ਅੰਮ੍ਰਿਤਸਰ: ਸ਼ਨੀਵਾਰ ਨੂੰ ਮਰਹੂਮ ਐਕਟਰ ਦੀਪ ਸਿੱਧੂ ਦੇ ਵੱਡੇ ਭਰਾ ਮਨਦੀਪ ਸਿੱਧੂ ਅਤੇ ਕੁਝ ਦੋਸਤਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾ ਵੀ ਮੁਲਾਕਾਤ ਕੀਤੀ। ਇਸ ਮੁਲਾਕਾਤ ‘ਚ ਦੀਪ ਦੇ ਭਰਾ ਨੇ ਸਿੱਧੂ ਦੀ ਫੋਟੋ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਦਾ ਪ੍ਰਸਤਾਵ ਰੱਖਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਨੇ ਦੱਸਿਆ ਕਿ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਏ ਸੀ। ਇਸ ਦੌਰਾਨ ਉਹ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਮਿਲੇ ਅਤੇ ਦੀਪ ਸਿੱਧੂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦੀ ਅਪੀਲ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਜੇਕਰ ਉਹ ਇਸ ਮਾਮਲੇ ‘ਤੇ ਵਿਚਾਰ ਕਰਨਗੇ ਤਾਂ ਜੇਕਰ ਸੰਭਵ ਹੋਇਆ ਤਾਂ ਦੀਪ ਸਿੱਧੂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਈ ਜਾਵੇਗੀ।
ਦੱਸ ਦਈਏ ਕਿ ਜਦੋਂ ਪੰਜਾਬ ਦੇ ਕਿਸਾਨਾਂ ਨੇ ਖੇਤੀ ਸੁਧਾਰ ਕਾਨੂੰਨਾਂ ਦਾ ਵਿਰੋਧ ਕਰਨਾ ਸ਼ੁਰੂ ਕੀਤਾ ਸੀ ਤਾਂ ਦੀਪ ਸਿੱਧੂ ਨੇ ਪੰਜਾਬ ਦੇ ਨੌਜਵਾਨਾਂ ਨੂੰ ਇਕੱਠੇ ਹੋਣ ਲਈ ਪ੍ਰੇਰਿਤ ਕੀਤਾ ਸੀ। ਦੀਪ ਸਿੱਧੂ ਪੰਜਾਬ ਦੇ ਹੱਕਾਂ ਦੀ ਗੱਲ ਕਰਦਾ ਰਿਹਾ ਤੇ ਇਸ ਵੱਲੋਂ ਇੱਕ ਜਥੇਬੰਦੀ ਵੀ ਬਣਾਈ ਗਈ। ਜਿਸ ਨੂੰ ਵਾਰਿਸ ਪੰਜਾਬ ਕਿਹਾ ਜਾਂਦਾ ਸੀ ਅਤੇ ਉਹ ਹਮੇਸ਼ਾ ਪੰਜਾਬ ਦੇ ਪਾਣੀਆਂ ਅਤੇ ਆਨੰਦਪੁਰ ਸਾਹਿਬ ਦਾ ਮਤਾ ਪਾਸ ਕਰਵਾਉਣ ਦੀ ਗੱਲ ਕਰਦਾ ਸੀ। ਹੁਣ ਦੀਪ ਸਿੱਧੂ ਸਾਡੇ ਵਿੱਚ ਨਹੀਂ ਰਹੇ।