ਐਤਵਾਰ, ਜੁਲਾਈ 19, 2026 06:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਾਟਾ ਮਾਈਨਿੰਗ ਵਿੰਗ ਨੇ ਵਿੱਤੀ ਸਾਲ 2021-22 ਦੇ ਮੁਕਾਬਲੇ 3 ਗੁਣਾ ਮਾਲੀਆ ਵਸੂਲਿਆ – ਹਰਪਾਲ ਸਿੰਘ ਚੀਮਾ

by Gurjeet Kaur
ਦਸੰਬਰ 27, 2022
in ਪੰਜਾਬ
0

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਡਾਟਾ ਮਾਈਨਿੰਗ ਵਿੰਗ ਦੁਆਰਾ ਤਿਆਰ ਕੀਤੀਆਂ ਰਿਪੋਰਟਾਂ ਦੇ ਆਧਾਰ ‘ਤੇ ਚਾਲੂ ਵਿੱਤੀ ਸਾਲ ਦੌਰਾਨ ਨਵੰਬਰ ਮਹੀਨੇ ਤੱਕ 1252.36 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ, ਜੋ ਵਿੱਤੀ ਸਾਲ 2021-22 ਦੀ ਇਸੇ ਮਿਆਦ ਦੌਰਾਨ ਇਕੱਠੇ ਕੀਤੇ ਗਏ 422.09 ਕਰੋੜ ਰੁਪਏ ਦੇ ਮੁਕਾਬਲੇ ਲਗਭਗ ਤਿੰਨ ਗੁਣਾ ਹੈ।

ਇਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਸ ਗੱਲ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡਾਟਾ ਮਾਈਨਿੰਗ ਵਿੰਗ ਦੀਆਂ ਰਿਪੋਰਟਾਂ ਦੇ ਆਧਾਰ ‘ਤੇ ਵਸੂਲੇ ਗਏ ਕੁੱਲ ਮਾਲੀਏ ਵਿੱਚੋਂ 279.01 ਕਰੋੜ ਰੁਪਏ ਨਕਦ ਅਦਾ ਕੀਤੇ ਗਏ ਅਤੇ 973.35 ਕਰੋੜ ਰੁਪਏ ਇਨਪੁਟ ਟੈਕਸ ਕ੍ਰੈਡਿਟ ਦੀ ਵਾਪਸੀ ਜਾਂ ਐਡਜਸਟਮੈਂਟ ਸੀ। ਉਨ੍ਹਾਂ ਕਿਹਾ ਕਿ ਇਸ ਦੇ ਮੁਕਾਬਲੇ ਡੇਟਾ ਮਾਈਨਿੰਗ ਵਿੰਗ ਦੁਆਰਾ ਸਾਂਝੀਆਂ ਕੀਤੀਆਂ ਗਈਆਂ ਰਿਪੋਰਟਾਂ ਦੇ ਆਧਾਰ ‘ਤੇ ਨਵੰਬਰ 2021 ਤੱਕ ਪਿਛਲੇ ਸਾਲ ਦਾ ਮਾਲੀਆ ਸੰਗ੍ਰਹਿ 422.09 ਕਰੋੜ ਰੁਪਏ ਸੀ, ਜਿਸ ਵਿੱਚੋਂ 261.68 ਕਰੋੜ ਰੁਪਏ ਦਾ ਨਕਦ ਭੁਗਤਾਨ ਕੀਤਾ ਗਿਆ ਸੀ ਅਤੇ 160.41 ਕਰੋੜ ਰੁਪਏ ਆਈ.ਟੀ.ਸੀ ਵਾਪਸੀ ਜਾਂ ਐਡਜਸਟਮੈਂਟ ਸੀ।

ਪਹਿਲਾਂ ਵਾਂਗ ‘ਇੰਸਪੈਕਟਰ ਰਾਜ’ ਰਾਹੀਂ ਵਪਾਰੀਆਂ ਨੂੰ ਤੰਗ ਪ੍ਰੈਸ਼ਾਨ ਕਰਨ ਦੀ ਜਗ੍ਹਾ ਕਰ ਚੋਰੀ ‘ਤੇ ਨਕੇਲ ਕੱਸਣ ਲਈ ਨਵੀਨਤਮ ਤਕਨਾਲੋਜੀ ਦੀ ਵਰਤੋਂ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਡੇਟਾ ਮਾਈਨਿੰਗ ਵਿੰਗ ਈ.ਟੀ.ਟੀ.ਐਸ.ਏ. (ਵਿਭਾਗਾਂ ਦੀ ਆਪਣੀ ਤਕਨੀਕੀ ਸੇਵਾ ਏਜੰਸੀ) ਅਤੇ ਵੱਖ-ਵੱਖ ਪਲੇਟਫਾਰਮ ਜਿਵੇਂ ਕਿ ਬੋਵੇਬ ਪੋਰਟਲ, ਈਵੇਅ ਬਿੱਲ ਪੋਰਟਲ, ਐਸ.ਏ.ਐਸ ਟੂਲ, ਬੀ.ਆਈ.ਐਫ.ਏ ਅਤੇ ਜੇ. ਪੀ.ਏ.ਐਲ ਆਦਿ ਦੀ ਮਦਦ ਨਾਲ ਕਰ ਚੋਰੀ ਦੀਆਂ ਗਤੀਵਿਧੀਆਂ ਦਾ ਪਤਾ ਲਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੇਟਾ ਮਾਈਨਿੰਗ ਵਿੰਗ ਜੀ.ਐਸ.ਟੀ.ਐਨ ਅਤੇ ਈ.ਟੀ.ਟੀ.ਐਸ.ਏ ਤੋਂ ਪ੍ਰਾਪਤ ਡੇਟਾ ਵਿੱਚ ਪਾਈਆਂ ਗਈਆਂ ਬੇਨਿਯਮੀਆਂ ਅਤੇ ਖਾਮੀਆਂ ਦੇ ਆਧਾਰ ‘ਤੇ ਰਿਪੋਰਟਾਂ ਤਿਆਰ ਕਰਦਾ ਹੈ ਅਤੇ ਇਹ ਰਿਪੋਰਟਾਂ ਵਿਭਾਗ ਦੇ ਸਬੰਧਤ ਵਿੰਗਾਂ ਨਾਲ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋੜੀਂਦੀ ਕਾਰਵਾਈ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਟੈਕਸ ਚੋਰੀ ਨੂੰ ਰੋਕਣ ਲਈ ਚੋਰ ਮੋਰੀਆਂ ਬੰਦ ਕਰਨ ‘ਤੇ ਆਪਣੀ ਤਾਕਤ ਕੇਂਦਰਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਵੱਲੋਂ ਸਥਾਪਿਤ ਕੀਤੀ ਜਾ ਰਹੀ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ) ਵੀ ਇਸ ਦਿਸ਼ਾ ਵਿੱਚ ਲਿਆ ਗਿਆ ਅਹਿਮ ਫੈਸਲਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਨ੍ਹਾਂ ਉਪਰਾਲਿਆਂ ਨਾਲ ਨਾ ਸਿਰਫ਼ ਮਾਲੀਏ ਵਿੱਚ ਵਾਧਾ ਹੋਵੇਗਾ ਸਗੋਂ ਅਗਾਂਹਵਧੂ ਅਤੇ ਇਮਾਨਦਾਰ ਵਪਾਰੀਆਂ ਅਤੇ ਉਦਯੋਗਪਤੀਆਂ ਦੀ ਬਿਹਤਰੀ ਲਈ ਸੂਬੇ ਦੇ ਕਾਰੋਬਾਰੀ ਮਾਹੌਲ ਨੂੰ ਹੋਰ ਸੁਧਾਇਆ ਜਾਵੇਗਾ।

 

Tags: aapAAP governmentharpal cheemapunjab government
Share206Tweet129Share52

Related Posts

ਪੰਜਾਬ ਦੇ ਇਹਨਾਂ ਚਾਰ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਜੁਲਾਈ 19, 2026

ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਸ ‘ਚ ਵੰਡ ਕੇ ਸਿਆਸੀ ਲਾਭ ਹਾਸਲ ਕਰਨਾ- ਹਰਪਾਲ ਚੀਮਾ

ਜੁਲਾਈ 19, 2026

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

ਜੁਲਾਈ 18, 2026

ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ

ਜੁਲਾਈ 17, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਜੁਲਾਈ 17, 2026

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 17, 2026
Load More

Recent News

ਪੰਜਾਬ ਦੇ ਇਹਨਾਂ ਚਾਰ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਜੁਲਾਈ 19, 2026

ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਸ ‘ਚ ਵੰਡ ਕੇ ਸਿਆਸੀ ਲਾਭ ਹਾਸਲ ਕਰਨਾ- ਹਰਪਾਲ ਚੀਮਾ

ਜੁਲਾਈ 19, 2026

ਰਾਜਸਥਾਨ ਦੇ ਮਦਰੱਸੇ ਵਿੱਚ ਵੱਡਾ ਹਾਦਸਾ; 17 ਸਾਲਾ ਵਿਦਿਆਰਥੀ ਦੀ ਮੌਤ, 12 ਗੰਭੀਰ

ਜੁਲਾਈ 18, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

ਜੁਲਾਈ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.