Punjab State Council of Education and Training: ਪੰਜਾਬ ਰਾਜ ਸਿੱਖਿਆ ਅਤੇ ਸਿਖਲਾਈ ਪ੍ਰੀਸ਼ਦ (SCERT) ਨੇ ਗੈਰ-ਬੋਰਡ ਕਲਾਸਾਂ ਲਈ ਮਾਰਚ 2023 ਦੀਆਂ ਸਾਲਾਨਾ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਨਾਨ-ਬੋਰਡ ਕਲਾਸਾਂ ਦੀ ਸਾਲਾਨਾ ਪ੍ਰੀਖਿਆ 7 ਮਾਰਚ ਤੋਂ ਸ਼ੁਰੂ ਹੋਵੇਗੀ। ਜਿਸ ਵਿੱਚ ਪਹਿਲੀ, ਦੂਜੀ, ਤੀਜੀ, ਚੌਥੀ, ਛੇਵੀਂ, ਸੱਤਵੀਂ, ਨੌਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਐਸਸੀਈਆਰਟੀ ਨੇ ਇਸ ਸਬੰਧੀ ਕਾਮਨ ਡੇਟ ਸ਼ੀਟ ਜਾਰੀ ਕੀਤੀ ਹੈ। 7 ਮਾਰਚ ਤੋਂ ਸ਼ੁਰੂ ਹੋ ਰਹੀ ਪ੍ਰੀਖਿਆ ਵਿੱਚ ਪਹਿਲੀ, ਦੂਜੀ, ਤੀਜੀ, ਚੌਥੀ, 6ਵੀਂ, 7ਵੀਂ ਅਤੇ 9ਵੀਂ ਜਮਾਤਾਂ ਨੂੰ ਸ਼ਾਮਲ ਕੀਤਾ ਗਿਆ ਹੈ। ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਸਬੰਧਿਤ ਵਿਸ਼ਿਆਂ ਦੇ ਅਧਿਆਪਕ ਆਪਣੇ ਪੱਧਰ ’ਤੇ ਪ੍ਰਸ਼ਨ ਪੱਤਰ ਤਿਆਰ ਕਰਨਗੇ। ਜਿਸ ਦਾ ਪੈਟਰਨ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਪਹਿਲਾਂ ਹੀ ਜਾਰੀ ਕਰ ਚੁੱਕਾ ਹੈ।
ਜਾਣੋ ਪ੍ਰੀਖਿਆ ਦਾ ਸਮਾਂ
ਐਸਸੀਈਆਰਟੀ ਖੁਦ ਪ੍ਰਾਇਮਰੀ ਜਮਾਤਾਂ ਦੀ ਸਾਲਾਨਾ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਪੀਡੀਐਫ ਵਿੱਚ ਭੇਜੇਗਾ। ਜਿਸ ਦੀ ਫੋਟੋ ਸਟੇਟ ਸਕੂਲ ਨੂੰ ਲੈਣੀ ਪਵੇਗੀ ਅਤੇ ਇਸ ਲਈ SCERT ਬਜਟ ਵੀ ਭੇਜੇਗਾ। ਪ੍ਰੀਖਿਆ ਸਵੇਰੇ 9:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਹੋਵੇਗੀ। ਜੇਕਰ ਕਿਸੇ ਵਿਸ਼ੇ ਦੀ ਪ੍ਰੈਕਟੀਕਲ ਪ੍ਰੀਖਿਆ ਲੈਣੀ ਹੈ ਤਾਂ ਇਹ ਪ੍ਰੈਕਟੀਕਲ ਪ੍ਰੀਖਿਆ 7 ਮਾਰਚ ਤੋਂ ਪਹਿਲਾਂ ਸਕੂਲ ਪੱਧਰ ‘ਤੇ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਵੇਖੋ ਪੂਰੀ ਡੇਟਸ਼ੀਟ: –
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h