ਵੀਰਵਾਰ, ਸਤੰਬਰ 11, 2025 04:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਅਤੇ NGO ਪ੍ਰਜਵਲਾ ਵੱਲੋਂ ਸਾਂਝੇ ਤੌਰ ’ਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ ’ਤੇ ਵਰਕਸ਼ਾਪ ਦਾ ਆਯੋਜਨ 

by Gurjeet Kaur
ਫਰਵਰੀ 7, 2024
in ਪੰਜਾਬ
0
ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਅਤੇ ਐਨ.ਜੀ.ਓ. ਪ੍ਰਜਵਲਾ ਵੱਲੋਂ ਸਾਂਝੇ ਤੌਰ ’ਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ ’ਤੇ ਵਰਕਸ਼ਾਪ ਦਾ ਆਯੋਜਨ 
– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੁਲੀਸ ਅਧਿਕਾਰੀਆਂ ਦੀ ਜਾਂਚ ਸਮਰੱਥਾ ਵਿੱਚ ਵਾਧਾ ਕਰਨਾ ਸੀ ਵਰਕਸ਼ਾਪ ਦਾ ਉਦੇਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਈਬਰ ਅਪਰਾਧ (ਕ੍ਰਾਈਮ) ਨਾਲ ਨਜਿੱਠਣ ਵਾਲੇ ਪੁਲੀਸ ਅਧਿਕਾਰੀਆਂ ਦੀ ਤਫ਼ਤੀਸ਼ ਸਮਰੱਥਾ ਨੂੰ ਵਧਾਉਣ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਐਨ.ਜੀ.ਓ. ਪ੍ਰਜਵਲਾ ਦੇ ਸਹਿਯੋਗ ਨਾਲ ਪੰਜਾਬ ਰਾਜ ਸਾਈਬਰ ਕ੍ਰਾਈਮ ਡਵੀਜ਼ਨ ਦੇ ਮੁਹਾਲੀ ਸਥਿਤ ਦਫ਼ਤਰ ਵਿਖੇ ਸਾਈਬਰ ਇਨੇਬਲਡ ਹਿਊਮਨ ਟਰੈਫਿਕਿੰਗ (ਮਨੁੱਖੀ ਤਸਕਰੀ) ’ਤੇ ਇੱਕ ਰੋਜ਼ਾ ਆਫਲਾਈਨ/ਆਨਲਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਈ ਗਈ।
ਐਨ.ਜੀ.ਓ. ਪ੍ਰਜਵਲਾ , ਜਿਨਸੀ ਤਸਕਰੀ ਅਤੇ ਜਿਨਸੀ ਅਪਰਾਧਾਂ ਦੇ ਮੁੱਦੇ ’ਤੇ ਕੰਮ ਕਰਨ ਵਾਲੀ ਇੱਕ ਮੋਹਰੀ ਐਂਟੀ-ਟਰੈਫਿਕਿੰਗ ਸੰਸਥਾ ਹੈ, ਜਿਸਨੇ ਪਿਛਲੇ 27 ਸਾਲਾਂ ਵਿੱਚ 27,500 ਤੋਂ ਵੱਧ ਔਰਤਾਂ ਅਤੇ ਲੜਕੀਆਂ ਨੂੰ ਜਿਨਸੀ ਗੁਲਾਮੀ ਤੋਂ ਬਚਾਉਣ ਵਿੱਚ ਪੁਲਿਸ ਦੀ ਸਹਾਇਤਾ ਕੀਤੀ ਹੈ ਅਤੇ ਇਸ ਗ਼ੈਰ-ਮਨੁੱਖੀ ਮਕੜਜਾਲ ਚੋਂ ਅਜਿਹੀਆਂ ਪੀੜਤ ਲੜਕੀਆਂ ਦੀ ਰਿਹਾਈ ਨੂੰ ਯਕੀਨੀ ਬਣਾਇਆ ਹੈ।
ਸਾਈਬਰ-ਇਨੇਬਲਡ ਮਨੁੱਖੀ ਤਸਕਰੀ ਵਿਸ਼ੇ ’ਤੇ ਤਿੰਨ ਘੰਟੇ ਚੱਲੇ ਇਸ ਸੈਸ਼ਨ ਵਿੱਚ ਪੰਜਾਬ ਦੇ ਸਾਈਬਰ ਕ੍ਰਾਈਮ ਯੂਨਿਟਾਂ ਵਿੱਚ ਕੰਮ ਕਰਦੇ 50 ਅਧਿਕਾਰੀਆਂ ਨੇ ਨਿੱਜੀ ਤੌਰ ’ਤੇ ਭਾਗ ਲਿਆ, ਜਦਕਿ ਪੰਜਾਬ ਪੁਲਿਸ ਦੇ 100 ਤੋਂ ਵੱਧ ਅਧਿਕਾਰੀ ਵੀਡੀਓ ਕਾਨਫਰੰਸ ਰਾਹੀਂ ਇਸ ਵਰਕਸ਼ਾਪ ਵਿੱਚ ਸ਼ਾਮਲ ਹੋਏ।
ਸੈਸ਼ਨ ਦੀ ਸ਼ੁਰੂਆਤ ਭਾਰਤ ਵਿੱਚ ਮਨੁੱਖੀ ਤਸਕਰੀ ਦੇ ਮੁੱਦੇ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 370 ’ਤੇ ਚਰਚਾ ਨਾਲ  ਹੋਈ, ਇਸ ਤੋਂ ਬਾਅਦ ਇੱਕ ਪੇਸ਼ਕਾਰੀ ਦਿੱਤੀ ਗਈ ਕਿ ਕਿਵੇਂ ਤਸਕਰਾਂ ਦੁਆਰਾ ਪੀੜਤਾਂ ਦੀ ਭਰਤੀ  ਦੌਰਾਨ ਵੱਖ-ਵੱਖ ਢੰਗਾਂ ਨਾਲ ਸ਼ੋਸ਼ਣ ਕੀਤਾ ਜਾਂਦਾ ਹੈ।
ਵਰਕਸ਼ਾਪ ਦੌਰਾਨ ਪ੍ਰਤੀਭਾਗੀਆਂ ਨੂੰ, ਸਾਈਬਰ ਕ੍ਰਾਈਮ ਅਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ ਨਾਲ ਨਜਿੱਠਣ ਲਈ ਲਾਅ ਇਨਫੋਰਸਮੈਂਟ ਏਜੰਸੀਆਂ ਦੁਆਰਾ ਵਰਤੇ ਜਾਂਦੇ ਪਲੇਟਫਾਰਮਾਂ ਅਤੇ ਐਪਲੀਕੇਸ਼ਨਾਂ ਦਾ ਪ੍ਰਦਰਸ਼ਨ ਕਰਕੇ ਜਾਗਰੂਕ ਕੀਤਾ ਗਿਆ। ਵਰਕਸ਼ਾਪ ਦੌਰਾਨ ਤਕਨਾਲੋਜੀ ਨਾਲ ਸੁਲਝਾਏ ਤਸਕਰੀ ਪੀੜਤਾਂ ਦੇ ਕੇਸਾਂ ਅਤੇ ਸਾਈਬਰ ਇਲੇਬਲਡ ਮਨੁੱਖੀ ਤਸਕਰੀ ਨਾਲ ਸਬੰਧਤ ਕੁਝ ਅੰਤਰਰਾਸ਼ਟਰੀ ਕੇਸ ਸਟੱਡੀਜ਼ ਵੀ ਪੇਸ਼ ਕੀਤੀਆਂ ਗਈਆਂ  । ਪੇਸ਼ਕਾਰੀਆਂ ਤੋਂ ਬਾਅਦ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਦੇ ਪ੍ਰਤੀਭਾਗੀਆਂ, ਜੋ ਪਹਿਲਾਂ ਹੀ ਇਹਨਾਂ ਅਪਰਾਧਾਂ ’ਤੇ ਕੰਮ ਕਰ ਰਹੇ ਹਨ, ਨਾਲ ‘ਕੇਂਦਰਿਤ ਵਿਚਾਰ ਚਰਚਾ ’ ਕੀਤੀ ਗਈ।
ਵਰਕਸ਼ਾਪ ਵਿੱਚ ਆਨਲਾਈਨ ਢੰਗ ਨਾਲ ਸ਼ਾਮਲ ਹੋਏ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਕਿਹਾ ਕਿ ਸਟੇਟ ਸਾਈਬਰ ਕ੍ਰਾਈਮ ਡਵੀਜ਼ਨ ਵਿੱਚ ਕੰਮ ਕਰ ਰਹੀ ਸੰਸਥਾ ਸਾਈਬਰ ਕਰਾਈਮ  ਪ੍ਰੀਵੈਸ਼ਨ ਅਗੇਂਸਟ ਵੁਮੈਨ ਐਂਡ ਚਿਰਡਰਨ (ਸੀ.ਸੀ.ਪੀ.ਡਬਲਯੂ.ਸੀ.) ਲਈ  ਔਰਤਾਂ ਅਤੇ ਬੱਚਿਆਂ ਵਿਰੁੱਧ ਸਾਈਬਰ ਅਪਰਾਧਾਂ  ਸਬੰਧੀ ਮਾਮਲਿਆਂ ਨਾਲ ਨਜਿੱਠਣਾ ਪ੍ਰਮੁੱਖ ਤਰਜੀਹ ਹੈ।
ਉਨ੍ਹਾਂ ਕਿਹਾ ਕਿ ਰਾਜ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਸਾਈਬਰ ਅਪਰਾਧਾਂ,  ਖਾਸ ਕਰਕੇ ਔਰਤਾਂ ਅਤੇ ਬੱਚਿਆਂ ਵਿਰੁੱਧ ਅਪਰਾਧਾਂ, ਦੀ ਨਿਗਰਾਨੀ  ਲਈ ਸਾਈਬਰ ਪੈਟਰੋਲਿੰਗ ਯੂਨਿਟ ਸਥਾਪਤ ਕਰਕੇ ਆਪਣੀ ਸਮਰੱਥਾ ਵਿੱਚ ਵੀ ਵਾਧਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲਿ੍ਹਆਂ ਵਿੱਚ ਕਾਰਜਸ਼ੀਲ ਸਾਈਬਰ ਕ੍ਰਾਈਮ ਅਤੇ ਤਕਨੀਕੀ ਜਾਂਚ ਯੂਨਿਟ ਪਹਿਲਾਂ ਹੀ ਸਾਈਬਰ ਟਿਪਲਾਈਨਾਂ ਸਮੇਤ ਸਾਈਬਰ ਅਪਰਾਧਾਂ ਨੂੂੰ ਠੱਲ੍ਹਣ ਲਈ ਯਤਨਸ਼ੀਲ ਹਨ।
ਏਡੀਜੀਪੀ ਨੇ ਕਿਹਾ ਕਿ ਅਜਿਹੇ ਅਪਰਾਧਾਂ ਦੀ ਸੂਚਨਾ ਨੈਸ਼ਨਲ ਸਾਈਬਰ ਕ੍ਰਾਈਮ (ਐਨਸੀਆਰਪੀ) ਦੇ ਪੋਰਟਲ  www.cybercrime.gov.in.’ਤੇ ਗੁਪਤ ਤੌਰ ’ਤੇ ਦਿੱਤੀ ਜਾ ਸਕਦੀ ਹੈ।
 ਵਰਕਸ਼ਾਪ ਦੌਰਾਨ ਕੇਸ ਸਟੱਡੀਜ਼ ਅਤੇ ਦੂਜੇ ਦੇਸ਼ਾਂ ਵਿੱਚ ਪ੍ਰਚਲਿਤ ਕਾਨੂੰਨੀ ਪ੍ਰਥਾਵਾਂ ’ਤੇ ਵੀ ਚਰਚਾ ਕੀਤੀ ਗਈ ਅਤੇ ਸਾਈਬਰ ਸਪੇਸ ਵਿੱਚ ਮਨੁੱਖੀ ਤਸਕਰੀ ਨੂੰ ਟਰੈਕ ਕਰਨ ਲਈ ਕੇਸ ਸਟੱਡੀਜ਼ ਦੇ ਤਰੀਕੇ ਸੁਝਾਏੇ ਗਏ।
Tags: cm bhagwant mannNGOਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ
Share206Tweet129Share51

Related Posts

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਰੂਰੀ ਸੇਵਾਵਾਂ ਦੀ 100% ਬਹਾਲੀ: ਹਰਜੋਤ ਸਿੰਘ ਬੈਂਸ

ਸਤੰਬਰ 10, 2025

ਮੁਕਤਸਰ ਸਾਹਿਬ ਦੇ ਟੋਲ ਪਲਾਜ਼ਾ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਪੁਲਿਸ ਨੇ ਚੁਕਵਾਇਆ ਜ਼ਬਰਦਸਤੀ

ਸਤੰਬਰ 10, 2025

‘ਆਪ’ MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਤੰਬਰ 10, 2025

ਪ੍ਰਧਾਨ ਮੰਤਰੀ ਦੀ ਰਾਹਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ‘ਤੇ ਇੱਕ “ਬੇਰਹਿਮ ਮਜ਼ਾਕ” : ਮੰਤਰੀ ਹਰਪਾਲ ਚੀਮਾ

ਸਤੰਬਰ 10, 2025

CM ਮਾਨ ਨੂੰ ਹਸਪਤਾਲ ‘ਚ ਮਿਲੇ ਰਾਜਪਾਲ ਕਟਾਰੀਆ, ਕਿਹਾ . . .

ਸਤੰਬਰ 10, 2025

CM ਮਾਨ ਦਾ ਹਾਲ ਪੁੱਛਣ ਲਈ ਫੋਰਟਿਸ ਹਸਪਤਾਲ ਜਾਣਗੇ ਰਾਜਪਾਲ ਗੁਲਾਬ ਚੰਦ ਕਟਾਰੀਆ

ਸਤੰਬਰ 10, 2025
Load More

Recent News

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਰੂਰੀ ਸੇਵਾਵਾਂ ਦੀ 100% ਬਹਾਲੀ: ਹਰਜੋਤ ਸਿੰਘ ਬੈਂਸ

ਸਤੰਬਰ 10, 2025

ਅਨਿਲ ਅੰਬਾਨੀ ਦੀਆਂ ਵਧੀਆਂ ਹੋਰ ਮੁਸ਼ਕਲਾਂ, ED ਨੇ ਮਨੀ ਲਾਂਡਰਿੰਗ ਤਹਿਤ ਨਵਾਂ ਕੇਸ ਕੀਤਾ ਦਰਜ

ਸਤੰਬਰ 10, 2025

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਹੜ੍ਹ ਪੀੜਤਾਂ ਲਈ ਭੇਜੀ ਗਈ ਰਾਹਤ ਸਮੱਗਰੀ

ਸਤੰਬਰ 10, 2025

HDFC Bank ਨੇ ਜਾਰੀ ਕੀਤਾ ਅਲਰਟ, ਇਸ ਦਿਨ ਨਹੀਂ ਕਰ ਸਕੋਗੇ ਤੁਸੀਂ UPI ਦੀ ਵਰਤੋਂ

ਸਤੰਬਰ 10, 2025

Mahindra Bolero ਇੰਨ੍ਹੇ ਲੱਖ ਰੁਪਏ ਹੋਈ ਸਸਤੀ, ਜਾਣੋ ਕਿੰਨੀ ਹੋਵੇਗੀ ਬਚਤ ?

ਸਤੰਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.