Delhi Police detains AAP MP Sanjay Singh: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਸੀਬੀਆਈ ਵੱਲੋਂ ਕੀਤੀ ਜਾ ਰਹੀ ਪੁੱਛਗਿੱਛ ਖ਼ਿਲਾਫ਼ ਸੰਜੇ ਸਿੰਘ ‘ਆਪ’ ਆਗੂਆਂ ਤੇ ਵਰਕਰਾਂ ਸਮੇਤ ਪ੍ਰਦਰਸ਼ਨ ਕਰ ਰਹੇ ਸੀ।
Delhi Police detains AAP MP Sanjay Singh outside CBI headquarters for alleged violation of prohibitory orders
— Press Trust of India (@PTI_News) October 17, 2022
ਦੱਸ ਦੇਈਏ ਕਿ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਮਨੀਸ਼ ਸਿਸੋਦੀਆ ਤੋਂ ਸੀਬੀਆਈ ਦੀ ਟੀਮ 11:30 ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ‘ਆਪ’ ਆਗੂ ਸੀਬੀਆਈ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸੀ।
ਦਿੱਲੀ ਪੁਲਿਸ ਨੇ ਸੰਜੇ ਸਿੰਘ ਦੇ ਨਾਲ ‘ਆਪ’ ਵਿਧਾਇਕ ਦੁਰਗੇਸ਼ ਪਾਠਕ ਨੂੰ ਵੀ ਹਿਰਾਸਤ ‘ਚ ਲਿਆ ਹੈ। ਦੱਸ ਦਈਏ ਕਿ ਸਿੰਘ ਅਤੇ ਹੋਰ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਸੀਬੀਆਈ ਵੱਲੋਂ ਪੁੱਛਗਿੱਛ ਲਈ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਤਲਬ ਕੀਤੇ ਜਾਣ ਦੇ ਵਿਰੋਧ ਵਿੱਚ ਸੀਬੀਆਈ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸੀ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਅਤੇ ਹੋਰ ਪ੍ਰਦਰਸ਼ਨਕਾਰੀਆਂ ਨੂੰ ਸੀਜੀਓ ਕੰਪਲੈਕਸ ‘ਚ ਗੈਰ-ਕਾਨੂੰਨੀ ਢੰਗ ਨਾਲ ਪ੍ਰਦਰਸ਼ਨ ਕਰਨ ਲਈ ਹਿਰਾਸਤ ‘ਚ ਲਿਆ ਗਿਆ ਹੈ।
ਸੀਜੀਓ ਪਰਿਸਰ ਵਿੱਚ ਫੌਜਦਾਰੀ ਜਾਬਤਾ ਦੀ ਧਾਰਾ 144 ਲਾਗੂ ਹੈ, ਜਿਸ ਦੇ ਤਹਿਤ ਚਾਰ ਜਾਂ ਵੱਧ ਲੋਕਾਂ ਦੇ ਇਕੱਠੇ ਹੋਣ ਦੀ ਮਨਾਹੀ ਹੈ।
ਫੈਡਰਲ ਇਨਵੈਸਟੀਗੇਸ਼ਨ ਏਜੰਸੀ ਨੇ ਆਮ ਆਦਮੀ ਪਾਰਟੀ (ਆਪ) ਨੇਤਾ ਸਿਸੋਦੀਆ ਨੂੰ ਸੋਮਵਾਰ ਨੂੰ ਸਵੇਰੇ 11 ਵਜੇ ਆਪਣੇ ਹੈੱਡਕੁਆਰਟਰ ‘ਤੇ ਪੇਸ਼ ਹੋਣ ਲਈ ਕਿਹਾ ਸੀ।
ਦੱਸ ਦਈਏ ਕਿ ਸੀਬੀਆਈ ਨੇ ਸੋਮਵਾਰ ਨੂੰ ਮਨੀਸ਼ ਸਿਸੋਦੀਆ ਨੂੰ ਪੁੱਛਗਿੱਛ ਲਈ ਬੁਲਾਇਆ। ਸੀਬੀਆਈ ਦਫ਼ਤਰ ਲਈ ਰਵਾਨਾ ਹੋਣ ਤੋਂ ਪਹਿਲਾਂ ਸਿਸੋਦੀਆ ਨੇ ਮਥੁਰਾ ਰੋਡ ਸਥਿਤ ਰਿਹਾਇਸ਼ ‘ਤੇ ਆਪਣੀ ਮਾਂ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਵਿਧਾਇਕ ਆਤਿਸ਼ੀ ਅਤੇ ਸੌਰਭ ਭਾਰਦਵਾਜ ਸਮੇਤ ‘ਆਪ’ ਦੇ ਕਈ ਨੇਤਾ ਉਨ੍ਹਾਂ ਦੇ ਘਰ ਮੌਜੂਦ ਸੀ। ਸੀਬੀਆਈ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਮਨੀਸ਼ ਸਿਸੋਦੀਆ ਵੀ ਰਾਜਘਾਟ ਪਹੁੰਚੇ।
ਇਸ ਦੌਰਾਨ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਵੱਡੀ ਗਿਣਤੀ ‘ਚ ਪਾਰਟੀ ਵਰਕਰ ਇਕੱਠੇ ਹੋ ਗਏ। ‘ਆਪ’ ਵਰਕਰਾਂ ਨੂੰ ਕਾਬੂ ਕਰਨ ਲਈ ਉੱਥੇ ਪੁਲਿਸ ਤਾਇਨਾਤ ਕਰਨੀ ਪਈ। ਇੱਥੇ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਖਿਲਾਫ ਪੂਰੀ ਤਰ੍ਹਾਂ ਨਾਲ ਫਰਜ਼ੀ ਕੇਸ ਤਿਆਰ ਕੀਤਾ ਗਿਆ ਹੈ। ਉਸ ਦੀ ਰਿਹਾਇਸ਼ ‘ਤੇ ਛਾਪੇਮਾਰੀ, ਬੈਂਕ ਲਾਕਰਾਂ ਦੀ ਤਲਾਸ਼ੀ ਅਤੇ ਪਿੰਡ ‘ਚ ਕੀਤੀ ਗਈ ਜਾਂਚ ‘ਚ ਕੁਝ ਵੀ ਨਹੀਂ ਮਿਲਿਆ। ਇਹ ਪੂਰੀ ਤਰ੍ਹਾਂ ਫਰਜ਼ੀ ਮਾਮਲਾ ਹੈ।
ਦੱਸ ਦੇਈਏ ਕਿ ਸਿਸੋਦੀਆ ਨੂੰ ਹੁਣ ਬੰਦ ਆਬਕਾਰੀ ਨੀਤੀ 2021-22 ਨੂੰ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਪੁੱਛਗਿੱਛ ਲਈ ਸਵੇਰੇ 11 ਵਜੇ ਸੀਬੀਆਈ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਦਿੱਲੀ ਦੇ ਉਪ ਮੁੱਖ ਮੰਤਰੀ ਕੋਲ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਵਿੱਚ ਆਬਕਾਰੀ ਵਿਭਾਗ ਵੀ ਹੈ। ਉਹ ਇਸ ਮਾਮਲੇ ਵਿੱਚ ਸੀਬੀਆਈ ਵੱਲੋਂ ਦਰਜ ਐਫਆਈਆਰ ਵਿੱਚ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਹੈ।