਰੀਪੋਰਟ ਰਾਜ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h