ਸੋਮਵਾਰ, ਅਕਤੂਬਰ 27, 2025 01:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਐੱਸ.ਏ.ਐੱਸ.ਨਗਰ ‘ਚ ਵੱਧ ਤੋਂ ਵੱਧ ਬਾਇਓ ਗੈਸ ਪਲਾਂਟ ਕੀਤੇ ਜਾਣ ਸਥਾਪਤ, ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ

Punjab News: ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਪੀ.ਐਮ. ਪ੍ਰੋਗਰਾਮ ਸਬੰਧੀ ਯੋਜਨਾ ਤਿਆਰ ਕਰਨ ਲਈ ਕਿਹਾ, ਜਿਨ੍ਹਾਂ ਤਹਿਤ ਸਕੂਲ ਨੂੰ ਵੱਡੇ ਪੱਧਰ 'ਤੇ ਵਿਕਸਤ ਕੀਤਾ ਜਾਣਾ ਹੈ।

by ਮਨਵੀਰ ਰੰਧਾਵਾ
ਮਈ 10, 2023
in ਪੰਜਾਬ
0

SAS Nagar DC: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਭਾਗਾਂ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਵੱਖੋ-ਵੱਖ ਲੋਕ ਭਲਾਈ ਸਕੀਮਾਂ ਦੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੇ ਜਾ ਰਹੇ ਲਾਭ ਸਬੰਧੀ ਸਮੀਖਿਆ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਸੌਲਿਡ ਵੇਸਟ ਮੈਨੇਜਮੈਂਟ ਤਹਿਤ ਵੱਧ ਤੋਂ ਵੱਧ ਬਾਇਓ ਗੈਸ ਪਲਾਂਟ ਸਥਾਪਤ ਕੀਤੇ ਜਾਣ ਤੇ ਪਿੰਡ ਮੱਗਰ ਵਿਖੇ ਸਥਾਪਤ ਪਲਾਂਟ ਨੂੰ ਫੌਰੀ ਚਾਲੂ ਕੀਤਾ ਜਾਵੇ। ਇਸ ਨਾਲ ਬਿਜਲੀ ਪੈਦਾ ਹੋਵੇਗੀ ਤੇ ਖਾਦ ਵੱਡੇ ਪੱਧਰ ਉੱਤੇ ਪਿੰਡਾਂ ਵਿਚ ਵਰਤੋਂ ਵਿਚ ਆਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਾਊਸ਼ਲਾਵਾਂ ਵਿਖੇ ਇਹ ਪਲਾਂਟ ਲਾਏ ਜਾਣ।

ਉਨ੍ਹਾਂ ਨੇ ਐੱਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਪ੍ਰਾਈਵੇਟ ਗਾਊਸ਼ਾਲਵਾਂ ਨਾਲ ਰਾਬਤਾ ਕੀਤਾ ਜਾਵੇ ਤੇ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਬਾਇਓ ਗੈਸ ਪਲਾਂਟ ਲਾਏ ਜਾਣੇ ਯਕੀਨੀ ਬਣਾਏ ਜਾਣ।ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ ਸਬੰਧੀ ਵਿਕਾਸ ਕਾਰਜ ਜਲਦੀ ਨੇਪਰੇ ਚਾੜ੍ਹੇ ਜਾਣ। ਉਨ੍ਹਾਂ ਨੇ ਸਕੂਲ ਆਫ ਐਮੀਨੈਂਸ ਸਬੰਧੀ ਪ੍ਰਗਤੀ ਅਤੇ ਮਿਡ ਡੇਅ ਮੀਲ ਦਾ ਜਾਇਜ਼ਾ ਵੀ ਲਿਆ।

ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਪੀ.ਐਮ. ਪ੍ਰੋਗਰਾਮ ਸਬੰਧੀ ਯੋਜਨਾ ਤਿਆਰ ਕਰਨ ਲਈ ਕਿਹਾ, ਜਿਨ੍ਹਾਂ ਤਹਿਤ ਸਕੂਲ ਨੂੰ ਵੱਡੇ ਪੱਧਰ ‘ਤੇ ਵਿਕਸਤ ਕੀਤਾ ਜਾਣਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਗਾਮੀ ਬਰਸਾਤੀ ਮੌਸਮ ਦੇ ਮੱਦੇਨਜ਼ਰ ਇਹ ਗੱਲ ਯਕੀਨੀ ਬਣਾਈ ਜਾਵੇ ਕਿ ਬਰਸਾਤੀ ਪਾਣੀ ਕਾਰਨ ਵਿਦਿਆਰਥੀਆਂ ਨੂੰ ਕਿਸੇ ਕਿਸਮ ਦਿੱਕਤ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਪਿੰਡਾਂ ਨੂੰ ਓ.ਡੀ.ਐਫ਼. ਕਰਨ ਸਬੰਧੀ ਚੱਲ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਤੇ ਕਿਹਾ ਕਿ ਇਸ ਸਬੰਧੀ ਕਾਰਜ ਜਲਦ ਤੋਂ ਜਲਦ ਪੂਰੇ ਕੀਤੇ ਜਾਣੇ ਯਕੀਨੀ ਬਣਾਏ ਜਾਣ। ਉਹਨਾਂ ਨੇ ਸਵੱਛ ਭਾਰਤ (ਰੂਰਲ) ਤਹਿਤ ਮਸ਼ੀਨਰੀ ਖਾਸਕਰ ਕੇ ਸੀਵਰੇਜ ਸਫ਼ਾਈ ਸਬੰਧੀ ਸੱਕਸ਼ਨ ਮਸ਼ੀਨਾਂ ਲੈਣ ਬਾਰੇ ਵਿਚਾਰ ਵਟਾਂਦਰਾ ਕੀਤਾ। ਪਿੰਡਾਂ ਸਬੰਧੀ ਵਿਸ਼ੇਸ਼ ਸੈਨੀਟੇਸ਼ਨ ਪਲਾਨ ਬਣਾਇਆ ਜਾਵੇ ਤੇ ਭਾਂਖਰਪੁਰ ਦੀ ਕੂੜੇ ਦੀ ਮੁਸ਼ਕਲ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ।

ਆਸ਼ਿਕਾ ਜੈਨ ਨੇ ਕਿਹਾ ਕਿ ਪਲਾਸਟਿਕ ਵੇਸਟ ਮੈਨੇਜਮੈਂਟ ਤਹਿਤ ਵੱਖੋ ਵੱਖੋ 04 ਪਲਾਂਟ ਅਤੇ 06 ਸੈਨੇਟਰੀ ਵੇਸਟ ਮੈਨੇਜਮੈਂਟ ਪਲਾਂਟ ਲਾਉਣ ਦਾ ਕੰਮ ਛੇਤੀ ਮੁਕੰਮਲ ਕੀਤਾ ਜਾਵੇ। ਲੀਕੁਇਡ ਵੇਸਟ ਮੈਨੇਜਮੈਂਟ ਤਹਿਤ ਸੋਕ ਪਿਟ ਬਣਾਉਣ ਸਮੇਤ ਵੱਖੋ ਵੱਖ ਉਪਰਾਲੇ ਕੀਤੇ ਜਾਣ। ਉਹਨਾਂ ਨੇ ਵੇਸਟ ਵਾਟਰ ਟਰੀਟਮੈਂਟ ਯੂਨਿਟ, ਵਾਟਰ ਸਟੈਬਲਾਈਜੇਸ਼ਨ ਪੌਂਡ/ ਡੀਸੈਂਟਰਲਾਈਜ਼ ਵੇਸਟ ਵਾਟਰ ਟਰੀਟਮੈਂਟ ਸਿਸਟਮਜ਼ ਸਬੰਧੀ ਸਮੀਖਿਆ ਵੀ ਕੀਤੀ।

ਘਰਾਂ ਵਿਚ ਪਖਾਨੇ ਬਣਾਉਣ ਸਬੰਧੀ ਬਕਾਇਆ ਕਾਰਜ ਪੂਰੇ ਕੀਤੇ ਜਾਣ। ਉਹਨਾਂ ਨੇ ਐੱਸ.ਡੀ.ਐਮਜ਼ ਨੂੰ ਹਦਾਇਤ ਦਿੱਤੀ ਕਿ ਵਿਕਾਸ ਕਾਰਜਾਂ ਦੀ ਰੋਜ਼ਨਾ ਸਮੀਖਿਆ ਕੀਤੀ ਜਾਵੇ।

ਮੀਟਿੰਗ ਦੌਰਾਨ ਡੀ.ਸੀ. ਵਲੋਂ ਖੇਤੀਬਾੜੀ ਵਿਭਾਗ ਦੁਆਰਾ ਕਿਸਾਨਾਂ ਨੂੰ ਮਸ਼ੀਨਰੀ ਦੇਣ ਸਬੰਧੀ ਸਮੀਖਿਆ ਕੀਤੀ ਗਈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪ੍ਰੇਰਿਤ ਕਰ ਕੇ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਇਆ ਜਾਵੇ। ਇਸ ਦੇ ਨਾਲੋ ਨਾਲ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕੀਤਾ ਜਾਵੇ। ਇਸ ਬਾਬਤ ਜ਼ਿਲ੍ਹਾ ਪੱਧਰੀ ਤੇ ਬਲਾਕ ਪੱਧਰੀ ਯੋਜਨਾ ਤਿਆਰ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਨਾ ਲਾਈ ਜਾਣੀ ਯਕੀਨੀ ਬਣਾਈ ਜਾਵੇ।

ਮੀਟਿੰਗ ਦੌਰਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਿਛਲ਼ੇ ਮਹੀਨੇ 1334 ਨੌਜਵਾਨਾਂ ਨੇ ਬਿਊਰੋ ਜ਼ਰੀਏ ਰੋਜ਼ਗਾਰ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ ਐੱਫ ਪੀ ਆਈਜ਼) ਤੇ ਪਟਵਾਰ ਸਕੂਲ ਦਾ ਦੌਰਾ ਕਰਨ ਤੇ ਲੋਕਾਂ ਨੂੰ ਇਸ ਬਾਬਤ ਜਾਗਰੂਕ ਕੀਤਾ ਜਾਵੇ। ਪੰਜਾਬ ਹੁਨਰ ਵਿਕਾਸ ਮਿਸ਼ਨ ਦੀਆਂ ਗਤੀਵਿਧੀਆਂ ਦੀ ਸਮੀਖਿਆ ਤੋਂ ਇਲਾਵਾ ਵੱਖੋ ਵੱਖ ਵਿਭਾਗਾਂ ਦੇ ਕਾਰਜਾਂ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ, ਐੱਸ.ਡੀ.ਐਮ. ਮੋਹਾਲੀ ਸਰਬਜੀਤ ਕੌਰ, ਐੱਸ.ਡੀ. ਐਮ. ਡੇਰਾਬੱਸੀ ਹਿਮਾਂਸ਼ੂ ਗੁਪਤਾ, ਐੱਸ.ਡੀ.ਐਮ. ਖਰੜ ਰਵਿੰਦਰ ਸਿੰਘ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: biogas plantspro punjab tvpublic welfare schemespunjab newspunjabi newsSAS Nagar DC
Share202Tweet126Share51

Related Posts

ਸਰਕਾਰ ਨੇ ਬੁਢਾਪਾ ਪੈਨਸ਼ਨ ਯੋਜਨਾ ਤਹਿਤ ਹੁਣ ਤੱਕ 2,400 ਕਰੋੜ ਰੁਪਏ ਕੀਤੇ ਜਾਰੀ

ਅਕਤੂਬਰ 27, 2025

ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਸ਼ੁਰੂਆਤ

ਅਕਤੂਬਰ 27, 2025

ਮਾਨ ਸਰਕਾਰ ਨੇ ‘ਆਟਾ-ਦਾਲ’ ਯੋਜਨਾ ਨੂੰ ਬਣਾਇਆ ‘ਪੂਰਾ ਰਾਸ਼ਨ ਪੈਕੇਜ’, ਨਵੇਂ ਸਾਲ ਤੋਂ 1.42 ਕਰੋੜ ਲੋਕਾਂ ਨੂੰ ਮਿਲੇਗੀ ਹੋਮ ਡਿਲੀਵਰੀ !

ਅਕਤੂਬਰ 27, 2025

ਨਵੇਂ ਮੌਕੇ ਸਿਰਜਣ ਲਈ ਅਤੇ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਿਵੇਸ਼ਕ ਸੰਮੇਲਨ ਕਰਵਾਇਆ

ਅਕਤੂਬਰ 26, 2025

ਮਾਨ ਸਰਕਾਰ ਕਿਸਾਨਾਂ ਦੇ ਨਾਲ : ਝੋਨੇ ਦੀ ਇੱਕ-ਇੱਕ ਬੋਰੀ ਖਰੀਦਣ ਦਾ ਵਾਅਦਾ, ਕਿਸਾਨਾਂ ਨੂੰ ਮਿਲ ਰਹੀ ਪੂਰੀ ਕੀਮਤ

ਅਕਤੂਬਰ 26, 2025

ਕੈਨੇਡਾ ’ਚ ਪੰਜਾਬ ਕੁੜੀ ਦਾ ਕਤਲ

ਅਕਤੂਬਰ 26, 2025
Load More

Recent News

ਅਮਰੀਕਾ ਨੇ 54 ਭਾਰਤੀਆਂ ਨੂੰ ਕੀਤਾ ਡਿਪੋਰਟ, ਜਿਨ੍ਹਾਂ ‘ਚ 50 ਹਰਿਆਣਾ ਦੇ ਵੀ ਸ਼ਾਮਲ

ਅਕਤੂਬਰ 27, 2025

ਕੌਣ ਹਨ ਜਸਟਿਸ ਸੂਰਿਆ ਕਾਂਤ, ਜੋ ਬਣਨ ਜਾ ਰਹੇ ਭਾਰਤ ਦੇ ਅਗਲੇ ਚੀਫ਼ ਜਸਟਿਸ?

ਅਕਤੂਬਰ 27, 2025

ਸਰਕਾਰ ਨੇ ਬੁਢਾਪਾ ਪੈਨਸ਼ਨ ਯੋਜਨਾ ਤਹਿਤ ਹੁਣ ਤੱਕ 2,400 ਕਰੋੜ ਰੁਪਏ ਕੀਤੇ ਜਾਰੀ

ਅਕਤੂਬਰ 27, 2025

ਸਿਡਨੀ ਦੇ ਹਸਪਤਾਲ ‘ਚ ਦਾਖਲ ਕਰਵਾਏ ਗਏ ਸ਼੍ਰੇਅਸ ਅਈਅਰ

ਅਕਤੂਬਰ 27, 2025

ਟੀਮ ਇੰਡੀਆ ਤੋਂ ਬਾਹਰ ਹੋਣ ‘ਤੇ ਅਗਰਕਰ ਤੇ ਗੰਭੀਰ ‘ਤੇ ਭੜਕਿਆ ਇਹ ਸਟਾਰ ਖਿਡਾਰੀ

ਅਕਤੂਬਰ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.