Swati Maliwal AIIMS Accident: ਦਿੱਲੀ ‘ਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੂੰ ਕਾਰ ਚਾਲਕ ਨੇ 10 ਤੋਂ 15 ਮੀਟਰ ਤੱਕ ਘਸੀਟਿਆ। ਇਹ ਘਟਨਾ ਦਿੱਲੀ ਏਮਜ਼ ਨੇੜੇ ਵਾਪਰੀ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।
कल देर रात मैं दिल्ली में महिला सुरक्षा के हालात Inspect कर रही थी। एक गाड़ी वाले ने नशे की हालत में मुझसे छेड़छाड़ की और जब मैंने उसे पकड़ा तो गाड़ी के शीशे में मेरा हाथ बंद कर मुझे घसीटा। भगवान ने जान बचाई। यदि दिल्ली में महिला आयोग की अध्यक्ष सुरक्षित नहीं, तो हाल सोच लीजिए।
— Swati Maliwal (@SwatiJaiHind) January 19, 2023
ਸਵਾਤੀ ਮਾਲੀਵਾਲ ਨੇ ਟਵੀਟ ਕਰਕੇ ਦੱਸਿਆ ਕਿ ਬੀਤੀ ਦੇਰ ਰਾਤ ਉਹ ਦਿੱਲੀ ‘ਚ ਔਰਤਾਂ ਦੀ ਸੁਰੱਖਿਆ ਦੀ ਸਥਿਤੀ ਦਾ ਜਾਇਜ਼ਾ ਲੈ ਰਹੀ ਸੀ। ਜਿਸ ਕਾਰਨ ਕਾਰ ਮਾਲਕ ਨੇ ਸ਼ਰਾਬੀ ਹਾਲਤ ਵਿੱਚ ਉਸ ਨਾਲ ਛੇੜਛਾੜ ਕੀਤੀ। ਜਦੋਂ ਉਨ੍ਹਾਂ ਨੇ ਉਸ ਨੂੰ ਫੜਿਆ ਤਾਂ ਡਰਾਈਵਰ ਨੇ ਉਸ ਦਾ ਹੱਥ ਕਾਰ ਦੇ ਸ਼ੀਸ਼ੇ ਵਿਚ ਬੰਦ ਕਰਕੇ ਉਸ ਨੂੰ ਖਿੱਚ ਲਿਆ। ਮਾਲੀਵਾਲ ਨੇ ਅੱਗੇ ਕਿਹਾ ਕਿ ਰੱਬ ਨੇ ਉਸ ਦੀ ਜਾਨ ਬਚਾਈ। ਜੇਕਰ ਦਿੱਲੀ ਵਿੱਚ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸੁਰੱਖਿਅਤ ਨਹੀਂ ਹੈ ਤਾਂ ਹਾਲਾਤ ਸੋਚ ਲਓ।
(DCW chief)Swati Maliwal,dragged by car for 10-15 meters,at around 3.11 am opp AIIMS gate 2, after her hand got stuck in car's window as driver, Harish Chandra, suddenly pulled up glass window while she was reprimanding him as he asked her to sit in his car: Delhi Police pic.twitter.com/fZh5GXhbIP
— ANI (@ANI) January 19, 2023
ਦਿੱਲੀ ਪੁਲਿਸ ਨੇ ਦੱਸਿਆ ਕਿ ਕਿ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਸਵਾਤੀ ਮਾਲੀਵਾਲ ਆਪਣੀ ਟੀਮ ਦੇ ਨਾਲ ਕਰੀਬ 3.11 ਵਜੇ ਏਮਜ਼ ਦੇ ਗੇਟ ਨੰਬਰ ਦੋ ‘ਤੇ ਮੌਜੂਦ ਸੀ। ਇੱਕ ਕਾਰ ਚਾਲਕ ਨੇ ਸਵਾਤੀ ਮਾਲੀਵਾਲ ਨੂੰ ਆਪਣੀ ਕਾਰ ਵਿੱਚ ਬੈਠਣ ਲਈ ਕਿਹਾ। ਇਸ ‘ਤੇ ਸਵਾਤੀ ਮਾਲੀਵਾਲ ਨੇ ਉਸ ਨੂੰ ਝਿੜਕਣਾ ਸ਼ੁਰੂ ਕਰ ਦਿੱਤਾ। ਅਚਾਨਕ ਉਸਨੇ ਆਪਣੀ ਕਾਰ ਦਾ ਸ਼ੀਸ਼ਾ ਬੰਦ ਕਰ ਦਿੱਤਾ ਤੇ ਸਵਾਤੀ ਦਾ ਹੱਥ ਉਸਦੀ ਕਾਰ ਦੇ ਸ਼ੀਸ਼ੇ ਵਿੱਚ ਫਸ ਗਿਆ।
ਮੁਲਜ਼ਮ ਦੀ ਪਛਾਣ ਹਰੀਸ਼ ਚੰਦਰ (47) ਵਜੋਂ ਹੋਈ ਹੈ। ਘਟਨਾ ਦੇ ਸਮੇਂ ਉਹ ਨਸ਼ੇ ਦੀ ਹਾਲਤ ‘ਚ ਸੀ। ਪੁਲਿਸ ਨੇ ਦੱਸਿਆ ਕਿ ਦੋਸ਼ੀ ਹਰੀਸ਼ ਚੰਦਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਤੇ ਸਵਾਤੀ ਮਾਲੀਵਾਲ ਦਾ ਮੈਡੀਕਲ ਕਰਵਾਇਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h