ਕੋਰੋਨਾ ਨੇ ਚੀਨ ਸਣੇ ਪੂਰੀ ਦੁਨੀਆ ਵਿੱਚ ਫਿਰ ਤੋਂ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਤੋਂ ਬਾਅਦ ਭਾਰਤ ਨੇ ਹੁਣ ਤੋਂ ਦੇਸ਼ ‘ਚ ਸਖਤੀ ਵਧਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰਾਂ ਵੀ ਚੌਕਸ ਹੋ ਗਈਆਂ ਹਨ।
ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੋਵਿਡ ਰਿਵਿਊ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ ਕੋਰੋਨਾ ਨਾਲ ਲੜਨ ਲਈ ਇੱਕ ਕੋਵਿਡ ਕੰਟਰੋਲ ਰੂਮ ਵੀ ਸਥਾਪਿਤ ਕਰੇਗੀ। ਇਸ ਤੋਂ ਇਲਾਵਾ ਸੀ.ਐਮ. ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸਮੇਂ-ਸਮੇਂ ‘ਤੇ ਸਥਿਤੀ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਹਨ।
ਲੋਕਾਂ ਨੂੰ ਜਨਤਕ ਥਾਵਾਂ ‘ਤੇ ਵੀ ਮਾਸਕ ਪਹਿਨਣੇ ਚਾਹੀਦੇ ਹਨ ਅਤੇ ਹਰ ਸਾਵਧਾਨੀ ਵਰਤਣੀ ਚਾਹੀਦੀ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਦਿਨੀਂ ਇੱਕ ਉੱਚ ਪੱਧਰੀ ਮੀਟਿੰਗ ਵੀ ਬੁਲਾਈ ਸੀ, ਜਿਸ ਵਿੱਚ ਪੀ.ਐੱਮ. ਮੋਦੀ ਨੇ ਸਾਰੇ ਰਾਜਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਸੀ। ਇਸ ਦੇ ਨਾਲ ਹੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਵੀ ਲੋਕਾਂ ਨੂੰ ਜਨਤਕ ਥਾਵਾਂ ਅਤੇ ਭੀੜ ਵਾਲੇ ਇਲਾਕਿਆਂ ਵਿੱਚ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ।
ਦੱਸ ਦੇਈਏ ਕਿ ਕੋਰੋਨਾ ਦੇ ਖਤਰੇ ਦੇ ਵਿਚਕਾਰ ਰਾਜ ਸਰਕਾਰਾਂ ਵੀ ਅਲਰਟ ‘ਤੇ ਹੋ ਗਈਆਂ ਹਨ। ਅਧਿਕਾਰੀਆਂ ਨੇ ਇਸ ਨੂੰ ਰੋਕਣ ਲਈ ਰਣਨੀਤੀ ਬਣਾਉਣ ਲਈ ਮੀਟਿੰਗਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਕੋਰੋਨਾ ਜਾਂਚ ਨੂੰ ਤੇਜ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ । ਇਨਫੈਕਸ਼ਨ ਨੂੰ ਰੋਕਣ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h