ਵੀਰਵਾਰ, ਮਾਰਚ 5, 2026 12:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦਲ ਖਲਸਾ ਨੇ ਗੰਨ ਕਲਚਰ ਨੂੰ ਲੈ ਕੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਦੱਸਿਆ ਤੁਗਲਕੀ ਫਰਮਾਨ

72 ਘੰਟਿਆਂ ਦਾ ਸਮਾਂ ਪੂਰਾ ਹੋਣ ਤੋਂ ਪਹਿਲਾਂ ਹੀ ਕਾਨੂੰਨੀ ਹਥਿਆਰਾਂ ਨੂੰ ਜਨਤਕ ਤੌਰ 'ਤੇ ਦਿਖਾਉਣ ਜਾਂ ਲੈ ਕੇ ਜਾਣ 'ਤੇ ਪਾਬੰਦੀ ਲਗਾਉਣ ਦੇ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਗੈਰ-ਕਾਨੂੰਨੀ ਦੱਸਦਿਆਂ ਦਲ ਖ਼ਾਲਸਾ ਨੇ ਭਗਵੰਤ ਮਾਨ ਸਰਕਾਰ ਦੇ ਹੁਕਮਾਂ ਨੂੰ ਰੱਦ ਕਰਦਿਆਂ ਲੋਕਾਂ ਨੂੰ ਇਨ੍ਹਾਂ ਹੁਕਮਾਂ ਨੂੰ ਨਜ਼ਰ-ਅੰਦਾਜ਼ ਕਰਨ ਲਈ ਕਿਹਾ ਹੈ।

by Bharat Thapa
ਨਵੰਬਰ 29, 2022
in ਪੰਜਾਬ
0

Dal Khalsa raised questions on the Punjab government: 72 ਘੰਟਿਆਂ ਦਾ ਸਮਾਂ ਪੂਰਾ ਹੋਣ ਤੋਂ ਪਹਿਲਾਂ ਹੀ ਕਾਨੂੰਨੀ ਹਥਿਆਰਾਂ ਨੂੰ ਜਨਤਕ ਤੌਰ ‘ਤੇ ਦਿਖਾਉਣ ਜਾਂ ਲੈ ਕੇ ਜਾਣ ‘ਤੇ ਪਾਬੰਦੀ ਲਗਾਉਣ ਦੇ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਗੈਰ-ਕਾਨੂੰਨੀ ਦੱਸਦਿਆਂ ਦਲ ਖ਼ਾਲਸਾ ਨੇ ਭਗਵੰਤ ਮਾਨ ਸਰਕਾਰ ਦੇ ਹੁਕਮਾਂ ਨੂੰ ਰੱਦ ਕਰਦਿਆਂ ਲੋਕਾਂ ਨੂੰ ਇਨ੍ਹਾਂ ਹੁਕਮਾਂ ਨੂੰ ਨਜ਼ਰ-ਅੰਦਾਜ਼ ਕਰਨ ਲਈ ਕਿਹਾ ਹੈ।
ਪਾਰਟੀ ਦੇ ਮਨੁੱਖੀ ਅਧਿਕਾਰ ਮਾਮਿਲਆਂ ਦੇ ਸੱਕਤਰ ਐਡਵੋਕੇਟ ਈਮਾਨ ਸਿੰਘ ਖਾਰਾ ਨੇ ਕਿਹਾ ਕਿ ਪੰਜਾਬ ਵਿੱਚ ਕੋਈ “ਗੰਨ ਕਲਚਰ” ਨਹੀਂ ਹੈ। ਇਹ ਤ੍ਰਾਸਦੀ ਹੈ ਕਿ ਮੁੱਖ ਮੰਤਰੀ ਅਤੇ ਡੀਜੀਪੀ ਇਹਨਾਂ ਸ਼ਬਦਾਂ ਨੂੰ ਬਾਰ-ਬਾਰ ਦੁਹਰਾਅ ਕੇ ਜਾਣੇ-ਅਣਜਾਣ ਦੁਨੀਆਂ ਦੀਆਂ ਨਜ਼ਰਾਂ ਵਿੱਚ ਪੰਜਾਬ ਦੇ ਲੋਕਾਂ ਦੇ ਅਕਸ ਨੂੰ ਢਾਹ ਲਾ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਅਸੀਂ ਭਗਵੰਤ ਮਾਨ ਦੇ ਗੈਰ-ਕਾਨੂੰਨੀ ਹੁਕਮਾਂ ਦਾ ਵਿਰੋਧ ਕਰਦੇ ਹੋਏ ਇਸਨੂੰ ਰੱਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸ਼ਿਵ ਸੈਨਿਕ ਨੇਤਾ ਸੁਧੀਰ ਸੂਰੀ ਦਾ ਸੰਦੀਪ ਸਿੰਘ ਨਾਂ ਦੇ ਸਿੱਖ ਨੌਜਵਾਨ ਹੱਥੋ ਲਾਇਸੈਂਸੀ ਹਥਿਆਰ ਨਾਲ ਕਤਲ ਦੀ ਇੱਕ ਕਥਿਤ ਘਟਨਾ ਦੀ ਆੜ ਹੇਠ ਸਮੁੱਚਾ ਸੂਬਾ ਪ੍ਰਸ਼ਾਸਨ ਸਿੱਖ ਨੌਜਵਾਨਾਂ ਨੂੰ ਨਿਹੱਥੇ ਕਰਨ ਲਈ ਜੁੱਟ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪਿੱਛੇ ਇੱਕ ਸੋਚੀ ਸਮਝੀ ਪਲੈਨਿੰਗ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਸ਼ਿਵ ਸੈਨਿਕਾਂ ਨੂੰ ਹਥਿਆਰਾਂ ਨਾਲ ਲੈਸ ਕੀਤਾ ਜਾ ਰਿਹਾ ਹੈ।
ਦਲ ਖਾਲਸਾ ਆਗੂ ਨੇ ਮੀਡੀਆ ਨੂੰ ਦਿੱਤੇ ਬਿਆਨ ਵਿੱਚ ਕਿਹਾ ਕਿ ਲਾਇਸੈਂਸਸ਼ੁਦਾ ਹਥਿਆਰ ਲੈ ਕੇ ਪਬਲਿਕ ਵਿੱਚ ਜਾਣਾ ਨਾ ਤਾਂ ਅਖੌਤੀ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਨਾ ਹੀ ਇਹ ਗੈਰ-ਕਾਨੂੰਨੀ ਹੈ। ਉਨਾਂ ਕਿਹਾ ਕਿ ਪੰਜਾਬ ਅੰਦਰ ਕੋਈ ਬੰਦੂਕ ਸਭਿਆਚਾਰ ਨਾਮ ਦਾ ਵਰਤਾਰਾ ਨਹੀਂ ਹੈ। ਉਹਨਾਂ ਕਿਹਾ ਕਿ ਸ਼ਸਤਰ ਪੰਜਾਬੀਆਂ ਲਈ ਗਹਿਣਾ ਰੱਖਿਆ ਦਾ ਜ਼ਾਮਨ ਹਨ।
ਉਹਨਾਂ ਵਿਅੰਗ ਕਸਦਿਆਂ ਕਿਹਾ ਕਿ ਜੇਕਰ ਅਜਿਹਾ ਹੈ ਤਾਂ ਸਭ ਤੋਂ ਪਹਿਲਾਂ ਆਧੁਨਿਕ ਹਥਿਆਰਾਂ ਨਾਲ ਲੈਸ ਸੈਂਕੜੇ ਵਰਦੀਧਾਰੀ ਅਤੇ ਸਾਦੇ ਕੱਪੜੇ ਪੁਲਿਸ ਮੁਲਾਜ਼ਮਾਂ ਨੂੰ ਪਬਲਿਕ ਵਿੱਚ ਜਾਣ ਤੋ ਹਟਾਓ ਜੋ ਰਾਜਨੀਤਿਕ ਲੋਕਾਂ, ਸ਼ਿਵ ਸੈਨਿਕਾਂ ਅਤੇ ਡੇਰਾ ਮੁਖੀਆਂ ਵਰਗੇ ਸਰਕਾਰੀ ਮਹਿਮਾਨਾਂ ਨਾਲ ਸੜਕਾਂ ‘ਤੇ ਘੁੰਮ ਰਹੇ ਹਨ।
ਪਾਰਟੀ ਦੇ ਬੁਲਾਰੇ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਹਥਿਆਰਾਂ ਨੂੰ ਡਰਾਇੰਗ ਰੂਮਾਂ ਵਿਚ ਸ਼ੋਅ ਪੀਸ ਵਜੋਂ ਰੱਖਣ ਲਈ ਨਹੀਂ ਲਿਆ ਜਾਂਦਾ ਬਲਕਿ ਇਨ੍ਹਾਂ ਨੂੰ ਹਿਫਾਜ਼ਤ ਲਈ ਸਦਾ ਅੰਗ-ਸੰਗ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਲੋਕ ਸਵੈ-ਰੱਖਿਆ ਦੇ ਉਦੇਸ਼ ਨਾਲ ਲਾਇਸੰਸਸ਼ੁਦਾ ਹਥਿਆਰ ਰੱਖਦੇ ਹਨ। ਇਸ ਤੋਂ ਇਲਾਵਾ ਮੰਡ ਨੇ ਟਿੱਪਣੀ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਇੱਕ ਵਿਅਕਤੀ ਨੂੰ ਪੂਰੀ ਜਾਂਚ ਤੋਂ ਬਾਅਦ ਹੀ ਲਾਇਸੈਂਸ ਜਾਰੀ ਕਰਦਾ ਹੈ
ਉਹਨਾਂ ਪੁਲਿਸ ਦੀ ਸੋਚ ‘ਤੇ ਤਨਜ ਕੱਸਦਿਆਂ ਕਿਹਾ ਹੈ ਕਿ ਪੁਲਿਸ ਮੁਲਾਜ਼ਮ ਉਨ੍ਹਾਂ ਵਿਅਕਤੀਆਂ ‘ਤੇ ਐਫਆਈਆਰ ਦਰਜ ਕਰ ਰਹੇ ਸਨ, ਜਿਨ੍ਹਾਂ ਨੇ ਲਾਇਸੈਂਸੀ ਹਥਿਆਰਾਂ ਨਾਲ ਆਪਣੀਆਂ ਤਸਵੀਰਾਂ ਪੋਸਟ ਕੀਤੀਆਂ ਹਨ। ਪਾਰਟੀ ਆਗੂਆਂ ਨੇ ਸਵਾਲ ਕੀਤਾ ਕਿ ਸੋਸ਼ਲ ਮੀਡੀਆ ‘ਤੇ ਫੋਟੋ ਪੋਸਟ ਕਰਨ ਨਾਲ ਆਖਿਰਕਾਰ ਰਾਜ ਦੀ ਕਾਨੂੰਨ ਵਿਵਸਥਾ ਕਿਵੇਂ ਵਿਗਾੜ ਸਕਦੀ ਹੈ?
ਦਲ ਖਾਲਸਾ ਆਗੂਆਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੂੰ ਆਪਣੇ ਗੈਰ-ਕਾਨੂੰਨੀ ਹੁਕਮਾਂ ਨੂੰ ਵਾਪਸ ਲੈਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਨੌਂ ਮਹੀਨੇ ਦੀ ਸਰਕਾਰ ਹਰ ਫਰੰਟ ‘ਤੇ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dal Khalsa raised questions on the Punjab governmentgun culturepropunjabtvWeapons heritage of Sikhs
Share212Tweet133Share53

Related Posts

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026

ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

ਮਾਰਚ 4, 2026

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026
Load More

Recent News

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026

ਈਰਾਨ ਦੇ ਨਵੇਂ ਸੁਪਰੀਮ ਲੀਡਰ ਹੋਣਗੇ ਅਗਲਾ ਨਿਸ਼ਾਨਾ! ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਦਿੱਤੀ ਚੇਤਾਵਨੀ!

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.