ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ। ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ‘ਆਪ’ ਵਰਕਰ ਅਤੇ ਕਾਂਗਰਸੀ ਆਗੂ ਇਸ ਦਾ ਵਿਰੋਧ ਕਰ ਰਹੇ ਹਨ। ਸ਼ੁੱਕਰਵਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੀ ਪ੍ਰਦਰਸ਼ਨ ਕਰਨ ਲਈ ਦਿੱਲੀ ਪੁੱਜੇ।
ਇਸ ਦੌਰਾਨ ਪੁਲਿਸ ਨੇ ਮੰਤਰੀ ਬਲਬੀਰ ਸਿੰਘ ਅਤੇ ਹਰਜੋਤ ਬੈਂਸ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ। ਉਹ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਸਮੁੱਚੀ ਪਾਰਟੀ ਕੇਜਰੀਵਾਲ ਨਾਲ ਚੱਟਾਨ ਵਾਂਗ ਖੜ੍ਹੀ ਹੈ।
ਪੰਜਾਬ ਦੇ ਸਿਹਤ ਮੰਤਰੀ ਨੂੰ ਲੈ ਕੇ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਦਿੱਲੀ ਪੁਲਿਸ ਵੱਲੋਂ ਹਿਰਾਸਤ ‘ਚ ਲੈ ਲਿਆ ਗਿਆ ਹੈ। ਡਾ. ਬਲਬੀਰ ਸਿੰਘ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ ਸੀ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ।
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ। ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ‘ਆਪ’ ਵਰਕਰ ਅਤੇ ਕਾਂਗਰਸੀ ਆਗੂ ਇਸ ਦਾ ਵਿਰੋਧ ਕਰ ਰਹੇ ਹਨ।
ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਅੱਗੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਪਾਰਟੀ ਦੇ ਸੀਨੀਅਰ ਆਗੂ ਪ੍ਰੇਮ ਗਰਗ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਮੰਦਭਾਗਾ ਦੱਸਿਆ ਹੈ। ਉਸ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੂੰ ਗ੍ਰਿਫਤਾਰ ਕਰਕੇ ਪ੍ਰਚਾਰ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਹੈ। ਪਰ ਪਾਰਟੀ ਦਾ ਹਰ ਵਰਕਰ ਕੇਜਰੀਵਾਲ ਦੇ ਨਾਲ ਹੈ।