Terrorist Ashfaq’s Death Sentence: ਸੁਪਰੀਮ ਕੋਰਟ (Supreme Court) ਨੇ ਸਾਲ 2000 ‘ਚ ਲਾਲ ਕਿਲੇ ‘ਤੇ ਹਮਲੇ ਦੇ ਦੋਸ਼ੀ ਮੁਹੰਮਦ ਆਰਿਫ ਉਰਫ਼ ਅਸ਼ਫਾਕ (Muhammad Arif alias Ashfaq) ਦੀ ਮੌਤ ਦੀ ਸਜ਼ਾ (death sentence) ਨੂੰ ਬਰਕਰਾਰ ਰੱਖਿਆ ਹੈ। ਅਦਾਲਤ ਨੇ ਮੁਹੰਮਦ ਆਰਿਫ ਦੀ ਸਮੀਖਿਆ ਪਟੀਸ਼ਨ (review petition) ਨੂੰ ਰੱਦ ਕਰ ਦਿੱਤਾ।
ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (Lashkar-e-Taiba) ਨੇ 22 ਦਸੰਬਰ 2000 ਨੂੰ ਲਾਲ ਕਿਲ੍ਹੇ ‘ਤੇ ਅੱਤਵਾਦੀ ਹਮਲਾ ਕੀਤਾ ਸੀ। ਇਸ ਹਮਲੇ ‘ਚ ਦੋ ਜਵਾਨਾਂ ਸਮੇਤ ਤਿੰਨ ਲੋਕ ਮਾਰੇ ਗਏ ਸੀ। ਭਾਰਤੀ ਫੌਜ ਦੀ ਜਵਾਬੀ ਕਾਰਵਾਈ ‘ਚ ਲਾਲ ਕਿਲੇ ‘ਚ ਘੁਸਪੈਠ ਕਰਨ ਵਾਲੇ ਦੋ ਅੱਤਵਾਦੀ ਵੀ ਮਾਰੇ ਗਏ। 31 ਅਕਤੂਬਰ 2005 ਨੂੰ, ਆਰਿਫ਼ ਨੂੰ ਲਾਲ ਕਿਲ੍ਹੇ ਹਮਲੇ ਦੇ ਕੇਸ ਵਿੱਚ ਹੇਠਲੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ।
2013 ‘ਚ ਸੁਪਰੀਮ ਕੋਰਟ ਨੇ ਬਰਕਰਾਰ ਰੱਖੀ ਸੀ ਮੌਤ ਦੀ ਸਜ਼ਾ
ਦੱਸ ਦਈਏ ਕਿ 2013 ‘ਚ ਸੁਪਰੀਮ ਕੋਰਟ ਨੇ ਆਰਿਫ ਦੀ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਣ ਵਾਲੀ ਸਮੀਖਿਆ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ 2014 ‘ਚ ਸੁਪਰੀਮ ਕੋਰਟ ਨੇ ਆਰਿਫ ਦੀ ਕਿਊਰੇਟਿਵ ਪਟੀਸ਼ਨ ਵੀ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਹੁਣ ਇਕ ਵਾਰ ਫਿਰ ਸੁਪਰੀਮ ਕੋਰਟ ਨੇ ਦੋਸ਼ੀਆਂ ਦੀ ਸਜ਼ਾ ਨੂੰ ਲੈ ਕੇ ਦਾਇਰ ਸਮੀਖਿਆ ਪਟੀਸ਼ਨ ਨੂੰ ਵੀ ਖਾਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ: Indian visa center: ਕੇਂਦਰੀ ਲੰਡਨ ‘ਚ ਖੁੱਲ੍ਹਿਆ ਨਵਾਂ ਭਾਰਤੀ ਵੀਜ਼ਾ ਕੇਂਦਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h