ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਚਲਦਿਆਂ ਅੰਮ੍ਰਿਤਸਰ ਤੋਂ ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜ਼ਲਾ ਨੇ ਅੱਜ ਅੰਮ੍ਰਿਤਸਰ ਦੀ ਕਾਂਗਰਸ ਦੀ ਲੀਡਰਸ਼ਿਪ ਦੇ ਨਾਲ ਡਿਪਟੀ ਕਮਿਸ਼ਨਰ ਨੂੰ ਪੰਜਾਬ ‘ਚ ਨਸ਼ਾ ਖਤਮ ਕਰਨ ਲਈ ਕਦਮ ਚੁੱਕਣ ਲਈ ਮੰਗ ਪੱਤਰ ਦਿੱਤਾ।ਉਹ ਇਸ ਮੌਕੇ ਉਹ ਪੰਜਾਬ ਸਰਕਾਰ ‘ਤੇ ਵਰ੍ਹਦੇ ਵੀ ਨਜ਼ਰ ਆਏ।
ਜਿੱਥੇ ਵਿਸ਼ਵਭਰ ‘ਚ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ।
ਉੱਥੇ ਅੰਮ੍ਰਿਤਸਰ ਤੋਂ ਕਾਂਗਰਸ ਦੇ ਨੇਤਾਵਾਂ ਨੇ ਇਸ ਦਿਵਸ ਨਾਲ ਨਸ਼ਾ ਖਤਮ ਕਰਨ ਦੇ ਪ੍ਰਸ਼ਾਸਨ ਦੀ ਤਰਫ ਕਦਮ ਉਠਾਉਣ ਦੀ ਮੰਗ ਨੂੰ ਲੈ ਕੇ ਅਤੇ ਪੰਜਾਬ ‘ਚ ਨਸ਼ਾ ਖਤਮ ਕਰਨ ਦੀ ਮੰਗ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੱਕ ਪਹੁੰਚਾਉਣ ਲਈ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ।
ਇਸ ਮੌਕੇ ਸਾਂਸਦ ਗੁਰਜੀਤ ਸਿੰਘ ਔਜ਼ਲਾ ਨੇ ਕਿਹਾ ਅੰਮ੍ਰਿਤਸਰ ਸ਼ਹਿਰ ਗੁਰੂ ਨਗਰੀ ਦੇ ਨਾਲ ਤੋਂ ਵੀ ਜਾਣੂ ਹੈ ਅਤੇ ਦੁਨੀਆ ਭਰ ਤੋਂ ਲੋਕ ਇੱਥੇ ਆਸਥਾ ਨੂੰ ਲੈ ਕੇ ਆਉਂਦੇ ਹਨ ਅਤੇ ਇਸ ਸ਼ਹਿਰ ‘ਚ ਨਸ਼ਾ ਬਿਲਕੁਲ ਖ਼ਤਮ ਵੀ ਨਹੀਂ ਚਾਹੀਦਾ ਅਤੇ ਉਸਨੂੰ ਖ਼ਤਮ ਕਰਨ ਲਈ ਪ੍ਰਸ਼ਾਸਨ ਨੂੰ ਸਖਤ ਕਦਮ ਚੁੱਕਣੇ ਚਾਹੀਦੇ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਵੀ ਵੀ ਕੋਈ ਵੀ ਸ਼ਰਾਬ ਦਾ ਠੇਕਾ ਹੈ ਜਾਂ ਨਸ਼ਾ ਵੇਚਣ ਦੀ ਦੁਕਾਨ ਨਹੀਂ ਹੋਣੀ ਚਾਹੀਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਤੋਂ ਨਸ਼ਾ ਖ਼ਤਮ ਕਰਨ ਲਈ ਜਲਦ ਤੋਂ ਜਲਦ ਸਖਤ ਕਦਮ ਉਠਾਏ।
ਉਹ ਇਸ ਮੌਕੇ ਗੁਰਜੀਤ ਸਿੰਘ ਔਜ਼ਲਾ ਨੇ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ‘ਤੇ ਬੋਲਦੇ ਹੋਏ ਕਿਹਾ ਕਿ ਇਤਿਹਾਸ ‘ਚ ਪਹਿਲੀ ਵਾਰ ਹੋਇਆ ਹੈ ਕਿ ਜਿਸ ਪਾਰਟੀ ਨੂੰ ਪੰਜਾਬ ਦੇ ਲੋਕਾਂ ਨੇ ਇੰਨੀ ਵੱਡੀ ਲੀਡ ਨਾਲ ਜਿਤਾਇਆ ਹੋਵੇ ਅਤੇ ਉਸ ਜਿੱਤ ਦੇ ਮਹਿਜ਼ 3 ਮਹੀਨੇ ਬਾਅਦ ਹੀ ਇੱਕ ਜ਼ਿਮਨੀ ਚੋਣਾਂ ਦਾ ਨਤੀਜਾ ਇਸ ਪ੍ਰਕਾਰ ਆਇਆ ਹੋਵੇਗਾ।ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਸ਼ੀਸ਼ਾ ਦਿਖਾਇਆ ਹੈ ਅਤੇ ਕਿਹਾ ਹੈ ਕਿ ਪੰਜਾਬ ਦੇ ਲੋਕ ਦਿੱਲੀ ਤੋਂ ਚੱਲਣ ਵਾਲੀ ਸਰਕਾਰ ਨੂੰ ਪੰਜਾਬ ਹੁਣ ਆਮ ਆਦਮੀ ਪਾਰਟੀ ਨੂੰ ਕੋਈ ਅਤੇ ਚੋਣਾਂ ਨਹੀਂ ਜਿਤਾ ਸਕਦੇ ।