Farmer Honored with the Best Farmer Award: ਪਿਛਲੇ ਸਾਲ ਨਾਲੋਂ ਇਸ ਵਾਰ ਪੰਜਾਬ ਦੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ ਭਾਵੇਂ ਕਿ ਸਰਕਾਰ ਅਤੇ ਪ੍ਰਸ਼ਾਸਨ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਬਾਰੇ ਪਹਿਲਾਂ ਤੋਂ ਹੀ ਕਿਸਾਨਾਂ ਨੂੰ ਜਾਗਰੂਕ ਕਰ ਰਹੀ ਹੈ ਨਾਲ ਹੀ ਕਈ ਤਰ੍ਹਾਂ ਦੇ ਵਿਗਿਆਪਨ ਦਿੱਤੇ ਜਾ ਰਹੇ ਹਨ। ਪਰ ਪਰਾਲੀ ਨੂੰ ਅੱਗ ਲਗਾ ਰਹੇ ਕਿਸਾਨਾਂ ਨੂੰ ਸਮਝਾਉਣ ਵਿੱਚ ਅਸਫਲ ਹੋਏ ਹਨ ਪਰ ਰਾਹਤ ਦੀ ਗੱਲ ਇਹ ਵੀ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਦੇ ਨਾਲ ਲਗਦੇ ਪਿੰਡ ਅਗੰਮਪੁਰ ਦੇ ਇੱਕ ਕਿਸਾਨ ਅਜਿਹਾ ਵੀ ਹੈ ਜੋ ਪਿਛਲੇ ਪੰਦਰਾਂ ਸਾਲਾਂ ਤੋਂ ਬਚੀ ਹੋਈ ਰਹਿੰਦ ਖੂੰਹਦ ਪਰਾਲੀ ਨੂੰ ਅੱਗ ਨਹੀਂ ਲਗਾ ਰਿਹਾ ਹੈ ਇਸੇ ਕਰਕੇ ਇਸ ਕਿਸਾਨ ਨੂੰ ਜ਼ਿਲ੍ਹਾ ਰੂਪਨਗਰ ਪ੍ਰਸ਼ਾਸਨ ਵੱਲੋਂ ਬੈਸਟ ਫਾਰਮਰ ਐਵਾਰਡ ਦੇ ਨਾਲ ਸਨਮਾਨਤ ਵੀ ਕੀਤਾ ਗਿਆ ਹੈ।
ਇਸ ਕਿਸਾਨ ਦੇ ਵੱਲੋ ਬਾਕੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਜਦੋਂ ਅਸੀਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਂਦੇ ਹਾਂ ਉਸਦੇ ਨਾਲ ਸਾਡਾ ਹੀ ਨੁਕਸਾਨ ਹੁੰਦਾ ਹੈ ਕਿਉਂਕਿ ਖੇਤਾਂ ਦੇ ਵਿੱਚ ਅੱਗ ਲਗਾਉਣ ਨਾਲ ਖੇਤੀ ਵਿੱਚ ਵਾਧਾ ਕਰਨ ਵਾਲੇ ਕਈ ਕੀੜੇ ਅੱਗ ਦੀ ਚਪੇਟ ਵਿੱਚ ਆ ਕੇ ਸੜ ਜਾਂਦੇ ਹਨ ਤੇ ਕਿਸਾਨ ਦੀ ਪੈਦਾਵਾਰ ਨੂੰ ਫ਼ਰਕ ਪੈਂਦਾ ਹੈ। ਝੋਨੇ ਦੀ ਫ਼ਸਲ ਤੋਂ ਬਾਅਦ ਬਚੀ ਹੋਈ ਰਹਿੰਦ ਖੂੰਹਦ ਨੂੰ ਖੇਤਾਂ ਦੇ ਵਿੱਚ ਹੀ ਮਿਲਾ ਦੇਣਾ ਚਾਹੀਦਾ ਹੈ ਕਿਉਂਕਿ ਇਹ ਪਰਾਲੀ ਖਾਦ ਦਾ ਕੰਮ ਕਰਦੀ ਹੈ।
ਇਹ ਵੀ ਪੜ੍ਹੋ : Whatsapp ‘ਤੇ ਆ ਰਿਹੈ ਇਹ ਮਜ਼ੇਦਾਰ ਫੀਚਰ! ਜਿਸ ਨੂੰ ਹਰ ਕੋਈ ਕਰਨਾ ਚਾਹੇਗਾ ਇਸਤੇਮਾਲ
ਪਿੰਡ ਅਗੰਮਪੁਰ ਦੇ ਖੁਸ਼ਪਾਲ ਸਿੰਘ ਨੇ ਕਿਹਾ ਕਿ ਮੈਂ ਕਈ ਵਾਰ ਪ੍ਰਸ਼ਾਸਨ ਨੂੰ ਇਸ ਪਰਾਲੀ ਦੇ ਹੱਲ ਬਾਰੇ ਵੀ ਦੱਸਿਆ ਸੀ ਕਿ ਪਿੰਡ ਦੇ ਵਿਚ ਨਰੇਗਾ ਦਾ ਕੰਮ ਕਰਨ ਵਾਲੇ ਨਰੇਗਾ ਵਰਕਰਾਂ ਨੂੰ ਇਸ ਪਰਾਲੀ ਦੀ ਸੰਭਾਲ ਵਾਸਤੇ ਕਹਿਣਾ ਚਾਹੀਦਾ ਹੈ ਕਿ ਉਹ ਖੇਤਾਂ ਵਿੱਚੋਂ ਪਰਾਲੀ ਨੂੰ ਇਕੱਠਾ ਕਰਕੇ ਗਊਸ਼ਾਲਾ ਤਕ ਪਹੁੰਚਾ ਦੇਣ ਤਾਂ ਜੋ ਉਸ ਪਰਾਲੀ ਦਾ ਸਹੀ ਵਰਤੋਂ ਹੋ ਸਕੇ
ਜਿਹੜੇ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ ਉਸ ਵਾਸਤੇ ਡਿਪਟੀ ਕਮਿਸ਼ਨਰ ਰੂਪਨਗਰ ਤੇ ਖੇਤੀਬਾੜੀ ਵਿਭਾਗ ਵੱਲੋਂ ਅਲੱਗ ਅਲੱਗ ਟੀਮਾਂ ਬਣਾਈਆਂ ਗਈਆਂ ਨੇ ਜੋ ਕਿ ਅਲੱਗ ਅਲੱਗ ਪਿੰਡਾਂ ਵਿੱਚ ਜਾ ਕੇ ਸਰਵੇਖਣ ਕਰ ਰਹੀਆਂ ਹਨ ਤੇ ਫ਼ਿਲਹਾਲ ਹਲੇ ਤੱਕ ਸ੍ਰੀ ਆਨੰਦਪੁਰ ਸਾਹਿਬ ਬਲਾਕ ਵਿਚੋਂ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਇੱਕ ਦੋ ਮਾਮਲੇ ਹੀ ਸਾਹਮਣੇ ਆਏ ਹਨ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿਚ ਹੁਣ ਤਕ 30 ਤੋਂ ਵੀ ਵੱਧ ਪਰਾਲੀ ਨੂੰ ਨਾ ਜਲਾਉਣ ਦੇ ਸਬੰਧ ਵਿੱਚ ਜਾਗਰੂਕ ਕੈਂਪ ਲਗਾਏ ਗਏ ਹਨ ਜੇਕਰ ਫਿਰ ਵੀ ਕਿਸਾਨ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਖੇਤੀਬਾੜੀ ਵਿਭਾਗ ਵੱਲੋਂ ਇਕ ਅਜਿਹਾ ਸਾਫਟਵੇਅਰ ਤਿਆਰ ਕੀਤਾ ਗਿਆ ਹੈ ਜੋ ਕਿ ਇਹ ਦੱਸਦਾ ਹੈ ਕਿ ਕਿਸ ਖੇਤ ਤੇ ਕਿਸ ਪਿੰਡ ਵਿੱਚ ਅੱਗ ਲੱਗੀ ਹੈ ਤੇ ਫਿਰ ਉਸੀ ਲੋਕੇਸ਼ਨ ਤੇ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਫਸਰ ਪਟਵਾਰੀ ਤੇ ਐੱਸਡੀਐੱਮ ਮੌਕੇ ਤੇ ਪਹੁੰਚ ਜਾਂਦੇ ਹਨ ਤੇ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਂਦੀ ਹੈ
ਖੇਤਾਂ ਦੇ ਵਿੱਚ ਪਈ ਹੋਈ ਪਰਾਲੀ ਨੂੰ ਸਾਂਭਣ ਦੇ ਲਈ ਖੇਤੀਬਾੜੀ ਵਿਭਾਗ ਦੇ ਵੱਲੋਂ ਪਿਛਲੇ ਦੋ ਸਾਲਾਂ ਤੋਂ 50% ਸਬਸਿਡੀ ਤੇ ਸੁਪਰ ਸੀਡਰ ਦਿੱਤੇ ਜਾ ਰਹੇ ਤੇ ਸੁਪਰ ਸੀਡਰ ਦੀ ਵਰਤੋਂ ਅਸੀਂ ਕੰਬਾਈਨ ਦੁਆਰਾ ਝੋਨੇ ਦੀ ਕਟਾਈ ਤੋਂ ਬਾਅਦ ਸੁਪਰ ਸੀਡਰ ਦੇ ਨਾਲ ਅਸੀਂ ਅਗਲੀ ਫਸਲ ਦੀ ਸਿੱਧੀ ਬਿਜਾਈ ਕਰ ਸਕਦੇ ਹਾਂ ਸੁਪਰ ਸੀਡਰ ਵੱਲੋਂ ਕੀਤੀ ਹੋਈ ਬਿਜਾਈ ਨੂੰ ਲੁਧਿਆਣਾ ਯੂਨੀਵਰਸਿਟੀ ਵੱਲੋਂ ਮਾਨਤਾ ਪ੍ਰਾਪਤ ਹੈ ਤੇ ਵਧੀਆ ਬਿਜਾਈ ਹੁੰਦੀ ਹੈ ਤੇ ਝਾੜ ਵੀ ਵੱਧ ਹੁੰਦਾ ਹੈ।