ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅੱਜ ਕੈਬਿਨੇਟ ਮੀਟਿੰਗ ‘ਚ ਕਈ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ।ਦੱਸ ਦੇਈਏ ਕਿ ਪੁਰਾਣੀ ਪੈਂਨਸ਼ਨ ਸਕੀਮ ਨੂੰ ਲੈ ਕੇ ਵੱਡਾ ਫੈਸਲਾ ਲਿਆ ਜਾ ਸਕਦਾ ਹੈ।ਸਾਲ 2004 ‘ਚ ਲਾਗੂ ਹੋਈ ਸੀ ਨਵੀਂ ਪੈਨਸ਼ਨ ਸਕੀਮ।
ਦੱਸ ਦੇਈਏ ਕਿ ਲੰਬੇ ਸਮੇਂ ਤੋਂ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਦੁਬਾਰਾ ਲਾਗੂ ਕਰਨ ਦੀ ਮੰਗ ਕਰ ਰਹੇ ਹਨ।ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਇਸ ਨਾਲ ਲਾਭ ਪਹੁੰਚੇਗਾ।ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਹੋਵੇਗਾ।
ਦੇਸ਼ ਦੇ ਕਈ ਸੂਬਿਆਂ ‘ਚ ਵੀ ਪੁਰਾਣੀ ਪੈਨਸ਼ਨ ਸਕੀਮ ਨੂੰ ਦੁਬਾਰਾ ਲਾਗੂ ਕਰਨ ਦੀ ਮੰਗ ਉਠ ਰਹੀ ਹੈ।ਮਾਨ ਸਰਕਾਰ ਨੇ 21 ਅਕਤੂਬਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੁਬਾਰਾ ਲਾਗੂ ਕਰਨ ਦਾ ਫੈਸਲਾ ਲਿਆ ਸੀ।