28 ਮਈ 2024 – ਦਿੱਲੀ ਦੇ ਇੱਕ ਹਸਪਤਾਲ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਬਚਾਅ ਕਾਰਜ ‘ਚ ਲੱਗੀ ਹੋਈ ਹੈ। ਪੱਛਮੀ ਵਿਹਾਰ ‘ਚ ਮੰਤਰ ਨਾਮ ਦੇ
ਹਸਪਤਾਲ ‘ਚ ਭਿਆਨਕ ਅੱਗ ਲੱਗ ਗਈ। ਰਾਤ ਕਰੀਬ 11:30 ਵਜੇ ਲੱਗੀ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਤਾਇਨਾਤ ਕੀਤੀਆਂ ਗਈਆਂ। ਫਿਲਹਾਲ ਕਿਸੇ ਦੇ ਫਸੇ ਹੋਣ ਦੀ ਕੋਈ ਸੂਚਨਾ ਨਹੀਂ ਹੈ।