ਪੰਜਾਬ ਸਰਕਾਰ ਦੇ ਵਫ਼ਦ ਦਾ ਅਗਲਾ ਜੱਥਾ ਭਲਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਵੇਗਾ।
ਇਸ ਗਰੁੱਪ ਵਿਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ, ਰਣਦੀਪ ਸਿੰਘ, ਰਾਜ ਕੁਮਾਰ ਵੇਰਕਾ, ਅਨਿਰੁਧ ਤਿਵਾੜੀ, ਪਰਮਿੰਦਰ ਸਿੰਘ, ਰੁਪਿੰਦਰ ਕੌਰ, ਦਰਸ਼ਨ ਸਿੰਘ ਬਰਾੜ, ਡਾ: ਰਾਜ ਕੁਮਾਰ, ਰਮਿੰਦਰ ਸਿੰਘ ਅਤੇ ਵਿਧਾਇਕ ਅਮਰੀਕ ਸਿੰਘ ਸ਼ਾਮਿਲ ਸਨ |
ਦੱਸ ਦੇਈਏ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਸ਼ਾਮ ਨੂੰ ਪਰਤੇਗਾ ਇਹ ਜੱਥਾ ਤੇ ਭਲਕੇ ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਇਕ ਹੋਰ ਜੱਥਾ ਦਰਸ਼ਨਾਂ ਲਈ ਜਾਵੇਗਾ ।