Petrol Diesel Price: ਕੌਮਾਂਤਰੀ ਬਾਜ਼ਾਰ ‘ਚ ਸ਼ਨੀਵਾਰ ਨੂੰ ਕੱਚੇ ਤੇਲ ਦੀ ਕੀਮਤ ‘ਚ ਗਿਰਾਵਟ ਦੇਖਣ ਨੂੰ ਮਿਲੀ ਹੈ ਅਤੇ ਇਹ 1.23 ਫੀਸਦੀ ਜਾਂ 1.19 ਡਾਲਰ ਡਿੱਗ ਕੇ 95.77 ਡਾਲਰ ‘ਤੇ ਆ ਗਿਆ ਹੈ। ਇਸ ਦੌਰਾਨ ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਕੁਝ ਸ਼ਹਿਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਦੇਖਿਆ ਗਿਆ ਹੈ।
ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਦੀ ਗੱਲ ਕਰੀਏ ਤਾਂ ਕੀਮਤਾਂ ਸਥਿਰ ਰਹੀਆਂ ਹਨ। ਦਿੱਲੀ ‘ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਮੁੰਬਈ ‘ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ‘ਚ ਪੈਟਰੋਲ ਦੀ ਕੀਮਤ 106.03 ਰੁਪਏ ਅਤੇ ਡੀਜ਼ਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ ਹੈ। ਚੇਨਈ ਵਿੱਚ ਪੈਟਰੋਲ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਹਰ ਰੋਜ਼ ਜਾਰੀ ਕੀਤੇ ਜਾਂਦੇ ਹਨ ਪੈਟਰੋਲ-ਡੀਜ਼ਲ ਦੇ ਭਾਅ
ਸਰਕਾਰੀ ਤੇਲ ਕੰਪਨੀਆਂ ਵਲੋਂ ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੇ ਭਾਅ ਦੀ ਸਮੀਖਿਆ ਦੇ ਬਾਅਦ ਸਵੇਰੇ 6 ਵਜੇ ਪੈਟਰੋਲ-ਡੀਜ਼ਲ ਦੇ ਭਾਅ ਜਾਰੀ ਕੀਤੇ ਹਨ।ਇਸ ‘ਚ ਕੇਂਦਰ ਤੇ ਸੂਬਾ ਸਰਕਾਰਾਂ ਦੇ ਟੈਕਸ, ਢੁਵਾਈ ਦੀ ਲਾਗਤ ਤੇ ਡੀਜ਼ਲ ਕਮੀਸ਼ਨ ਨੂੰ ਸ਼ਾਮਿਲ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : ਗੁਰਮੀਤ ਰਾਮ ਦੇ ਪੰਜਾਬ ‘ਚ ਡੇਰਾ ਖੋਲ੍ਹਣ ਦੇ ਐਲਾਨ ਤੋਂ ਬਾਅਦ ਸਪੀਕਰ ਸੰਧਵਾਂ ਨੇ ਕਿਹਾ ਪੰਜਾਬ ਨਹੀਂ ਖੁੱਲ੍ਹੇਗਾ ਡੇਰਾ
TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ
Link ‘ਤੇ Click ਕਰਕੇ ਹੁਣੇ Download ਕਰੋ:
Android: https://bit.ly/3VMis0h
IOS: https://apple.co/3F63oER