ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਮੋਹਾਲੀ ਸਥਿਤ ਪੁਲਿਸ ਇੰਟੈਲੀਜੈਂਸ ਦੇ ਹੈੱਡਕੁਆਰਟਰ ‘ਤੇ ਆਰਪੀਜੀ ਹਮਲੇ ਦੇ ਇੱਕ ਮਾਸਟਰਮਾਈਂਡ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਯੂਪੀ ਦਾ ਰਹਿਣ ਵਾਲਾ ਹੈ ਅਤੇ ਅੱਤਵਾਦੀਆਂ ਦਾ ਮਦਦਗਾਰ ਹੈ। ਪੰਜਾਬ ਦੇ ਮੋਹਾਲੀ ਸਥਿਤ ਪੁਲਿਸ ਇੰਟੈਲੀਜੈਂਸ ਯੂਨਿਟ ਦੇ ਮੁੱਖ ਦਫ਼ਤਰ ‘ਤੇ 9 ਮਈ ਦੀ ਰਾਤ ਨੂੰ ਰਾਕੇਟ ਨਾਲ ਚੱਲਣ ਵਾਲੇ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ ਸੀ, ਜਿਸ ਨੇ ਇਮਾਰਤ ਦੀ ਇੱਕ ਮੰਜ਼ਿਲ ਦੀਆਂ ਖਿੜਕੀਆਂ ਦੇ ਸ਼ੀਸ਼ੇ ਚੂਰ-ਚੂਰ ਕਰ ਦਿੱਤੇ ਸਨ।
ਇਸ ਹਮਲੇ ਦੇ ਦੋ ਦਿਨਾਂ ਦੇ ਅੰਦਰ ਹੀ ਪੁਲਿਸ ਨੇ ਫਰੀਦਕੋਟ ਦੇ ਰਹਿਣ ਵਾਲੇ ਨਿਸ਼ਾਨ ਸਿੰਘ ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਬਾਅਦ ਵਿਚ ਉਸ ਦੇ ਜੀਜਾ ਸੋਨੂੰ ਨੂੰ ਵੀ ਫਰੀਦਕੋਟ ਤੋਂ ਗ੍ਰਿਫਤਾਰ ਕਰ ਲਿਆ ਗਿਆ। ਨਿਸ਼ਾਨ ਸਿੰਘ ਨੇ ਹਮਲਾਵਰਾਂ ਨੂੰ ਰਸਦ ਮੁਹੱਈਆ ਕਰਵਾਇਆ ਸੀ। ਸੋਨੂੰ ਲੌਜਿਸਟਿਕਸ ਸਪੋਰਟ ਵਿੱਚ ਵੀ ਸ਼ਾਮਲ ਸੀ ਅਤੇ ਨਿਸ਼ਾਨ ਸਿੰਘ ਦੇ ਨਾਲ ਸੀ।
ਨਿਸ਼ਾਨ ਸਿੰਘ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਸੀ ਕਿ ਰਾਕੇਟ ਪ੍ਰੋਪੇਲਡ ਗਰਨੇਡ (ਆਰਪੀਜੀ) ਤਰਨਤਾਰਨ ਅਤੇ ਅੰਮ੍ਰਿਤਸਰ ਵਿਚਕਾਰ ਤਿੰਨ ਵਿਅਕਤੀਆਂ ਨੇ ਉਸ ਨੂੰ ਸੌਂਪਿਆ ਸੀ। ਹਾਲਾਂਕਿ ਉਹ ਤਿੰਨ ਵਿਅਕਤੀ ਕੌਣ ਸਨ, ਉਹ ਨਹੀਂ ਜਾਣਦਾ। ਦੋਵਾਂ ਮੁਲਜ਼ਮਾਂ ਤੋਂ ਆਈਬੀ ਅਤੇ ਹੋਰ ਸੁਰੱਖਿਆ ਏਜੰਸੀਆਂ ਵੱਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਮੋਹਾਲੀ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ “ਸੈਕਟਰ 77, ਐਸਏਐਸ ਨਗਰ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਦੇ ਅਹਾਤੇ ਵਿੱਚ ਸ਼ਾਮ 7.45 ਵਜੇ ਇੱਕ ਮਾਮੂਲੀ ਧਮਾਕਾ ਹੋਇਆ। ਕਿਸੇ ਨੁਕਸਾਨ ਦੀ ਸੂਚਨਾ ਨਹੀਂ ਹੈ। ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।