ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲੇ ਸੰਦੀਪ ਸਿੰਘ ਉਰਫ ਸੰਨੀ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਸੰਨੀ ਨੂੰ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ। ਇਸ ਦੌਰਾਨ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਜੋ ਕਿ ਪੇਸ਼ੇ ਤੋਂ ਇਕ ਵਕੀਲ ਹਨ ਸੰਦੀਪ ਸੰਨੀ ਲਈ ਅਦਾਲਤ ‘ਚ ਪੇਸ਼ ਹੋਏ। ਜਾਣਕਾਰੀ ਦਿੰਦਿਆ ਉਨ੍ਹਾਂ ਕਿਹਾ ਕਿ ਸੰਦੀਪ ਸੰਨੀ ਨੂੰ ਅਦਾਲਤ ਵੱਲੋਂ 15 ਤਰੀਕ ਤੱਕ ਦਾ ਰਿਮਾਂਡ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆ ਉਨ੍ਹਾਂ ਕਿਹਾ ਕਿ ਪੁਲਿਸ ਕਹਿ ਰਹੀ ਹੈ ਕਿ ਸਾਡੀ ਇਨਵੈਸਟੀਗੇਸ਼ਨ ਹਾਵੇ ਪੈਂਡਿਗ ਹੈ ਉਨ੍ਹਾਂ ਕਿਹਾ ਕਿ ਹਾਲੇ ਫੋਨ ਦੀ ਰਿਪੋਰਟ ਵੀ ਆਉਣੀ ਬਾਕੀ ਹੈ ਜਿਸ ਲਈ ਇਹ ਤਿੰਨ ਦਿਨ ਦਾ ਰਿਮਾਂਡ ਲਿਆ ਗਿਆ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਸੰਦੀਪ ਸੰਨੀ ਵਲੋਂ 8 ਤੋਂ 10 ਵਕੀਲ ਅਦਾਲਤ ਵਿਚ ਪੇਸ਼ ਹੋਏ ਸਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਦੀਪ ਸੰਨੀ ਦੇ ਵਕੀਲ ਜਸਬੀਰ ਸਿੰਘ ਜੰਮੂ ਨੇ ਕਿਹਾ ਕਿ ਅਦਾਲਤ ਨੇ ਸੰਦੀਪ ਨੂੰ ਤਿੰਨ ਦਿਨ ਦਾ ਰਿਮਾਂਡ ’ਤੇ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਧੀਰ ਸੂਰੀ ਦੇ ਪਰਿਵਾਰ ਵਲੋਂ ਕੋਈ ਵੀ ਵਕੀਲ ਅਦਾਲਤ ਵਿਚ ਨਹੀਂ ਆਇਆ ਹੈ, ਜਦਕਿ ਸਰਕਾਰੀ ਵਕੀਲ ਵਲੋਂ ਹੀ ਸੂਰੀ ਕਤਲ ਕਾਂਡ ਦੀ ਪੈਰਵੀ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਵੀ ਪੁਸ਼ਟੀ ਕੀਤੀ ਹੈ ਕਿ ਹੁਣ ਪੰਦਰਾਂ ਨਵੰਬਰ ਨੂੰ ਦੁਬਾਰਾ ਸੰਦੀਪ ਸਿੰਘ ਨੂੰ ਮਾਣਯੋਗ ਅਦਾਲਤ ਦੇ ਵਿਚ ਪੇਸ਼ ਕੀਤਾ ਜਾਵੇਗਾ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h