ਚਾਈਲਡ ਪੋਰਨੋਗ੍ਰਾਫੀ ‘ਤੇ ਦਿੱਲੀ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਦਿੱਲੀ ਪੁਲਿਸ ਦੀ IFSO ਯੂਨਿਟ ਨੇ ਚਾਈਲਡ ਪੋਰਨੋਗ੍ਰਾਫੀ ਨੂੰ ਰੋਕਣ ਲਈ ‘ਆਪ੍ਰੇਸ਼ਨ ਮਾਸੂਮ’ ਸ਼ੁਰੂ ਕੀਤਾ ਹੈ। ਇਸ ਤਹਿਤ ਪੁਲਿਸ ਨੇ ਪੂਰੀ ਦਿੱਲੀ ਵਿੱਚ ਛਾਪੇਮਾਰੀ ਕੀਤੀ ਹੈ।
ਦਿੱਲੀ ਪੁਲਿਸ ਨੇ ਚਾਈਲਡ ਪੋਰਨੋਗ੍ਰਾਫੀ ਨਾਲ ਸਬੰਧਤ 105 ਮਾਮਲੇ ਦਰਜ ਕੀਤੇ ਹਨ। ਇਸ ਤੋਂ ਇਲਾਵਾ ਪੁਲਿਸ ਨੇ ਇਸ ਕਾਰਵਾਈ ਵਿੱਚ 36 ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਇਹ ਕਾਰਵਾਈ ਐਨਸੀਆਰਬੀ ਤੋਂ ਮਿਲੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਹੈ।
ਇਸ ਤੋਂ ਪਹਿਲਾਂ ਸਤੰਬਰ ਮਹੀਨੇ ‘ਚ ਸੀਬੀਆਈ ਨੇ ਚਾਈਲਡ ਪੋਰਨੋਗ੍ਰਾਫੀ ‘ਤੇ ‘ਆਪ੍ਰੇਸ਼ਨ ਮੇਘਚਕ੍ਰ’ ਸ਼ੁਰੂ ਕੀਤਾ ਸੀ। ਇਸ ਤਹਿਤ 20 ਰਾਜਾਂ ‘ਚ 56 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਇਹ ਕਾਰਵਾਈ ਸਿੰਗਾਪੁਰ ਅਤੇ ਨਿਊਜ਼ੀਲੈਂਡ ਦੀ ਇੰਟਰਪੋਲ ਯੂਨਿਟ ਦੁਆਰਾ ਸਾਂਝੇ ਕੀਤੇ ਗਏ ਇਨਪੁਟਸ ਦੇ ਆਧਾਰ ‘ਤੇ ਕੀਤੀ ਗਈ ਹੈ।
ਚਾਈਲਡ ਪੋਰਨੋਗ੍ਰਾਫੀ ‘ਤੇ ਪਹਿਲਾਂ ਵੀ ਕਈ ਆਪਰੇਸ਼ਨ ਕੀਤੇ ਜਾ ਚੁੱਕੇ ਹਨ। ਚਾਈਲਡ ਪੋਰਨੋਗ੍ਰਾਫੀ ਦਾ ਮਾਮਲਾ ਦੇਸ਼ ਵਿੱਚ ਲਗਾਤਾਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਸੁਪਰੀਮ ਕੋਰਟ ਨੇ ਭਾਰਤ ਵਿਚ ਸੋਸ਼ਲ ਮੀਡੀਆ ਸਾਈਟਾਂ ‘ਤੇ ਅਪਲੋਡ ਕੀਤੇ ਜਾ ਰਹੇ ਬਾਲ ਪੋਰਨੋਗ੍ਰਾਫੀ ਦੀ ਸਮੱਗਰੀ ਅਤੇ ਵੀਡੀਓ ‘ਤੇ ਵੀ ਚਿੰਤਾ ਜ਼ਾਹਰ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h