ਡਾਂਸਰ ਸਿਮਰ ਸੰਧੂ ਵਿਵਾਦ ‘ਚ ਸਮਰਾਲਾ ਪੁਲਸ ਨੇ ਛਾਪਾ ਮਾਰ ਕੇ ਪੁਲਸ ਮੁਲਾਜ਼ਮ ਜਗਰੂਪ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਮੁਤਾਬਕ 2 ਹੋਰ ਵਿਅਕਤੀ ਅਜੇ ਵੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਹਨ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।
ਸੂਤਰਾਂ ਅਨੁਸਾਰ ਇਸ ਝਗੜੇ ਤੋਂ ਬਾਅਦ ਸਮਰਾਲਾ ਪੁਲੀਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਅੱਜ ਕਾਫੀ ਮੁਸ਼ੱਕਤ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਕਰਕੇ ਜਗਰੂਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸ.ਐਚ.ਓ ਸਮਰਾਲਾ ਨੇ ਦੱਸਿਆ ਕਿ ਪੁਲਿਸ ਮੁਲਾਜ਼ਮ ਜਗਰੂਪ ਸਿੰਘ ਜੋ ਕਿ ਇਸ ਸਮੇਂ ਲੁਧਿਆਣਾ ਵਿਖੇ ਡਿਊਟੀ ‘ਤੇ ਹਨ, ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਪਰ ਉਸਦੇ ਦੋ ਸਾਥੀ ਅਜੇ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ, ਜਿਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |