ਰਾਸ਼ਟਰਮੰਡਲ ਖੇਡਾਂ ‘ਚ ਮੁੱਕੇਬਾਜ਼ ਅਮਿਤ ਪੰਘਾਲ ਨੇ ਪੁਰਸ਼ਾਂ ਦੇ ਫਲਾਈਵੇਟ (48-51 ਕਿ. ਗ੍ਰਾ.) ਵਰਗ ‘ਚ ਇੰਗਲੈਂਡ ਦੇ ਕੀਆਰਨ ਮੈਕਡੋਨਾਲਡ ਨੂੰ ਹਰਾ ਕੇ ਸੋਨ ਤਮਗਾ ਜਿੱਤਿਆ ਹੈ। ਉਨ੍ਹਾਂ ਨੇ ਮੈਕਡੋਨਲਡ ਨੂੰ 5-0 ਨਾਲ ਹਰਾ ਕੇ ਸੋਨ ਤਮਗਾ ਆਪਣੇ ਨਾਂ ਕੀਤਾ ਹੈ। ਇਸ ਤੋਂ ਪਹਿਲਾਂ ਨੀਤੂ ਗੰਘਾਸ ਨੇ ਮਹਿਲਾਵਾਂ ਦੇ 48 ਕਿਲੋਗ੍ਰਾਮ ਦੇ ਫਾਈਨਲ ਵਿੱਚ ਮੇਜ਼ਬਾਨ ਇੰਗਲੈਂਡ ਦੀ ਮੁੱਕੇਬਾਜ਼ ਡੇਮੀ ਜ਼ੈੱਡ ਨੂੰ ਹਰਾ ਕੇ ਸੋਨ ਤਮਗਾ ਜਿੱਤਿਆ ਸੀ।
ਗੋਲਡ ਕੋਸਟ 2018 ਖੇਡਾਂ ਦੇ ਚਾਂਦੀ ਦਾ ਤਮਗਾ ਜੇਤੂ ਅਮਿਤ ਨੇ ਮੈਚ ਦੀ ਸ਼ੁਰੂਆਤ ਤੋਂ ਹੀ ਕੀਆਰਨ ‘ਤੇ ਪੰਚਾਂ ਦੀ ਬਾਰਿਸ਼ ਕੀਤੀ ਅਤੇ ਪਹਿਲੇ ਦੌਰ ਵਿੱਚ ਹੀ ਆਪਣੇ ਵਿਰੋਧੀ ਨੂੰ ਕਈ ਸੱਟਾਂ ਲਾਈਆਂ। ਦੂਜੇ ਦੌਰ ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦੇ ਹੋਏ ਅਮਿਤ ਨੇ 4-0 ਦੇ ਇੱਕਤਰਫਾ ਫੈਸਲੇ ਨਾਲ ਸੋਨ ਤਮਗਾ ਜਿੱਤਿਆ। ਜ਼ਿਕਰਯੋਗ ਹੈ ਕਿ ਭਾਰਤ ਨੇ ਹੁਣ ਤੱਕ 15 ਸੋਨ, 11 ਚਾਂਦੀ ਅਤੇ 17 ਕਾਂਸੀ ਦੇ ਤਗਮਿਆਂ ਸਮੇਤ 43 ਤਗਮੇ ਜਿੱਤੇ ਹਨ।