PSPCL and PSTCL pensioners: ਪੀਐਸਪੀਸੀਐਲ ਅਤੇ ਪੀਐਸਟੀਸੀਐਲ ਦੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਾਂਗੇ ਅਤੇ ਛੇਤੀ ਹੀ ਵੱਖ-ਵੱਖ ਮਸਲਿਆਂ ਦਾ ਹੱਲ ਤਲਾਸ਼ਿਆ ਜਾਵੇਗਾ। ਪੀਐਸਪੀਸੀਐਲ ਅਤੇ ਪੀਐਸਟੀਸੀਐਲ ਦੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਮੀਟਿੰਗ ਕਰਨ ਮਗਰੋਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲਿਆਂ ਅਤੇ ਜਾਇਜ਼ ਮੰਗਾਂ ਦਾ ਨਿਯਮਾਂ ਅਨੁਸਾਰ ਹੱਲ ਕਰਨ ਲਈ ਵਚਨਬੱਧ ਹੈ।
ਅੱਜ ਚੰਡੀਗੜ ਵਿਖੇ ਪੈਨਸ਼ਨਰਜ਼ ਐਸੋਸੀਏਸ਼ਨ ਰਜਿ. ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੇ ਵਫ਼ਦ ਨਾਲ ਮੁਲਾਕਾਤ ਕੀਤੀ । ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ, ਮਸਲਿਆਂ ਅਤੇ ਜਾਇਜ਼ ਮੰਗਾਂ ਦਾ ਨਿਯਮਾਂ ਅਨੁਸਾਰ ਹੱਲ ਕਰਨ ਲਈ ਵਚਨਬੱਧ ਹੈ। pic.twitter.com/iVAiqFIGYb
— Harbhajan Singh ETO (@AAPHarbhajan) May 30, 2023
ਬਿਜਲੀ ਮੰਤਰੀ ਨੇ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਛੇਤੀ ਹੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੈਨਸ਼ਨਰਾਂ ਦੇ ਜਾਇਜ਼ ਮਸਲੇ ਹੱਲ ਕੀਤੇ ਜਾਣਗੇ। ਇਸ ਮੀਟਿੰਗ ਵਿੱਚ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਪ੍ਰਬੰਧ ਪੀਐਸਪੀਸੀਐਲ ਰਵਿੰਦਰ ਸਿੰਘ ਸੈਣੀ, ਮੈਨੇਜਰ ਆਈਆਰ ਰਣਬੀਰ ਸਿੰਘ ਤੋਂ ਇਲਾਵਾ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਵਿਨਾਸ਼ ਚੰਦਰ ਸ਼ਰਮਾ, ਜਨਰਲ ਸਕੱਤਰ ਧਨਵੰਤ ਸਿੰਘ ਭੱਠਲ, ਸੀਨੀਅਰ ਮੀਤ ਪ੍ਰਧਾਨ ਸ਼ਵਿੰਦਰਪਾਲ ਸਿੰਘ ਮੋਲੇਵਾਲੀ ਤੋਂ ਇਲਾਵਾ ਸਟੇਟ ਕਮੇਟੀ ਦੇ ਮੈਂਬਰ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h