Sangrur: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਕੰਮਕਾਜ ਦੌਰਾਨ ਮਾਂ ਬੋਲੀ ਪੰਜਾਬੀ ਦੀ ਵਰਤੋਂ ਤਰਜੀਹੀ ਆਧਾਰ ’ਤੇ ਕਰਨ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਜੋਰਵਾਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਤੇ ਪੰਜਾਬ ਦੇ ਮਾਣਾਂਮੱਤੇ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਵਚਨਬੱਧ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ’ਤੇ ਪਹਿਰਾ ਦਿੰਦੇ ਹੋਏ ਪੰਜਾਬੀ ਭਾਸ਼ਾ ਨੂੰ ਦ੍ਰਿੜਤਾ ਨਾਲ ਲਾਗੂ ਕਰਨ ਲਈ ਲੋਕ ਲਹਿਰ ਦੇ ਰੂਪ ਵਿੱਚ ਪ੍ਰਫੁਲਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਵਿਭਾਗੀ ਪੱਧਰ ’ਤੇ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਯੋਗ ਕਿਰਤੀਆਂ ਤੇ ਉਸਾਰੀ ਕਾਮਿਆਂ ਨੂੰ ਲਾਭਪਾਤਰੀ ਵਜੋਂ ਰਜਿਸਟਰ ਕਰਨ ਲਈ ਸਬ ਡਵੀਜ਼ਨਾਂ ਵਿੱਚ ਮੁਹਿੰਮ ਨੂੰ ਜਾਰੀ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਜੋਂ ਉਪਰਾਲੇ ਕਰਦਿਆਂ ਇੱਟਾਂ ਦੇ ਭੱਠੇ ਵਾਲਿਆਂ ਲਈ ਪਰਾਲੀ ਦੀਆਂ ਗਿੱਟੀਆਂ ਨੂੰ 20 ਫੀਸਦੀ ਬਾਲਣ ਵਜੋਂ ਲਾਜ਼ਮੀ ਵਰਤੇ ਜਾਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ, ਖੇਤੀਬਾੜੀ ਤੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਇਸ ਨੋਟੀਫਿਕੇਸ਼ਨ ਸਬੰਧੀ ਭੱਠਾ ਮਾਲਕਾਂ ਨੂੰ ਜਾਗਰੂਕ ਕੀਤਾ ਜਾਵੇ।
ਇਹ ਵੀ ਪੜ੍ਹੋ : Punjab DGP: ਰਿਸ਼ਵਤ ਖੋਰਾਂ ਖਿਲਾਫ਼ ਸਖ਼ਤੀ, ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤਾ ਨੰਬਰ ਅਤੇ ਈਮੇਲ
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਸਮਾਰਟ ਸੀਡਰ ਦੀ ਵਰਤੋਂ ਲਈ ਲਗਾਤਾਰ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਉਹ ਖੇਤੀ ਕਰਚਿਆਂ ਨੂੰ ਅੱਗ ਲਗਾਏ ਬਿਨਾਂ ਸਮਾਰਟ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇ ਸਕਣ। ਜੋਰਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਪਿੰਡ ਪਿੰਡ ਜਾ ਕੇ ਇਸ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਭਵਿੱਖ ਵਿੱਚ ਫਸਲਾਂ ਦੀ ਰਹਿੰਦ-ਖੂਹੰਦ ਨੂੰ ਸਾੜਨ ਦੇ ਮਾੜੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ।
ਡੀ.ਸੀ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਨੇ ਪਲੇਸਮੈਂਟ ਕੈਂਪਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਰੋਜ਼ਗਾਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਗਲੇ ਮਹੀਨੇ ਜ਼ਿਲ੍ਹੇ ਵਿੱਚ ਰੋਜ਼ਗਾਰ ਮੇਲਾ ਲਗਾਉਣ ਲਈ ਉਪਰਾਲੇ ਕੀਤੇ ਜਾਣ ਤਾਂ ਜੋ ਪੜ੍ਹੇ ਲਿਖੇ ਹੁਨਰਮੰਦ ਬਿਨੈਕਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਚੰਡੀਗੜ੍ਹ ਤੇ ਮੁਹਾਲੀ ਵਿਖੇ ਨਾਮਵਰ ਆਈਟੀ ਕੰਪਨੀਆਂ ਨਾਲ ਰਾਬਤਾ ਕਰਕੇ ਰੋਜ਼ਗਾਰ ਮੇਲਿਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਯੁਵਾ ਪੀੜ੍ਹੀ ਇਨ੍ਹਾਂ ਕੰਪਨੀਆਂ ਵਿੱਚ ਵੀ ਰੋਜ਼ਗਾਰ ਹਾਸਲ ਕਰ ਸਕੇ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h