ਦੇਸ਼ ਦੀ ਰਾਜਧਾਨੀ ਵਿੱਚ ਹਵਾ ਦੀ ਰਫ਼ਤਾਰ ਘਟਣ ਨਾਲ ਹਵਾ ਪ੍ਰਦੂਸ਼ਣ ਵਧ ਗਿਆ ਹੈ। ਇਸ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਦੋ ਦਿਨਾਂ ਲਈ ਸਕੂਲ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵਿੱਟਰ ‘ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਕਿਹਾ ਕਿ ਦਿੱਲੀ ‘ਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਇਸ ਦੇ ਮੱਦੇਨਜ਼ਰ ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਅਗਲੇ ਦੋ ਦਿਨਾਂ ਲਈ ਬੰਦ ਰਹਿਣਗੇ।
ਵੀਰਵਾਰ ਨੂੰ ਇੱਕ ਵਾਰ ਫਿਰ ਐਨਸੀਆਰ ਵਿੱਚ ਦਿੱਲੀ ਦੀ ਹਵਾ ਗੰਭੀਰ ਸ਼੍ਰੇਣੀ ਵਿੱਚ ਦਰਜ ਕੀਤੀ ਗਈ। ਸਫਰ ਇੰਡੀਆ ਦੇ ਅਨੁਸਾਰ, ਦਿੱਲੀ ਵਿੱਚ ਓਵਰਆਲ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਵੀਰਵਾਰ ਸਵੇਰੇ 346 ਦਰਜ ਕੀਤਾ ਗਿਆ, ਜੋ ਕਿ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਹੈ। ਇਸ ਦੇ ਨਾਲ ਹੀ ਨੋਇਡਾ ‘ਚ ਓਵਰਆਲ ਏਅਰ ਕੁਆਲਿਟੀ ਇੰਡੈਕਸ (AQI) ਦੁਪਹਿਰ 12 ਵਜੇ 695 ‘ਤੇ ਪਹੁੰਚ ਗਿਆ। ਕਈ ਲੋਕਾਂ ਨੇ ਅੱਖਾਂ ਵਿੱਚ ਜਲਨ ਦੀ ਸ਼ਿਕਾਇਤ ਵੀ ਕੀਤੀ।
In light of the rising pollution levels, all govt and private primary schools in Delhi will remain closed for the next 2 days
— Arvind Kejriwal (@ArvindKejriwal) November 2, 2023
ਦਿੱਲੀ ਵਿੱਚ ਜੀਆਰਪੀ ਦਾ ਤੀਜਾ ਪੜਾਅ ਲਾਗੂ ਹੋਣ ਦਾ ਡਰ
ਵੀਰਵਾਰ ਨੂੰ ਦਿੱਲੀ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 346 ਦਰਜ ਕੀਤਾ ਗਿਆ। ਇਹ ਇਸ ਸੀਜ਼ਨ ਦਾ ਸਭ ਤੋਂ ਉੱਚਾ AQI ਹੈ ਅਤੇ ਇਹ ਲਗਾਤਾਰ ਛੇਵਾਂ ਦਿਨ ਹੈ ਜਦੋਂ ਹਵਾ ਦੀ ਗੁਣਵੱਤਾ ਬਹੁਤ ਖ਼ਰਾਬ ਸ਼੍ਰੇਣੀ ਵਿੱਚ ਬਣੀ ਹੋਈ ਹੈ। ਜਿਵੇਂ-ਜਿਵੇਂ ਹਵਾ ਗੰਭੀਰ ਸ਼੍ਰੇਣੀ ਵੱਲ ਵਧ ਰਹੀ ਹੈ, ਜੀਆਰਏਪੀ ਦੇ ਤੀਜੇ ਪੜਾਅ ਦੇ ਲਾਗੂ ਹੋਣ ਦੀ ਸੰਭਾਵਨਾ ਵਧ ਰਹੀ ਹੈ।