ਸੋਮਵਾਰ, ਅਗਸਤ 31, 2026 02:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

CWG 2022: ਕਾਮਨਵੈਲਥ ਖੇਡਾਂ ਦੇ ਜੇਤੂ ਮੰਚ ਉੱਤੇ ਚੜ੍ਹੇ ਚਾਰੇ ਭਲਵਾਨ ਪੰਜਾਬੀ, ਵਿਦੇਸ਼ ‘ਚ ਗੱਡੇ ਜਿੱਤ ਦੇ ਝੰਡੇ

by propunjabtv
ਅਗਸਤ 6, 2022
in Featured News, ਖੇਡ
0

CWG 2022: ਬਰਮਿੰਘਮ ਵਿਖੇ ਚੱਲ ਰਹੀਆਂ ਕਾਮਨਵੈਲਥ ਖੇਡਾਂ 2022 ਵਿੱਚ ਮੁੰਡਿਆਂ ਦੀ ਕੁਸ਼ਤੀ ਦੇ ਸਿਖਰਲੇ ਹੈਵੀਵੇਟ 125 ਕਿਲੋ ਭਾਰ ਵਰਗ ਦੇ ਬੀਤੀ ਅੱਧੀ ਰਾਤ ਹੋਏ ਮੁਕਾਬਲਿਆਂ ਵਿੱਚ ਵੱਖਰਾ ਹੀ ਨਜ਼ਾਰਾ ਵੇਖਣ ਨੂੰ ਮਿਲਿਆ। ਇਕ-ਇਕ ਸੋਨੇ ਤੇ ਚਾਂਦੀ ਅਤੇ ਦੋ ਕਾਂਸੀ ਦੇ ਮੈਡਲ ਭਾਵੇਂ ਚਾਰ ਵੱਖੋ-ਵੱਖ ਮੁਲਕਾਂ ਨੇ ਜਿੱਤੇ ਪਰ ਮੈਡਲ ਜਿੱਤਣ ਵਾਲੇ ਚਾਰੇ ਪਹਿਲਵਾਨਾਂ ਦਾ ਪਿਛੋਕੜ ਪੰਜਾਬ ਦਾ ਹੈ। ਚਾਰੇ ਪਹਿਲਵਾਨ ‘47 ਦੀ ਦੇਸ਼ ਵੰਡ ਤੋਂ ਪਹਿਲਾ ਵਾਲੇ ਸਾਂਝੇ ਪੰਜਾਬ ਦੇ ਰਹਿਣ ਵਾਲੇ ਹਨ।

ਕੈਨੇਡਾ ਦੇ ਅਮਰਵੀਰ ਢੇਸੀ ਨੇ ਫ਼ਾਈਨਲ ਵਿੱਚ ਪਾਕਿਸਤਾਨ ਦੇ ਜ਼ਮਾਨ ਅਨਵਰ ਨੂੰ ਹਰਾ ਕੇ ਸੋਨੇ ਦਾ ਤਮਗਾ ਜਿੱਤਿਆ। ਅਨਵਰ ਨੇ ਚਾਂਦੀ ਖੱਟੀ। ਕਾਂਸੀ ਦੇ ਮੈਡਲ ਲਈ ਹੋਏ ਦੋ ਮੁਕਾਬਲਿਆਂ ਵਿੱਚ ਭਾਰਤ ਦੇ ਮੋਹਿਤ ਗਰੇਵਾਲ ਨੇ ਜਮਾਇਕਾ ਦੇ ਐਰੋਨ ਜੌਹਨਸਨ ਤੇ ਇੰਗਲੈਂਡ ਦੇ ਮਨਧੀਰ ਕੂਨਰ ਨੇ ਮੌਰੀਸਿਸ ਦੇ ਕੈਂਸਲੇ ਮੈਰੀ ਨੂੰ ਹਰਾ ਕੇ ਕਾਂਸੀ ਦੇ ਮੈਡਲ ਜਿੱਤੇ।

ਇਹ ਵੀ ਪੜ੍ਹੋ : CM ਭਗਵੰਤ ਮਾਨ ਦਾ ਦਿੱਲੀ ਦੌਰਾ, ਨੀਤੀ ਆਯੋਗ ਦੀ ਮੀਟਿੰਗ ‘ਚ PM ਸਾਹਮਣੇ MSP ਕਮੇਟੀ ਦਾ ਮੁੱਦਾ ਉਠਾਉਣਗੇ…

ਮੈਡਲ ਸੈਰੇਮਨੀ ਦੌਰਾਨ ਜੇਤੂ ਮੰਚ ਉਤੇ ਖੜ੍ਹੇ ਚਾਰੇ ਭਲਵਾਨ ਅਮਰਵੀਰ ਢੇਸੀ, ਜ਼ਮਾਨ ਅਨਵਰ, ਮੋਹਿਤ ਗਰੇਵਾਲ ਤੇ ਮਨਧੀਰ ਕੂਨਰ ਮੂਲ ਰੂਪ ਵਿੱਚ ਪੰਜਾਬੀ ਹੀ ਸਨ। ਚਾਰਾਂ ਨੂੰ ਦੇਖਦਿਆਂ 2004 ਵਿੱਚ ਚੜ੍ਹਦੇ ਤੇ ਲਹਿੰਦੇ ਪੰਜਾਬ ਦੀਆਂ ਹੋਈਆਂ ਖੇਡਾਂ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਹੋਇਆ ਪਲਵਿੰਦਰ ਸਿੰਘ ਚੀਮਾ ਤੇ ਬਸ਼ੀਰ ਭੋਲਾ ਦਾ ਮੈਚ ਯਾਦ ਹੋ ਗਿਆ। ਸੱਚਮੁੱਚ ਇਹ ਪਹਿਲਵਾਨ ਗਾਮੇ, ਕਿੱਕਰ, ਕੇਸਰ, ਕਰਤਾਰ ਦੇ ਹੀ ਵਾਰਸ ਹਨ।

ਅਮਰਵੀਰ ਢੇਸੀ ਦਾ ਜੱਦੀ ਪਿੰਡ ਚੜ੍ਹਦੇ ਪੰਜਾਬ (ਭਾਰਤ) ਦੇ ਜਲੰਧਰ ਜ਼ਿਲੇ ਵਿਚਲਾ ਸੰਘਵਾਲ ਹੈ। ਉਸ ਦਾ ਪਿਤਾ ਬਲਬੀਰ ਢੇਸੀ ਭਾਰਤ ਰਹਿੰਦਾ ਹੋਇਆ ਗਰੀਕੋ ਰੋਮਨ ਵਿੱਚ ਨੈਸ਼ਨਲ ਚੈਂਪੀਅਨ ਤੇ ਰੁਸਤਮ-ਏ-ਹਿੰਦ ਰਿਹਾ ਹੈ। 80ਵਿਆਂ ਦੇ ਸ਼ੁਰੂ ਵਿੱਚ ਢੇਸੀ ਪਰਿਵਾਰ ਪੰਜਾਬ ਤੋਂ ਕੈਨੇਡਾ ਸ਼ਿਫਟ ਹੋ ਗਿਆ ਸੀ। ਅਮਰਵੀਰ 2014 ਵਿੱਚ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਅਤੇ ਇਸ ਸਾਲ ਪੈਨ ਅਮਰੈਕਿਨ ਕੁਸ਼ਤੀ ਚੈਂਪੀਅਨਸ਼ਿਪ ਦਾ ਗੋਲ਼ਡ ਮੈਡਲਿਸਟ ਹੈ।

ਜ਼ਮਾਨ ਅਨਵਰ ਲਹਿੰਦੇ ਪੰਜਾਬ (ਪਾਕਿਸਤਾਨ) ਦੇ ਗੁਜਰਾਂਵਾਲਾ ਦਾ ਰਹਿਣ ਵਾਲਾ ਹੈ। 31 ਵਰ੍ਹਿਆਂ ਦਾ ਇਹ ਪਹਿਲਵਾਨ 2016 ਵਿੱਚ ਸੈਫ਼ ਖੇਡਾਂ ਵਿੱਚ ਵੀ ਸੋਨ ਤਮਗਾ ਜਿੱਤ ਚੁੱਕਾ ਹੈ। ਪਾਕਿਸਤਾਨ ਦਾ ਗੁੱਜਰਾਂਵਾਲਾ ਕੁਸ਼ਤੀ ਦਾ ਮੱਕਾ ਹੈ ਜਿੱਥੋਂ ਵੱਡੇ ਵੱਡੇ ਪਹਿਲਵਾਨ ਨਿਕਲੇ ਹਨ।

ਕਾਂਸੀ ਦਾ ਮੈਡਲ ਜਿੱਤਣ ਵਾਲੇ ਭਾਰਤ ਦੇ ਮੋਹਿਤ ਗਰੇਵਾਲ ਦਾ ਪਿੰਡ ਹਰਿਆਣਾ ਦੇ ਭਿਆਨੀ ਨੇੜੇ ਬਾਮਲਾ ਹੈ। 1966 ਤੋਂ ਪਹਿਲਾ ਇਹ ਇਲਾਕਾ ਵੀ ਸਾਂਝੇ ਪੰਜਾਬ ਦਾ ਹਿੱਸਾ ਰਿਹਾ ਹੈ। ਸੰਤਾਲੀ ਦੀ ਵੰਡ ਤੋਂ ਬਾਅਦ ਜਿਵੇਂ ਪੰਜਾਬ ਚੜ੍ਹਦੇ (ਭਾਰਤ) ਤੇ ਲਹਿੰਦੇ (ਪਾਕਿਸਤਾਨ) ਵਿੱਚ ਵੰਡ ਗਿਆ ਉਵੇਂ ਹੀ 1956 ਵਿੱਚ ਚੜ੍ਹਦੇ ਪੰਜਾਬ ਵਿੱਚੋਂ ਹਿਮਾਚਲ ਪ੍ਰਦੇਸ਼ ਤੇ 1966 ਵਿੱਚ ਹਰਿਆਣਾ ਸੂਬਾ ਅੱਡ ਬਣ ਗਿਆ।

ਇੰਗਲੈਂਡ ਵੱਲੋਂ ਖੇਡਦੇ ਮਨਧੀਰ ਕੂਨਰ ਦਾ ਪਿਛੋਕੜ ਚੜ੍ਹਦੇ ਪੰਜਾਬ (ਭਾਰਤ) ਦੇ ਜਲੰਧਰ ਜ਼ਿਲੇ ਵਿੱਚ ਹੈ। 26 ਵਰ੍ਹਿਆਂ ਦੇ ਮਨਧੀਰ ਦਾ ਇਹ ਪਹਿਲਾ ਵੱਡਾ ਇੰਟਰਨੈਸ਼ਨਲ ਮੈਡਲ ਹੈ।

ਇਹ ਵੀ ਪੜ੍ਹੋ : ਬੈਂਕਾਂ ਤੋਂ ਕਰਜ਼ਾ ਲੈਣਾ ਹੋਵੇਗਾ ਹੋਰ ਮਹਿੰਗਾ…

Tags: CWG 2022medlistpunjabi
Share246Tweet154Share62

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026
Load More

Recent News

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.