Special Cell of Delhi Police: 26 ਜਨਵਰੀ ਤੋਂ ਪਹਿਲਾਂ ਰਾਜਧਾਨੀ ਦਿੱਲੀ ‘ਚ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਹਾਂਗੀਰਪੁਰੀ ਤੋਂ ਹਾਲ ਹੀ ‘ਚ 2 ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਹੁਣ 2 ਹੋਰ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਵੇਂ ਵੱਡੇ ਹਮਲੇ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸੀ ਪਰ ਇਸ ਤੋਂ ਪਹਿਲਾਂ ਹੀ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਗ੍ਰਿਫਤਾਰ ਕੀਤੇ ਗਏ ਅੱਤਵਾਦੀਆਂ ਦੀ ਪਛਾਣ ਜਗਪ੍ਰੀਤ ਉਰਫ ਜੱਗਾ ਅਤੇ ਗੁਰਪ੍ਰੀਤ ਵਾਸੀ ਗੁਰਦਾਸਪੁਰ, ਪੰਜਾਬ ਵਜੋਂ ਹੋਈ ਹੈ। ਦੋਵੇਂ ਚਚੇਰੇ ਭਰਾ ਹਨ। ਉਹ ਪੰਜਾਬ ਵਿੱਚ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸੀ। ਪੰਜਾਬ ਦਾ ਇੱਕ ਸਿਆਸਤਦਾਨ ਵੀ ਉਨ੍ਹਾਂ ਦੇ ਨਿਸ਼ਾਨੇ ‘ਤੇ ਸੀ। ਗ੍ਰਿਫਤਾਰੀ ਤੋਂ ਬਾਅਦ ਦਿੱਲੀ ਪੁਲਿਸ ਨੇ ਦੋਵਾਂ ਨੂੰ ਅਦਾਲਤ ‘ਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਗਿਆ। ਦੋਵਾਂ ਨੂੰ 5 ਜਨਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਜਹਾਂਗੀਰਪੁਰੀ ਇਲਾਕੇ ਤੋਂ ਦੋ ਸ਼ੱਕੀ ਅੱਤਵਾਦੀ ਨੌਸ਼ਾਦ ਅਤੇ ਜਗਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਦੋਵਾਂ ਤੋਂ ਪੁੱਛਗਿੱਛ ‘ਚ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ। ਦੋਵੇਂ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੇ ਸੰਪਰਕ ਵਿੱਚ ਸਨ ਅਤੇ ਸੱਜੇ ਪੱਖੀ ਆਗੂ ਨੂੰ ਮਾਰਨਾ ਚਾਹੁੰਦੇ ਸਨ। ਦੋਵਾਂ ਦਾ ਅਪਰਾਧਿਕ ਰਿਕਾਰਡ ਹੈ। ਨੌਸ਼ਾਦ ‘ਤੇ ਪਹਿਲਾਂ ਵੀ ਕਤਲ ਦੇ ਦੋ ਮਾਮਲੇ ਦਰਜ ਹਨ।
ਪੁਲਿਸ ਨੇ ਦੱਸਿਆ ਸੀ ਕਿ ਨੌਸ਼ਾਦ ਤੇ ਜਗਜੀਤ ਕੋਲੋਂ 3 ਪਿਸਤੌਲ ਅਤੇ 22 ਕਾਰਤੂਸ ਮਿਲੇ ਹਨ। ਅੱਤਵਾਦੀ ਅਰਸ਼ ਡੱਲਾ ਇਨ੍ਹਾਂ ਨੂੰ ਕੰਟਰੋਲ ਕਰ ਰਿਹਾ ਸੀ। ਇਹ ਵੀ ਖੁਲਾਸਾ ਹੋਇਆ ਸੀ ਕਿ 15 ਦਸੰਬਰ ਨੂੰ ਉਸ ਨੇ ਇੱਕ ਵਿਅਕਤੀ ਦਾ ਕਤਲ ਕੀਤਾ ਸੀ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਪਾਕਿਸਤਾਨ ਵਿੱਚ ਵੀ ਇਸ ਦੀ ਖਬਰ ਆਈ ਸੀ।
ਨੌਸ਼ਾਦ ਅਤੇ ਜਗਜੀਤ ਦੋਵੇਂ ਹਲਦਵਾਨੀ ਜੇਲ੍ਹ ਵਿੱਚ ਮਿਲੇ ਸੀ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਨ੍ਹਾਂ ਨੂੰ ਹਥਿਆਰ ਕਿੱਥੋਂ ਮਿਲੇ। ਇਸ ਤੋਂ ਪਹਿਲਾਂ ਸ਼ੱਕੀ ਅੱਤਵਾਦੀਆਂ ਦੀ ਸੂਹ ‘ਤੇ ਪੁਲਿਸ ਨੇ ਸ਼ਨੀਵਾਰ ਨੂੰ ਭਲਸਵਾ ਦੇ ਇੱਕ ਪਲਾਟ ਤੋਂ ਲਾਸ਼ ਦੇ ਅੰਗ ਬਰਾਮਦ ਕੀਤੇ ਸੀ। ਲਾਸ਼ ਦੇ 8 ਤੋਂ 9 ਟੁਕੜੇ ਕੀਤੇ ਗਏ ਸੀ। ਦੋਵਾਂ ਮੁਲਜ਼ਮਾਂ ਨੇ ਵਿਦੇਸ਼ ‘ਚ ਬੈਠੇ ਆਪਣੇ ਆਕਾਵਾਂ ਦੇ ਕਹਿਣ ‘ਤੇ ਇੱਕ ਵਿਅਕਤੀ ਦਾ ਗਲਾ ਵੱਢ ਕੇ ਉਸ ਦੀ ਲਾਸ਼ ਦੇ ਕਈ ਟੁਕੜੇ ਕਰ ਕੇ ਭਲਸਵਾ ਡੇਅਰੀ ਇਲਾਕੇ ‘ਚ ਸੁੱਟੇ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h