ਸੋਮਵਾਰ, ਜੁਲਾਈ 7, 2025 05:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਪੀਆਈਐਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਟਰਾਇਲ 3 ਅਪ੍ਰੈਲ ਤੋਂ 11 ਸਥਾਨਾਂ ‘ਤੇ ਲੈਣ ਦਾ ਫੈਸਲਾ: ਮੀਤ ਹੇਅਰ

Punjab Institute of Sports: ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

by ਮਨਵੀਰ ਰੰਧਾਵਾ
ਮਾਰਚ 30, 2023
in ਖੇਡ, ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

PIS Trials for residential sports wings: ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪਰੈਲ ਤੋਂ ਸ਼ੁਰੂ ਹੋ ਰਹੇ ਹਨ ਜੋ ਕਿ 25 ਅਪ੍ਰੈਲ ਤੱਕ ਚੱਲਣਗੇ। ਇਸ ਵਾਰ ਟਰਾਇਲਾਂ ਦਾ ਦਾਇਰਾ ਵਧਾਉਂਦਿਆਂ ਵੱਖ-ਵੱਖ ਖੇਡਾਂ ਦੇ ਟਰਾਇਲ 11 ਸਥਾਨਾਂ ‘ਤੇ ਲਏ ਜਾਣਗੇ ਜਿਸ ਤੋਂ ਬਾਅਦ ਇਨ੍ਹਾਂ ਟਰਾਇਲਾਂ ਵਿੱਚੋਂ ਚੁਣੇ ਗਏ ਖਿਡਾਰੀਆਂ ਦੇ ਫਾਈਨਲ ਟਰਾਇਲ 24 ਅਪ੍ਰੈਲ ਤੋਂ ਸ਼ੁਰੂ ਹੋਣਗੇ ਜੋ ਕਿ 26 ਅਪਰੈਲ ਤੱਕ ਚੱਲਣਗੇ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਿਛਲੇ ਸਾਲ ਪਹਿਲੀ ਵਾਰ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਨੂੰ ਵੱਡਾ ਹੁਲਾਰਾ ਮਿਲਿਆ। 3 ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਜਿਸ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਨਵੇ ਸੈਸ਼ਨ ਲਈ ਖੇਡ ਵਿੰਗਾਂ ਦੇ ਟਰਾਇਲਾਂ ਦਾ ਦਾਇਰਾ ਵਧਾਇਆ ਜਾਵੇ। ਵੱਖ-ਵੱਖ ਖੇਡਾਂ ਵਿੱਚ ਛੇ ਉਮਰ ਗਰੁੱਪਾਂ ਅੰਡਰ 10, ਅੰਡਰ 12, ਅੰਡਰ 14, ਅੰਡਰ 17, ਅੰਡਰ 19 ਤੇ ਅੰਡਰ 21 ਦੇ ਟਰਾਇਲ ਪਹਿਲਾਂ ਜ਼ਿਲਾ ਵਾਰ ਬਣਾਏ ਜ਼ੋਨਾਂ ਵਿੱਚ ਹੋਣਗੇ ਅਤੇ ਇਸ ਤੋਂ ਬਾਅਦ ਜ਼ਿਲ੍ਹਿਆਂ ਵਿੱਚੋਂ ਚੁਣੇ ਖਿਡਾਰੀਆਂ ਦੇ ਫਾਈਨਲ ਟਰਾਇਲ ਇਕ ਸਥਾਨ ‘ਤੇ ਹੋਣਗੇ। ਇਸ ਨਾਲ ਬਿਹਤਰੀਨ ਖਿਡਾਰੀ ਸਾਹਮਣੇ ਆਉਣਗੇ। ਟਰਾਇਲਾਂ ਵਾਲੇ ਸਥਾਨ ਵਾਲੇ ਜ਼ਿਲੇ ਵਿੱਚ ਸਬੰਧਤ ਜ਼ਿਲਾ ਖੇਡ ਅਫਸਰ ਨੂੰ ਇੰਚਾਰਜ ਲਗਾਇਆ ਗਿਆ ਹੈ। 18 ਖੇਡਾਂ ਦੀਆਂ 1700 ਦੇ ਕਰੀਬ ਸੀਟਾਂ ਲਈ ਟਰਾਇਲ ਹੋਣਗੇ। ਇਸ ਵਾਰ 450 ਸੀਟਾਂ ਵਧਾਈਆਂ ਗਈਆਂ ਹਨ।ਇਹ ਖੇਡਾਂ ਅਥਲੈਟਿਕਸ, ਬਾਸਕਟਬਾਲ, ਮੁੱਕੇਬਾਜ਼ੀ, ਫੁਟਬਾਲ, ਹਾਕੀ, ਜਿਮਨਾਸਟਿਕ, ਜੂਡੋ, ਵਾਲੀਬਾਲ, ਵੇਟਲਿਫਟਿੰਗ, ਕੁਸ਼ਤੀ, ਹੈਂਡਬਾਲ, ਤੀਰਅੰਦਾਜ਼ੀ, ਸਾਈਕਲਿੰਗ, ਤੈਰਾਕੀ, ਟੇਬਲ ਟੈਨਿਸ, ਤਲਵਾਰਬਾਜ਼ੀ, ਨਿਸ਼ਾਨੇਬਾਜ਼ੀ ਅਤੇ ਰੋਇੰਗ ਹਨ। ਚੁਣੇ ਜਾਣ ਵਾਲੇ ਖਿਡਾਰੀਆਂ ਨੂੰ ਕੋਚਿੰਗ, ਰਿਹਾਇਸ਼, ਡਾਇਟ, ਮੈਡੀਕਲ ਤੇ ਬੀਮਾ ਦੀਆਂ ਮੁਫ਼ਤ ਸਹੂਲਤਾਂ ਮਿਲਣਗੀਆਂ

ਜ਼ਿਲ੍ਹਾ ਵਾਰ ਹੋਣ ਵਾਲੇ ਟਰਾਇਲਾਂ ਦੇ ਵੇਰਵਿਆਂ ਅਨੁਸਾਰ ਅੰਮ੍ਰਿਤਸਰ ਜ਼ਿਲੇ ਵਿੱਚ 3 ਤੇ 4 ਅਪਰੈਲ ਨੂੰ ਵੱਖ-ਵੱਖ ਖੇਡਾਂ ਦੇ ਟਰਾਇਲ ਲਏ ਜਾਣਗੇ ਜਿਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਤੇ ਤਰਨ ਤਾਰਨ ਦੇ ਖਿਡਾਰੀ ਹਿੱਸਾ ਲੈ ਸਕਣਗੇ। ਇਸੇ ਤਰ੍ਹਾਂ ਜਲੰਧਰ ਵਿਖੇ 6 ਤੇ 7 ਅਪਰੈਲ ਨੂੰ ਵੱਖ-ਵੱਖ ਖੇਡਾਂ ਦੇ ਜਲੰਧਰ, ਕਪੂਰਥਲਾ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ। ਲੁਧਿਆਣਾ ਵਿਖੇ 9 ਤੇ 10 ਅਪਰੈਲ ਨੂੰ ਲੁਧਿਆਣਾ, ਮੋਗਾ, ਮਲੇਰਕੋਟਲਾ ਤੇ ਨਵਾਂਸ਼ਹਿਰ ਜ਼ਿਲ੍ਹਿਆਂ ਦੇ ਵੱਖ-ਵੱਖ ਖੇਡਾਂ ਲਈ ਟਰਾਇਲ ਹੋਣਗੇ।

ਇਸੇ ਤਰ੍ਹਾਂ ਪਟਿਆਲਾ ਵਿਖੇ 12 ਤੇ 13 ਅਪਰੈਲ ਨੂੰ ਪਟਿਆਲਾ, ਫਤਹਿਗੜ੍ਹ ਸਾਹਿਬ ਤੇ ਸੰਗਰੂਰ ਜ਼ਿਲ੍ਹਿਆਂ, ਬਠਿੰਡਾ ਵਿਖੇ 15 ਤੇ 16 ਅਪਰੈਲ ਨੂੰ ਬਠਿੰਡਾ, ਬਰਨਾਲਾ ਤੇ ਮਾਨਸਾ ਜ਼ਿਲ੍ਹਿਆਂ, ਫਰੀਦਕੋਟ ਵਿਖੇ 18 ਤੇ 19 ਅਪਰੈਲ ਨੂੰ ਫਰੀਦਕੋਟ, ਮੁਕਤਸਰ ਸਾਹਿਬ, ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ, ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ ਤੇ ਫਰੀਦਕੋਟ ਜ਼ਿਲ੍ਹਿਆਂ, ਐਸ.ਏ.ਐਸ. ਨਗਰ ਵਿਖੇ 21 ਤੇ 22 ਅਪਰੈਲ ਨੂੰ ਐਸ.ਏ.ਐਸ. ਨਗਰ ਤੇ ਰੂਪਨਗਰ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ।

ਇਸ ਤੋਂ ਇਲਾਵਾ ਰੂਪਨਗਰ ਵਿਖੇ 3 ਤੇ 4 ਅਪਰੈਲ ਨੂੰ ਰੋਇੰਗ ਖੇਡ ਲਈ ਸਾਰੇ ਜ਼ਿਲ੍ਹਿਆਂ, ਬਰਨਾਲਾ ਵਿਖੇ 24 ਤੇ 25 ਅਪਰੈਲ ਨੂੰ ਟੇਬਲ ਟੈਨਿਸ ਖੇਡ ਲਈ ਸਾਰੇ ਜ਼ਿਲ੍ਹਿਆਂ ਅਤੇ ਮਾਹਿਲਪੁਰ (ਹੁਸ਼ਿਆਰਪੁਰ) ਵਿਖੇ 24 ਤੇ 25 ਅਪਰੈਲ ਨੂੰ ਫੁਟਬਾਲ ਲਈ ਸਾਰੇ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ।

ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਟਰਾਇਲ ਵਾਲੇ ਦਿਨ ਸਵੇਰੇ 8:30 ਵਜੇ ਰਿਪੋਰਟ ਕਰਨਗੇ। ਖਿਡਾਰੀ ਪੰਜਾਬ ਸੂਬੇ ਦਾ ਵਸਨੀਕ ਹੋਵੇ ਅਤੇ ਉਸ ਵੱਲੋਂ ਪਿਛਲੇ ਤਿੰਨ ਸਾਲਾਂ ਵਿੱਚ ਜਿਲ੍ਹਾ/ਸਟੇਟ/ਨੈਸ਼ਨਲ ਪੱਧਰ ਦੇ ਟੂਰਨਾਮੈਂਟਾਂ ਵਿੱਚ ਤਮਗ਼ਾ ਪ੍ਰਾਪਤ ਕੀਤਾ ਹੋਵੇ, ਜਿਨ੍ਹਾਂ ਖਿਡਾਰੀਆਂ ਦੇ ਮਾਤਾ/ਪਿਤਾ ਯੂ.ਟੀ. (ਚੰਡੀਗੜ੍ਹ) ਵਿਚ ਸਥਿਤ ਪੰਜਾਬ ਰਾਜ ਦੇ ਸਰਕਾਰੀ ਅਦਾਰਿਆਂ ਵਿੱਚ ਤਾਇਨਾਤ ਹਨ, ਦੇ ਬੱਚੇ ਵੀ ਟਰਾਇਲਾਂ ਵਿੱਚ ਭਾਗ ਲੈ ਸਕਦੇ ਹਨ।

ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ। ਭਾਗ ਲੈਣ ਵਾਲੇ ਖਿਡਾਰੀ ਆਪਣੇ ਨਾਲ ਆਧਾਰ ਕਾਰਡ, ਜਨਮ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਨਾਲ ਲੈ ਕੇ ਆਉਣ। ਟਰਾਇਲਾਂ ਦੌਰਾਨ ਖਿਡਾਰੀਆਂ ਦੀ ਗਿਣਤੀ ਵੱਧ ਜਾਣ ਉਪਰੰਤ ਸਬੰਧਤ ਸਥਾਨ ‘ਤੇ ਟਰਾਇਲਾਂ ਦੀ ਮਿਤੀ ਇੱਕ ਦਿਨ ਲਈ ਹੋਰ ਵਧਾਈ ਜਾਵੇਗੀ। ਵਧੇਰੇ ਤੇ ਵਿਸਥਾਰਤ ਜਾਣਕਾਰੀ ਵਿਭਾਗ ਦੀ ਵੈਬਸਾਈਟ www.pispunjab.org ‘ਤੇ ਉਪਲੱਬਧ ਹੈ।

ਵੱਖ ਵੱਖ ਜ਼ਿਲਿਆ ਵਿੱਚੋਂ ਚੁਣੇ ਗਏ ਹਾਕੀ ਖਿਡਾਰੀਆਂ (ਲੜਕੇ) ਦੇ ਫਾਈਨਲ ਟਰਾਇਲ ਜਲੰਧਰ ਵਿਖੇ 24 ਤੇ 25 ਅਪਰੈਲ ਨੂੰ ਹੋਣਗੇ। ਇਸੇ ਤਰ੍ਹਾਂ ਅਥਲੈਟਿਕਸ ਖਿਡਾਰੀਆਂ ਦੇ ਫਾਈਨਲ ਟਰਾਇਲ ਜਲੰਧਰ ਵਿਖੇ 24 ਤੇ 25 ਅਪਰੈਲ, ਬਾਸਕਟਬਾਲ ਖਿਡਾਰੀਆਂ ਦੇ ਫਾਈਨਲ ਟਰਾਇਲ ਲੁਧਿਆਣਾ ਵਿਖੇ 24 ਤੇ 25 ਅਪਰੈਲ, ਵਾਲੀਬਾਲ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ ਤੈਰਾਕੀ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ, ਹੈਂਡਬਾਲ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ, ਵੇਟਲਿਫਟਿੰਗ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ, ਕੁਸ਼ਤੀ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਅਪਰੈਲ, ਮੁੱਕੇਬਾਜ਼ੀ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਅਪਰੈਲ, ਜੂਡੋ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਅਪਰੈਲ, ਟੇਬਲ ਟੈਨਿਸ ਦੇ ਫਾਈਨਲ ਟਰਾਇਲ ਬਰਨਾਲਾ ਵਿਖੇ 26 ਅਪਰੈਲ ਅਤੇ ਫੁੱਟਬਾਲ ਖਿਡਾਰੀਆਂ ਦੇ ਫਾਈਨਲ ਟਰਾਇਲ ਮਾਹਿਲਪੁਰ ਫੁੱਟਬਾਲ ਅਕੈਡਮੀ (ਹੁਸ਼ਿਆਰਪੁਰ) ਵਿਖੇ 26 ਅਪਰੈਲ 2023 ਨੂੰ ਹੋਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: gurmeet singh meet hayerKhedan Watan Punjab DeyaPIS trialspro punjab tvpunjab governmentPunjab Institute of Sportspunjab newspunjab playersPunjab Sports Ministerpunjabi newsResidential Sports Wings
Share202Tweet127Share51

Related Posts

ਛੋਟੇ ਉਮਰ ਦੇ ਖਿਡਾਰੀ ਵੈਭਵ ਸੁਰਿਆਵੰਸ਼ੀ ਨਾਮ ਲੱਗਿਆ ਇੱਕ ਹੋਰ ਖ਼ਿਤਾਬ

ਜੁਲਾਈ 6, 2025

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025
Load More

Recent News

ਅੰਤਰਰਾਸ਼ਟਰੀ ਨਿਊਜ਼ ਏਜੰਸੀ ‘Reuters’ ਦਾ X ਅਕਾਊਂਟ ਭਾਰਤ ‘ਚ ਹੋਇਆ ਬੰਦ

ਜੁਲਾਈ 6, 2025

ਛੋਟੇ ਉਮਰ ਦੇ ਖਿਡਾਰੀ ਵੈਭਵ ਸੁਰਿਆਵੰਸ਼ੀ ਨਾਮ ਲੱਗਿਆ ਇੱਕ ਹੋਰ ਖ਼ਿਤਾਬ

ਜੁਲਾਈ 6, 2025

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.