ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਆਮ ਵਾਂਗ ਰਹੇਗਾ ਅਤੇ ਸਵੇਰੇ ਧੁੰਦ ਤੋਂ ਬਾਅਦ ਧੁੱਪ ਨਿਕਲੇਗੀ।
ਸੰਘਣੀ ਧੁੰਦ ਕਾਰਨ ਵਾਹਨ ਚਲਾਉਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੋਹਾਲੀ ਦੇ ਆਸਪਾਸ ਦੇ ਇਲਾਕੇ ਵਿੱਚ ਭੀੜ-ਭਾੜ ਵਾਲੀਆਂ ਸੜਕਾਂ ਸੁੰਨਸਾਨ ਨਜ਼ਰ ਆਈਆਂ।
ਵਿਜ਼ੀਬਿਲਟੀ ਘੱਟ ਹੋਣ ਕਾਰਨ ਮੋਹਾਲੀ ਦੇ ਏਅਰਪੋਰਟ ਰੋਡ ਉਪਰ ਵਾਹਨਾਂ ਨੂੰ ਬਰੇਕ ਲੱਗ ਗਈ। ਚਾਲਕ ਬਹੁਤ ਹੀ ਹੌਲੀ ਰਫਤਾਰ ਵਿੱਚ ਆਪਣੀ ਮੰਜ਼ਿਲ ਵੱਲ ਨੂੰ ਵਧਦੇ ਨਜ਼ਰ ਆਏ। ਕਾਬਿਲੇਗੌਰ ਹੈ ਕਿ ਬੀਤੇ ਦਿਨ ਮੋਹਾਲੀ ਜ਼ਿਲ੍ਹੇ ਦੇ ਪਿੰਡ ਬਲਟਾਣਾ ਵਿੱਚ ਸੰਘਣੀ ਧੁੰਦ ਕਾਰ ਨਾਲੇ ਵਿੱਚ ਪਲਟ ਗਈ ਸੀ। ਬੀਤੀ ਦੇਰ ਰਾਤ ਵਿਜ਼ੀਬਿਲਟੀ ਘੱਟ ਹੋਣ ਕਾਰਨ ਖਰੜ-ਲਾਂਡਰਾ ਰੋਡ ਉਪਰ ਹਾਦਸੇ ਵਿੱਚ ਇੱਕ ਸਖ਼ਸ਼ ਦੀ ਮੌਤ ਹੋ ਗਈ ਸੀ।