ਸੋਮਵਾਰ, ਅਗਸਤ 24, 2026 09:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪ੍ਰਸ਼ਾਸਨਿਕ ਸੁਧਾਰਾਂ ਵਿਭਾਗ ਨੇ ਮੈਹਸੀਪਾ ਵਿਖੇ ਕਰਵਾਈ ਵਰਕਸ਼ਾਪ

ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਅਤੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ, ਪੰਜਾਬ ਨੇ ਪ੍ਰਾਈਮਸ ਪਾਰਟਨਰਜ਼ ਦੇ ਸਹਿਯੋਗ ਨਾਲ ਅੱਜ 'ਮੇਨਸਟ੍ਰੀਮਿੰਗ ਫੈਮਿਲੀਜ਼: ਕ੍ਰਿਏਟਿੰਗ ਐਫੀਸ਼ੀਐਂਟ ਫੈਮਿਲੀ ਬੇਸਡ ਬੈਨੀਫਿਟਸ ਡਿਲੀਵਰੀ ਇਨ ਇੰਡੀਆ' ਵਿਸ਼ੇ 'ਤੇ ਵਰਕਸ਼ਾਪ ਕਰਵਾਈ।ਵਰਕਸ਼ਾਪ ਨਾਗਰਿਕਾਂ ਨੂੰ ਲਾਭ ਪਹੁੰਚਾਉਣ ਦੇ ਭਵਿੱਖ ਅਤੇ ਇਸ ਨਾਲ ਸਬੰਧਤ ਪ੍ਰਕਿਰਿਆਵਾਂ ਅਤੇ ਪ੍ਰਣਾਲੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਲਗਾਈ ਗਈ ਸੀ

by Bharat Thapa
ਅਕਤੂਬਰ 18, 2022
in ਦੇਸ਼
0

ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਅਤੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ, ਪੰਜਾਬ ਨੇ ਪ੍ਰਾਈਮਸ ਪਾਰਟਨਰਜ਼ ਦੇ ਸਹਿਯੋਗ ਨਾਲ ਅੱਜ ‘ਮੇਨਸਟ੍ਰੀਮਿੰਗ ਫੈਮਿਲੀਜ਼: ਕ੍ਰਿਏਟਿੰਗ ਐਫੀਸ਼ੀਐਂਟ ਫੈਮਿਲੀ ਬੇਸਡ ਬੈਨੀਫਿਟਸ ਡਿਲੀਵਰੀ ਇਨ ਇੰਡੀਆ’ ਵਿਸ਼ੇ ‘ਤੇ ਵਰਕਸ਼ਾਪ ਕਰਵਾਈ।ਵਰਕਸ਼ਾਪ ਨਾਗਰਿਕਾਂ ਨੂੰ ਲਾਭ ਪਹੁੰਚਾਉਣ ਦੇ ਭਵਿੱਖ ਅਤੇ ਇਸ ਨਾਲ ਸਬੰਧਤ ਪ੍ਰਕਿਰਿਆਵਾਂ ਅਤੇ ਪ੍ਰਣਾਲੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਲਗਾਈ ਗਈ ਸੀ ਜਿਸ ਵਿੱਚ ਪੰਜਾਬ, ਉੱਤਰਾਖੰਡ, ਬਿਹਾਰ, ਮੱਧ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ ਅਤੇ ਲੱਦਾਖ ਸਮੇਤ ਵੱਖ-ਵੱਖ ਸੂਬਿਆਂ ਦੇ ਅਧਿਕਾਰੀਆਂ ਨੇ ਭਾਗ ਲਿਆ।

ਇਹ ਵਰਕਸ਼ਾਪ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ 100 ਫ਼ੀਸਦੀ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ ਅਤੇ ਸੂਬੇ ਦੇ ਨਾਗਰਿਕਾਂ ਨੂੰ ਪ੍ਰਸ਼ਾਸਨ ਵਿੱਚ ਸੌਖ ਦੀ ਸਹੂਲਤ ਪ੍ਰਦਾਨ ਕਰਨ ਸਬੰਧੀ ਸੂਬੇ ਦੀ ਵਚਨਬੱਧਤਾ ਦੇ ਮੱਦੇਨਜ਼ਰ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਰਵਾਈ ਗਈ ਸੀ।ਇਸ ਦਾ ਉਦੇਸ਼ ਅਜਿਹੇ ਸੰਗ੍ਰਹਿ ਦੇ ਨਿਰਮਾਣ ਵਿੱਚ ਆਧਾਰ ਦੀ ਭੂਮਿਕਾ ਨੂੰ ਸਮਝਣ ਦੇ ਨਾਲ-ਨਾਲ ਪਰਿਵਾਰ-ਆਧਾਰਿਤ ਵੈੱਲਫੇਅਰ ਡਿਲੀਵਰੀ ਸਿਸਟਮ ਬਣਾਉਣ ਬਾਰੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਲਈ ਸਾਰੇ ਸੂਬਿਆਂ ਲਈ ਇੱਕ ਸਾਂਝਾ ਪਲੇਟਫਾਰਮ ਤਿਆਰ ਕਰਨਾ ਸੀ।

ਮੈਗਸੀਪਾ ਦੇ ਡਾਇਰੈਕਟਰ ਜਨਰਲ ਅਨਿਰੁਧ ਤਿਵਾੜੀ ਨੇ ਦੇਸ਼ ਭਰ ਦੇ ਸੂਬਿਆਂ ਲਈ ਪਰਿਵਾਰ ਅਧਾਰਤ ਵੈਨੀਫਿਟਸ ਡਿਲੀਵਰੀ ਸਿਸਟਮ ਦੀ ਸਾਰਥਕਤਾ ਨੂੰ ਉਜਾਗਰ ਕੀਤਾ।
ਵਰਕਸ਼ਾਪ ਦੌਰਾਨ ਸੀਈਓ ਯੂਆਈਡੀਏਆਈ ਸੌਰਭ ਗਰਗ, ਹਰਿਆਣਾ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵੀ ਉਮਾ ਸ਼ੰਕਰ, ਕੇਂਦਰ ਸਰਕਾਰ ਦੇ ਰਣਨੀਤਕ ਸਲਾਹਕਾਰ ਅਤੇ ਚੀਫ਼ ਨਾਲੇਜ ਅਫ਼ਸਰ ਰਾਜੀਵ ਚਾਵਲਾ, ਐਸਆਈਓ ਐਨਆਈਸੀ ਪੰਜਾਬ ਵਿਵੇਕ ਵਰਮਾ, ਸਹਿ-ਸੰਸਥਾਪਕ ਅਤੇ ਚੇਅਰਮੈਨ, ਪ੍ਰਾਈਮਸ ਪਾਰਟਨਰਜ਼ ਦਵਿੰਦਰ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਪ੍ਰਾਈਮਸ ਪਾਰਟਨਰ ਸਮੀਰ ਜੈਨ ਸਮੇਤ ਮੁੱਖ ਬੁਲਾਰਿਆਂ ਵੱਲੋਂ ਪਰਿਵਾਰ ਅਧਾਰਤ ਵੈੱਲਫੇਅਰ ਡਿਲੀਵਰੀ ਸਿਸਟਮ ਦੇ ਨਿਰਮਾਣ ਬਾਰੇ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਨੇ ਭਾਰਤ ਵਿੱਚ ਵੈਨੀਫਿਟਸ ਡਿਲੀਵਰੀ ਦੀ ਸਥਿਤੀ ਅਤੇ ਵਿਸ਼ਵ ਭਰ ਵਿੱਚ ਸਭ ਤੋਂ ਵਧੀਆ ਅਭਿਆਸਾਂ ਸਬੰਧੀ ਮੁੱਖ ਉਪਾਵਾਂ ਬਾਰੇ ਵੀ ਚਾਨਣਾ ਪਾਇਆ।

ਸਮਾਪਤੀ ਮੌਕੇ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਤੇਜਵੀਰ ਸਿੰਘ ਨੇ ਦੱਸਿਆ ਕਿ ਹਰਿਆਣਾ ਅਤੇ ਕਰਨਾਟਕ ਨੇ ਪਹਿਲਾਂ ਹੀ ਅਜਿਹੀਆਂ ਪ੍ਰਣਾਲੀਆਂ ਨੂੰ ਵਿਕਸਤ ਕਰਨ ਵਿੱਚ ਮੱਲ੍ਹਾਂ ਮਾਰੀਆਂ ਹਨ ਅਤੇ ਦੂਜੇ ਸੂਬਿਆਂ ਲਈ ਸਮਾਂ ਆ ਗਿਆ ਹੈ ਕਿ ਉਹ ਦੂਜੇ ਸੂਬਿਆਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਚੁਣੌਤੀਆਂ ਅਤੇ ਚੰਗੇ ਅਭਿਆਸ ਬਾਰੇ ਵਿਚਾਰ ਕਰਨ ਲਈ ਅਜਿਹੀਆਂ ਪਹਿਲਕਦਮੀਆਂ ਤੋਂ ਨਾ ਸਿਰਫ਼ ਸੇਧ ਲੈਣ ਸਗੋਂ ਇਸ ਤਰ੍ਹਾਂ ਦੇ ਫਰਮ ਵੀ ਤਿਆਰ ਕਰਨ।

ਵਰਕਸ਼ਾਪ ਦੌਰਾਨ ਮਿਸ਼ਨ ਡਾਇਰੈਕਟਰ, ਸਿਹਤ ਅਤੇ ਪਰਿਵਾਰ ਭਲਾਈ ਅਭਿਨਵ ਤ੍ਰਿਖਾ, ਡਿਪਟੀ ਡਾਇਰੈਕਟਰ ਜਨਰਲ ਯੂਆਈਡੀਏਆਈ ਭਾਵਨਾ ਗਰਗ, ਸਕੱਤਰ ਪ੍ਰਸੋਨਲ ਰਜਤ ਅਗਰਵਾਲ ਅਤੇ ਡਾਇਰੈਕਟਰ ਮੈਗਸੀਪਾ ਗਿਰਿਸ਼ ਦਿਆਲਨ ਹਾਜ਼ਰ ਸਨ।

Tags: Bhagwant Mannlatest newspro punjab tvpunjabi newsworkshop
Share210Tweet132Share53

Related Posts

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.