ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ‘ਚ ਘਟਨਾ ਦੀ ਵੀਡੀਓ ਇੰਟਰਨੈੱਟ ‘ਤੇ ਵਾਇਰਲ ਹੋਣ ਤੋਂ ਬਾਅਦ ਕਥਿਤ ਤੌਰ ‘ਤੇ ਦਲਿਤ ਨੌਜਵਾਨ ਨੂੰ ਚੱਪਲਾਂ ਨਾਲ ਕੁੱਟਣ ਦੇ ਦੋਸ਼ ‘ਚ ਦੋ ਲੋਕਾਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ ਦਿਨੇਸ਼ ਕੁਮਾਰ (27) ਨਾਂ ਦੇ ਦਲਿਤ ਵਿਅਕਤੀ ਨੂੰ ਪਿੰਡ ਤਾਜਪੁਰ ਦੇ ਸਾਬਕਾ ਸਰਪੰਚ ਸ਼ਕਤੀ ਮੋਹਨ ਗੁਰਜਰ ਅਤੇ ਰੇਤਾ ਨਗਲਾ ਪਿੰਡ ਦੇ ਸਾਬਕਾ ਸਰਪੰਚ ਗਾਜੇ ਸਿੰਘ ਨੇ ਚੱਪਲਾਂ ਨਾਲ ਕੁੱਟਿਆ, ਜਿਨ੍ਹਾਂ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ।
In UP's Muzaffarnagar, a village head and his people thrashed a SC youth with slippers in public and threatened him with death while abusing caste slurs.
They also recorded the incident and made it viral to humiliate the SC people.
pic.twitter.com/MeiPTfo9KF— Mission Ambedkar (@MissionAmbedkar) August 20, 2022
ਪੁਲਿਸ ਸੁਪਰਡੈਂਟ (ਸਿਟੀ) ਅਰਪਿਤ ਵਿਜੇਵਰਗੀਆ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੋਵਾਂ ਵਿਅਕਤੀਆਂ ਵਿਰੁੱਧ ਭਾਰਤੀ ਦੰਡਾਵਲੀ (ਆਈਪੀਸੀ) ਅਤੇ ਐਸਸੀ/ਐਸਟੀ ਅੱਤਿਆਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕੈਨੇਡਾ ਸਟੱਡੀ ਵੀਜ਼ਾ ਨੂੰ ਲੈ ਕੇ ਨੌਜਵਾਨਾਂ ‘ਚ ਚਿੰਤਾ ,ਵੀਜ਼ਾ ਅਰਜ਼ੀਆਂ ਰੱਦ ਹੋਣ ਦੀ ਸੰਭਾਵਨਾ ਵੱਧ ਰਹੀ !
ਉਨ੍ਹਾਂ ਦੱਸਿਆ ਕਿ ਪਿੰਡ ਦੇ ਮੁਖੀ ਸ਼ਕਤੀ ਮੋਹਨ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।ਭੀਮ ਆਰਮੀ ਦੇ ਵਰਕਰਾਂ ਨੇ ਦਲਿਤ ਭਾਈਚਾਰੇ ਦੇ ਮੈਂਬਰਾਂ ਨਾਲ ਮਿਲ ਕੇ ਇਸ ਘਟਨਾ ਦੇ ਵਿਰੋਧ ‘ਚ ਛਪਾਰ ਥਾਣੇ ਦੇ ਬਾਹਰ ਧਰਨਾ ਦਿੱਤਾ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ।