ਵਿਦੇਸ਼ਾਂ ਤੋਂ ਪੰਜਾਬੀਆਂ ਦੀ ਮੌਤ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਅਜਿਹੀ ਹੀ ਇੱਕ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਖ਼ਬਰ ਹੈ ਕਿ ਕੈਨੇਡਾ ਰਹਿੰਦੇ ਮੋਹਾਲੀ ਦੇ ਇਕ ਇੰਜੀਨੀਅਰ ਦੀ ਮੌਤ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਇੰਜੀਨੀਅਰ ਅਮਰਿੰਦਰ ਸਿੰਘ (38) ਸਰੀ ਸਥਿਤ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ, ਜਿੱਥੇ ਦੋ ਦਿਨ ਪਹਿਲਾਂ ਡਿਊਟੀ ਦੌਰਾਨ ਉਹ ਡਿੱਗ ਗਿਆ ਸੀ। ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਕਿਹਾ ਕਿ ਉਸ ਨੂੰ ਬ੍ਰੇਨ ਹੈਮਰੇਜ ਦਾ ਦੌਰਾ ਪਿਆ ਹੈ।
ਡਾਕਟਰਾਂ ਨੇ ਉਸ ਦੇ ਸਿਰ ਦਾ ਆਪਰੇਸ਼ਨ ਵੀ ਕੀਤਾ ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮੌਤ ਦੀ ਖਬਰ ਤੋਂ ਬਾਅਦ ਪੂਰੇ ਘਰ ‘ਚ ਸੋਗ ਦਾ ਮਾਹੌਲ ਹੈ।