Punjab Freedom Fighters: ਪੰਜਾਬ ਰਾਜ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ। ਇਹ ਐਲਾਨ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ। ਪੰਜਾਬ ਸਿਵਲ ਸਕੱਤਰੇਤ-2 ਵਿਖੇ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਨਾਲ ਮੰਗਾਂ ਸਬੰਧੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦ ਭਗਤ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਲਈ ਦ੍ਰਿੜ ਹੈ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਬਣਦਾ ਮਾਨ-ਸਨਮਾਨ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਅਜੇ ਬੀਤੇ ਕੁਝ ਦਿਨ ਪਹਿਲਾਂ ਹੀ 7 ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਮਿਲ ਕੇ ਆਏ ਹਨ। ਮੀਟਿੰਗ ਵਿੱਚ ਹਾਜ਼ਰ ਅਖਿਲ ਭਾਰਤੀ ਸੁਤੰਤਰਤਾ ਸੰਗਰਾਮੀ ਸੰਗਠਨ, ਫਰੀਡਮ ਫਾਈਨਲ ਉਤਰਾਅਧਿਕਾਰੀ ਸੰਸਥਾ (196) ਅਤੇ ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਵੱਲੋਂ ਆਪਣੀਆਂ ਸਾਰੀਆਂ ਮੰਗਾਂ ਸਬੰਧੀ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਜੌੜਾਮਾਜਰਾ ਨੂੰ ਜਾਣੂ ਕਰਵਾਇਆ ਗਿਆ।
While presiding over meeting with dependents of freedom fighters, Cabinet Minister Chetan Singh @Jouramajra announced that the demands of dependents of Punjab state will be addressed soon. Minister directed officials to organise state level meeting after every six months. pic.twitter.com/Q9LTS2J8cS
— Government of Punjab (@PunjabGovtIndia) August 11, 2023
ਮੰਗਾਂ ਸਬੰਧੀ ਸਕਾਰਾਤਮਕ ਭਰੋਸਾ ਦਿੰਦਿਆਂ ਜੌੜਾਮਾਜਰਾ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨ ਵਜੋਂ ਸਰਕਾਰ ਵੱਲੋਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਜੇਕਰ ਕਿਸੇ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤ ਪਰਿਵਾਰ ਨੂੰ ਇਹ ਸਹੂਲਤਾਂ ਪੇਸ਼ ਕਰਨ ਵਿੱਚ ਕੋਈ ਔਕੜ ਆਉਂਦੀ ਹੈ ਤਾਂ ਇਸ ਨੂੰ ਦੂਰ ਕੀਤਾ ਜਾਵੇਗਾ। ਮੀਟਿੰਗ ਦੌਰਾਨ ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਵਿੱਖ ਵਿੱਚ ਹਰ ਛੇ ਮਹੀਨੇ ਬਾਅਦ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਲਈ ਰਾਜ ਪੱਧਰੀ ਮੀਟਿੰਗ ਕੀਤੀ ਜਾਵੇ।
ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ ਕਿ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਬਣਦਾ ਸਨਮਾਨ ਦੇਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪੀਐਸਪੀਸੀਐਲ ਦੇ ਚੇਅਰਮੈਨ ਬਦਲੇਵ ਸਿੰਘ ਸਰਾਂ, ਵਿਸ਼ੇਸ਼ ਮੁੱਖ ਸਕੱਤਰ ਰਾਜੀਪੀ ਸ੍ਰੀਵਾਸਤਵਾ ਤੇ ਸਕੱਤਰ ਗਗਨਦੀਪ ਸਿੰਘ ਬਰਾੜ, ਅਪਨੀਤ ਰਿਆਤ ਅਤੇ ਕਈ ਹੋਰ ਅਧਿਕਾਰੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h