ਸ਼ਨੀਵਾਰ, ਅਗਸਤ 9, 2025 02:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਚਲ ਰਿਹਾ ਮੌਸਮ ਕਣਕ ਲਈ ਵਧਿਆ, ਪਰ ਬਾਰਿਸ਼ ਫ਼ਸਲ ਨੂੰ ਪਹੁੰਚਾ ਸਕਦੀ ਨੁਕਸਾਨ, ਜਾਣੋ ਕਣਕ ਖੋਜ ਕੇਂਦਰ ਦੇ ਮਾਹਰਾਂ ਦੀ ਟੀਮ ਨੇ ਰਿਪੋਰਟ ‘ਚ ਕੀ ਕਿਹਾ

Agriculture News: ਕਣਕ ਖੋਜ ਕੇਂਦਰ ਕਰਨਾਲ ਦੇ ਡਾਇਰੈਕਟਰ ਡਾ: ਗਿਆਨੇਂਦਰ ਸਿੰਘ ਦਾ ਕਹਿਣਾ ਹੈ ਕਿ ਹੁਣ ਜਿਸ ਤਰ੍ਹਾਂ ਦਾ ਮੌਸਮ ਚੱਲ ਰਿਹਾ ਹੈ, ਉਹ ਕਣਕ ਲਈ ਅਨੁਕੂਲ ਹੈ।

by ਮਨਵੀਰ ਰੰਧਾਵਾ
ਮਾਰਚ 24, 2023
in ਖੇਤੀਬਾੜੀ, ਪੰਜਾਬ
0

Crop Damage in Punjab-Haryana: ਪੰਜਾਬ, ਹਰਿਆਣਾ, ਯੂਪੀ ਤੇ ਰਾਜਸਥਾਨ ‘ਚ ਮੀਂਹ, ਗੜੇਮਾਰੀ ਅਤੇ ਹਨੇਰੀ ਕਾਰਨ ਕਰੀਬ 3 ਫੀਸਦੀ ਕਣਕ ਦੀ ਫਸਲ ਤਬਾਹ ਹੋ ਗਈ ਹੈ। ਇਨ੍ਹਾਂ ਚਾਰ ਸੂਬਿਆਂ ‘ਚ ਕਣਕ ਦੀ ਫ਼ਸਲ ਦਾ ਨਿਰੀਖਣ ਕਰਨ ਤੋਂ ਬਾਅਦ ਵਾਪਸ ਪਰਤੀ ਕਣਕ ਡਾਇਰੈਕਟੋਰੇਟ, ਕਰਨਾਲ ਦੀਆਂ ਟੀਮਾਂ ਦੀ ਰਿਪੋਰਟ ਦੀ ਜਾਣਕਾਰੀ ਸਾਹਮਣੇ ਆਈ ਹੈ। ਜਿਸ ‘ਚ ਕਿਹਾ ਗਿਆ ਹੈ ਕਿ ਮੀਂਹ ਕਾਰਨ ਅਗੇਤੀ ਫ਼ਸਲ ਵਿੱਚ ਜ਼ਿਆਦਾ ਅਤੇ ਪਿਛੇਤੀ ਫ਼ਸਲ ਵਿੱਚ ਘੱਟ ਨੁਕਸਾਨ ਹੁੰਦਾ ਹੈ। ਜਿੱਥੇ ਫਸਲ ਡਿੱਗ ਗਈ ਹੈ ਅਤੇ ਪਾਣੀ ਵਿੱਚ ਡੁੱਬ ਗਈ ਹੈ, ਉੱਥੇ ਅਨਾਜ ਦੀ ਗੁਣਵੱਤਾ ਖਰਾਬ ਹੋਵੇਗੀ। ਉਤਪਾਦਨ ਵੀ ਪ੍ਰਭਾਵਿਤ ਹੋਵੇਗਾ।

ਕਣਕ ਖੋਜ ਕੇਂਦਰ ਕਰਨਾਲ ਦੇ ਡਾਇਰੈਕਟਰ ਡਾ: ਗਿਆਨੇਂਦਰ ਸਿੰਘ ਦਾ ਕਹਿਣਾ ਹੈ ਕਿ ਹੁਣ ਜਿਸ ਤਰ੍ਹਾਂ ਦਾ ਮੌਸਮ ਚੱਲ ਰਿਹਾ ਹੈ, ਉਹ ਕਣਕ ਲਈ ਅਨੁਕੂਲ ਹੈ। ਫਿਲਹਾਲ ਨੁਕਸਾਨ ਦਾ ਪੂਰਾ ਮੁਲਾਂਕਣ ਨਹੀਂ ਕੀਤਾ ਜਾ ਸਕਦਾ ਹੈ। ਦਾਣੇ ਹੁਣ ਪੱਕ ਰਹੇ ਹਨ, ਦਾਣੇ ਦੀ ਹਾਲਤ ਵੀ ਆਮ ਵਾਂਗ ਹੈ। ਪਰ ਜੇਕਰ ਜ਼ਿਆਦਾ ਮੀਂਹ ਪਿਆ ਤਾਂ ਨੁਕਸਾਨ ਹੋਵੇਗਾ।

ਕਣਕ ਦੇ ਵਿਗਿਆਨੀਆਂ ਦਾ ਕਹਿਣਾ ਹੈ ਕਿ ਆਮਤੌਰ ‘ਤੇ 1000 ਦਾਣਿਆਂ ਨੂੰ ਪਰਖ ਲਈ ਤੋਲਿਆ ਜਾਂਦਾ ਹੈ, ਪਰ ਇਹ ਵੱਖ-ਵੱਖ ਕਿਸਮਾਂ ਵਿਚ ਵੱਖ-ਵੱਖ ਹੁੰਦਾ ਹੈ। ਇਸ ਵਾਰ ਕਣਕ ਇੱਕ ਹਫ਼ਤਾ ਦੇਰੀ ਨਾਲ ਪੱਕਣ ਲੱਗੇਗੀ, ਕਿਉਂਕਿ ਪਾਰਾ ਹਾਲੇ ਵੀ ਘੱਟ ਹੈ। ਇਸ ਵਾਰ 31 ਮਾਰਚ ਤੋਂ ਪਹਿਲਾਂ ਮੰਡੀਆਂ ਵਿੱਚ ਕਣਕ ਦੀ ਫ਼ਸਲ ਆਉਣ ਦੀ ਸੰਭਾਵਨਾ ਬਹੁਤ ਘੱਟ ਹੈ।

24 ਮਾਰਚ ਨੂੰ ਪੰਜਾਬ-ਹਰਿਆਣਾ ‘ਚ ਮੀਂਹ ਤੇ ਗੜੇਮਾਰੀ ਦੀ ਭਵਿੱਖਬਾਣੀ

24 ਮਾਰਚ ਨੂੰ ਸੂਬਿਆਂ ਦੇ ਕੁਝ ਇਲਾਕਿਆਂ ਵਿੱਚ ਮੀਂਹ ਅਤੇ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਉੱਤਰੀ ਹਰਿਆਣਾ ਦੇ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ ਅਤੇ ਕਰਨਾਲ ਵਿੱਚ ਹੋਰ ਮੀਂਹ ਪੈ ਸਕਦਾ ਹੈ। ਕੁਝ ਥਾਵਾਂ ‘ਤੇ ਗੜੇ ਵੀ ਪੈ ਸਕਦੇ ਹਨ। 40 ਤੋਂ 50 ਕਿਮੀ ਇੱਕ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲ ਸਕਦੀ ਹੈ। ਜਿਸ ਨਾਲ ਹੁਣ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ।

ਇਸ ਦੇ ਨਾਲ ਹੀ ਦੱਸ ਦਈਏ ਕਿ ਪਿਛਲੇ ਸਾਲ ਫਰਵਰੀ-ਮਾਰਚ ਵਿੱਚ ਕਣਕ ਦਾ ਦਾਣਾ ਜ਼ਿਆਦਾ ਗਰਮੀ ਕਾਰਨ ਕਮਜ਼ੋਰ ਰਿਹਾ। ਇਸ ਕਾਰਨ ਸਰਕਾਰੀ ਖਰੀਦ ਅਨੁਮਾਨ ਤੋਂ ਅੱਧੀ ਰਹਿ। ਇਸ ਵਾਰ ਵੀ ਫਰਵਰੀ ‘ਚ ਤਾਪਮਾਨ ਜ਼ਿਆਦਾ ਹੋਣ ਕਾਰਨ ਨੁਕਸਾਨ ਹੋਣ ਦੀ ਸੰਭਾਵਨਾ ਸੀ ਪਰ 4 ਮਾਰਚ ‘ਚ ਵੈਸਟਰਨ ਡਿਸਟਰਬੈਂਸ ਨੇ ਤਾਪਮਾਨ ‘ਚ ਗਿਰਾਵਟ ਲਿਆਂਦੀ। ਇਸ ਨਾਲ ਕਣਕ ਨੂੰ ਪੱਕਣ ਲਈ ਕਾਫ਼ੀ ਸਮਾਂ ਮਿਲਦਾ ਹੈ।

ਪਾਰਾ 30 ਡਿਗਰੀ ਦੇ ਆਸ-ਪਾਸ

ਵਿਗਿਆਨੀਆਂ ਦਾ ਕਹਿਣਾ ਹੈ ਕਿ ਜਦੋਂ ਗਰਮੀ ਅਚਾਨਕ ਵਧ ਜਾਂਦੀ ਹੈ ਤਾਂ ਕਣਕ ਨੂੰ ਪੱਕਣ ਦਾ ਸਮਾਂ ਘੱਟ ਮਿਲਦਾ ਹੈ। ਦਾਣੇ ਖਿੜਨ ਦੀ ਬਜਾਏ ਕਮਜ਼ੋਰ ਹੋ ਜਾਂਦੇ ਹਨ। ਇਸ ਨਾਲ ਭਾਰ ਘੱਟ ਹੁੰਦਾ ਹੈ। ਆਮ ਤੌਰ ‘ਤੇ ਮਾਰਚ ਦੇ ਆਖਰੀ ਹਫਤੇ ਪਾਰਾ ਤੇਜ਼ੀ ਨਾਲ ਚੜ੍ਹ ਜਾਂਦਾ ਸੀ। ਇਸ ਕਾਰਨ ਕਣਕ ਦੀ ਫ਼ਸਲ ਜਲਦੀ ਪੱਕ ਗਈ। ਇਸ ਵਾਰ ਪਾਰਾ 30 ਡਿਗਰੀ ਦੇ ਆਸ-ਪਾਸ ਹੈ।

ਇਸ ਦੇ ਨਾਲ ਹੀ ਇੱਕ ਹੋਰ ਪੱਛਮੀ ਗੜਬੜੀ ਐਕਟਿਵ ਹੋ ਰਹਿ ਹੈ ਅਤੇ ਜੇਕਰ ਇਸ ਦੌਰਾਨ ਮੀਂਹ ਪੈਂਦਾ ਹੈ ਤਾਂ ਪਾਰਾ ਤੇਜ਼ੀ ਨਾਲ ਨਹੀਂ ਚੜ੍ਹੇਗਾ। ਹਾਲਾਂਕਿ, ਕਣਕ ਨੂੰ ਪੱਕਣ ਵਿੱਚ ਮਦਦ ਕਰਨ ਲਈ ਹੁਣ ਪਾਰਾ ਵਧਣਾ ਚਾਹੀਦਾ ਹੈ। ਹੁਣ ਵਧਦੇ ਤਾਪਮਾਨ ਦਾ ਫਸਲ ਨੂੰ ਹੀ ਫਾਇਦਾ ਹੋਵੇਗਾ। ਅਨਾਜ ਆਮ ਤੌਰ ‘ਤੇ ਪੱਕ ਜਾਵੇਗਾ। ਇਸ ਨਾਲ ਅਨਾਜ ਪੂਰੀ ਤਰ੍ਹਾਂ ਭਰ ਜਾਵੇਗਾ। ਭਾਰ ਵੀ ਵਧੇਗਾ। ਅਜਿਹੇ ‘ਚ ਉਤਪਾਦਨ ਚੰਗਾ ਹੋਵੇਗਾ।

ਇਨ੍ਹਾਂ 4 ਸੂਬਿਆਂ ਵਿੱਚ ਲਗਪਗ 187 ਲੱਖ ਹੈਕਟੇਅਰ ਕਣਕ ਦੀ ਫਸਲ ਹੈ। ਯੂਪੀ ਵਿੱਚ 98.39 ਲੱਖ ਹੈਕਟੇਅਰ, ਪੰਜਾਬ ਵਿੱਚ 35.08 ਲੱਖ ਹੈਕਟੇਅਰ, ਰਾਜਸਥਾਨ ਵਿੱਚ 29.67 ਲੱਖ ਹੈਕਟੇਅਰ, ਹਰਿਆਣਾ ਵਿੱਚ 23.76 ਲੱਖ ਹੈਕਟੇਅਰ ਵਿੱਚ ਕਣਕ ਦੀ ਫ਼ਸਲ ਹੈ। ਇਨ੍ਹਾਂ ਚਾਰ ਸੂਬਿਆਂ ਵਿੱਚ ਵਿਗਿਆਨੀਆਂ ਦੀਆਂ ਛੇ ਟੀਮਾਂ ਭੇਜੀਆਂ ਗਈਆਂ। ਕਣਕ ਨੂੰ ਲੈ ਕੇ ਪੂਰੇ ਦੇਸ਼ ਦੀਆਂ ਨਜ਼ਰਾਂ ਪੰਜਾਬ ਅਤੇ ਹਰਿਆਣਾ ‘ਤੇ ਟਿਕੀਆਂ ਹੋਈਆਂ ਹਨ, ਕਿਉਂਕਿ ਦੋਵੇਂ ਸੂਬੇ ਕਣਕ ਦੀ ਵੱਧ ਪੈਦਾਵਰ ‘ਚ ਸਭ ਤੋਂ ਅੱਗ ਰਹਿੰਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: crop damageHailstormkarnalpro punjab tvPunjab Haryana WeatherPunjab-Haryana Farmerspunjabi newsRain AlertweatherWestern DisturbancewheatWheat Research CenterWheat Research Center Karnal
Share213Tweet133Share53

Related Posts

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025

ਸ੍ਰੀ ਅਕਾਲ ਤਖ਼ਤ ਸਾਹਿਬ ਭੁੱਲ ਬਖਸ਼ਾਉਣ ਪਹੁੰਚੇ ਮੰਤਰੀ ਹਰਜੋਤ ਬੈਂਸ

ਅਗਸਤ 6, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.