ਆਰਥਿਕ ਸੰਕਟ ਵਿੱਚ ਡੁੱਬਿਆ ਪਾਕਿਸਤਾਨ ਹੁਣ ਸੱਚਮੁੱਚ ਹਨੇਰੇ ਵਿੱਚ ਡੁੱਬ ਗਿਆ ਹੈ। ਪਹਿਲਾਂ ਦੇਸ਼ ਵਿੱਚ ਆਟਾ ਖਤਮ ਹੋ ਗਿਆ, ਫਿਰ ਗੈਸ ਅਤੇ ਪੈਟਰੋਲ ਦਾ ਸੰਕਟ ਆਇਆ ਅਤੇ ਹੁਣ ਬਿਜਲੀ ਦੀ ਵਾਰੀ ਹੈ। ਖਬਰਾਂ ਆ ਰਹੀਆਂ ਹਨ ਕਿ ਸੋਮਵਾਰ ਸਵੇਰ ਤੋਂ ਪਾਕਿਸਤਾਨ ਦਾ ਵੱਡਾ ਹਿੱਸਾ ਹਨੇਰੇ ਵਿੱਚ ਡੁੱਬਿਆ ਹੋਇਆ ਹੈ।
ਕਵੇਟਾ ਅਤੇ ਗੁੱਡੂ ਵਿਚਕਾਰ ਹਾਈ-ਟੈਂਸ਼ਨ ਟਰਾਂਸਮਿਸ਼ਨ ਲਾਈਨਾਂ ਵਿੱਚ ਨੁਕਸ ਪੈਣ ਕਾਰਨ ਸੋਮਵਾਰ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬਿਜਲੀ ਦਾ ਕੱਟ ਹੈ। ਦੱਸ ਦਈਏ ਕਿ, ਪਾਕਿਸਤਾਨ ਪਹਿਲਾਂ ਹੀ ਬਿਜਲੀ ਦੀ ਕਮੀ ਅਤੇ ਲੰਬੇ ਕੱਟਾਂ ਦਾ ਸਾਹਮਣਾ ਕਰ ਰਿਹਾ ਹੈ। ਬਿਜਲੀ ਦੀ ਬੱਚਤ ਲਈ ਸਰਕਾਰ ਨੇ 8 ਵਜੇ ਬਾਜ਼ਾਰ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ।
ਲਾਹੌਰ ਵਿੱਚ ਮਾਲ ਰੋਡ, ਕੈਨਾਲ ਰੋਡ ਅਤੇ ਹੋਰ ਇਲਾਕਿਆਂ ਵਿੱਚ ਲੋਕ ਬਿਜਲੀ ਕੱਟ ਦੇ ਸੰਕਟ ਦਾ ਸਾਹਮਣਾ ਕਰ ਰਹੇ ਹਨ। ਰਿਪੋਰਟਾਂ ਦੇ ਅਨੁਸਾਰ, ਟਰਾਂਸਮਿਸ਼ਨ ਲਾਈਨਾਂ ਵਿੱਚ ਤਕਨੀਕੀ ਖਰਾਬੀ ਕਾਰਨ ਸਿੰਧ, ਖੈਬਰ ਪਖਤੂਨਖਵਾ, ਪੰਜਾਬ ਅਤੇ ਰਾਜਧਾਨੀ ਵਿੱਚ ਬਿਜਲੀ ਬੰਦ ਹੋ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h