SIT report on Kotkapura Incident: ਪੰਜਾਬ ‘ਚ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਕੋਟਕਪੂਰਾ ਗੋਲੀ ਕਾਂਡ ਦਾ ਫੈਸਲਾ 9 ਮਿੰਟਾਂ ਵਿੱਚ ਹੋਇਆ। ਇਹ ਖੁਲਾਸਾ ਫਰੀਦਕੋਟ ਦੀ ਅਦਾਲਤ ਨੇ 28 ਪੰਨਿਆਂ ਦੇ ਇੱਕ ਜਨਤਕ ਹੁਕਮ ਵਿਚ ਕੀਤਾ ਹੈ।
ਐਡਵੋਕੇਟ ਜਸਵੰਤ ਸਿੰਘ ਜਸ ਨੇ ਦੱਸਿਆ ਕਿ ਅਦਾਲਤ ਵੱਲੋਂ 28 ਪੰਨਿਆਂ ਦੇ ਫੈਸਲੇ ਨੂੰ ਜਨਤਕ ਕਰਨ ਲਈ ਐਸਆਈਟੀ ਵੱਲੋਂ 24 ਫਰਵਰੀ ਨੂੰ ਦਰਜ 7 ਹਜ਼ਾਰ ਪੰਨਿਆਂ ਦੀ ਰਿਪੋਰਟ ਅਤੇ ਹੋਰ ਵੱਖ-ਵੱਖ ਜਾਂਚ ਰਿਪੋਰਟਾਂ ਨੂੰ ਆਧਾਰ ਮੰਨਿਆ ਗਿਆ ਹੈ। ਉਨ੍ਹਾਂ ਕਿਹਾ ਕਿ SIT ਨੇ ਆਪਣੀ ਜਾਂਚ ਰਿਪੋਰਟ ਵਿੱਚ ਦੱਸਿਆ ਹੈ ਕਿ 14 ਅਕਤੂਬਰ 2015 ਨੂੰ ਕੋਟਕਪੂਰਾ ਵਿੱਚ ਸੰਗਤ ’ਤੇ ਗੋਲੀ ਚਲਾਉਣ ਦਾ ਫੈਸਲਾ ਮਹਿਜ਼ 9 ਮਿੰਟ ਵਿੱਚ ਲਿਆ ਗਿਆ ਸੀ।
ਪੰਜਾਬ ਨੂੰ ਬਚਾਉਣ ਲਈ ਠੋਸ ਕਦਮ ਨਹੀਂ ਚੁੱਕੇ ਗਏ
ਉਨ੍ਹਾਂ ਕਿਹਾ ਕਿ ਐਸਆਈਟੀ ਦੀ ਜਾਂਚ ਰਿਪੋਰਟ ਮੁਤਾਬਕ ਜਦੋਂ ਪੰਜਾਬ ਬੇਅਦਬੀ ਦੀ ਅੱਗ ਵਿੱਚ ਸੜ ਰਿਹਾ ਸੀ ਤਾਂ ਉਸ ਵੇਲੇ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਗੁਰੂਗ੍ਰਾਮ ਦੇ ਇੱਕ ਹੋਟਲ ਵਿੱਚ ਆਰਾਮ ਕਰ ਰਹੇ ਸੀ ਅਤੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਨੂੰ ਬਚਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ। ਐਸਆਈਟੀ ਨੇ ਆਪਣੀ ਰਿਪੋਰਟ ਵਿੱਚ ਸਾਰੇ ਸਬੂਤ ਪੇਸ਼ ਕੀਤੇ ਹਨ। ਇਨ੍ਹਾਂ ਸਬੂਤਾਂ ਦੇ ਆਧਾਰ ‘ਤੇ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕੀਤੀ ਗਈ ਹੈ।
ਸਾਬਕਾ ਸੀਐਮ ਦੀ ਉਮਰ ਕਾਰਨ ਮਿਲੀ ਜ਼ਮਾਨਤ
ਐਡਵੋਕੇਟ ਜਸ ਨੇ ਅਦਾਲਤ ਵੱਲੋਂ ਤਤਕਾਲੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜ਼ਮਾਨਤ ਦੇਣ ਦਾ ਕਾਰਨ 92 ਸਾਲ ਦੀ ਉਮਰ ਦਾ ਹਵਾਲਾ ਦਿੱਤਾ ਹੈ, ਜਿਸ ਦੇ ਮੱਦੇਨਜ਼ਰ ਉਨ੍ਹਾਂ ਦੀ ਜ਼ਮਾਨਤ ਦਿੱਤੀ ਗਈ ਹੈ। ਹਾਲਾਂਕਿ ਅਦਾਲਤ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਚੱਲ ਰਹੇ ਕੇਸ ਦੌਰਾਨ ਕਿਸੇ ਵੀ ਗਵਾਹ ਨੂੰ ਪ੍ਰਭਾਵਿਤ ਨਾ ਕਰਨ ਦੀ ਹਦਾਇਤ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h