ਵੀਰਵਾਰ, ਸਤੰਬਰ 3, 2026 10:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੋਕਾਂ ਤੋਂ ਜ਼ਮੀਨੀ ਹਕੀਕਤਾਂ ਦੀ ਫੀਡਬੈਕ ਲੈਣ ਡਿਪਟੀ ਕਮਿਸ਼ਨਰ ਹਫ਼ਤੇ ‘ਚ ਇਕ ਦਿਨ ਸੇਵਾ ਕੇਂਦਰਾਂ ਦਾ ਦੌਰਾ ਯਕੀਨੀ ਬਣਾਉਣ: ਮੀਤ ਹੇਅਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਦੇ ਪ੍ਰਭਾਵਸ਼ਾਲੀ ਤੇ ਜਵਾਬਦੇਹੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸੇ ਦਿਸ਼ਾ ਵਿੱਚ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੀ ਵੀ ਇਹੋ ਕੋਸ਼ਿਸ਼ ਹੈ ਕਿ ਲੋਕਾਂ ਨੂੰ 537 ਸੇਵਾ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾਂਦੀਆਂ 430 ਨਾਗਰਿਕ ਸੇਵਾਵਾਂ ਲੋਕਾਂ ਨੂੰ ਸੁਖਾਲੀਆਂ ਦਿੱਤੀਆਂ ਜਾਣ।

by Bharat Thapa
ਦਸੰਬਰ 20, 2022
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਦੇ ਪ੍ਰਭਾਵਸ਼ਾਲੀ ਤੇ ਜਵਾਬਦੇਹੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸੇ ਦਿਸ਼ਾ ਵਿੱਚ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੀ ਵੀ ਇਹੋ ਕੋਸ਼ਿਸ਼ ਹੈ ਕਿ ਲੋਕਾਂ ਨੂੰ 537 ਸੇਵਾ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾਂਦੀਆਂ 430 ਨਾਗਰਿਕ ਸੇਵਾਵਾਂ ਲੋਕਾਂ ਨੂੰ ਸੁਖਾਲੀਆਂ ਦਿੱਤੀਆਂ ਜਾਣ।’ਲੋਕਾਂ ਦੀ ਸਰਕਾਰ, ਲੋਕਾਂ ਦੇ ਦੁਆਰ’ ਨਾਅਰੇ ਤਹਿਤ ਕੰਮ ਕੀਤਾ ਜਾਵੇ।

ਇਹ ਗੱਲ ਪ੍ਰਸ਼ਾਸਨਿਕ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ‘ਸੁਚੱਜੇ ਪ੍ਰਸ਼ਾਸਨ ਸਪਤਾਹ’ ਤਹਿਤ ਅੱਜ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਕਹੀ। ਪੰਜਾਬ ਭਵਨ ਚੰਡੀਗੜ੍ਹ ਵਿਖੇ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਫੀਲਡ ਅਫਸਰਾਂ ਨੂੰ ਵੀਡਿਓ ਕਾਨਫਰੰਸ ਰਾਹੀਂ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣ ਕਿ ਹਫ਼ਤੇ ਵਿੱਚ ਘੱਟੋ-ਘੱਟ ਇਕ ਦਿਨ ਕਿਸੇ ਸੇਵਾ ਕੇਂਦਰ ਦਾ ਦੌਰਾ ਕਰਨ ਜਿਸ ਨਾਲ ਉਹ ਜਿੱਥੇ ਲੋਕਾਂ ਦੀ ਫੀਡਬੈਕ ਹਾਸਲ ਕਰ ਸਕਣਗੇ ਉੱਥੇ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਤੇਜ਼ੀ ਆਵੇਗੀ।

ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਪ੍ਰਚਾਰ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਉਪਰਾਲੇ ਕੀਤੇ ਜਾਣ। ਸੇਵਾ ਕੇਂਦਰ ਵਿੱਚ ਬਿਹਤਰ ਸੇਵਾਵਾਂ ਦੇਣ ਵਾਲੇ ਕਰਮਚਾਰੀਆਂ ਦੇ ਪ੍ਰੋਤਸਾਹਨ ਲਈ ਉਨ੍ਹਾਂ ਦਾ ਸਨਮਾਨ ਕੀਤਾ ਜਾਵੇ। ਇਸੇ ਤਰ੍ਹਾਂ ਇਸ ਸੁਚੱਜੇ ਪ੍ਰਸ਼ਾਸਨ ਸਪਤਾਹ ਦੌਰਾਨ ਖ਼ਾਸ ਕਰਕੇ ਸਰਹੱਦੀ ਜ਼ਿਲਿਆਂ ਅਤੇ ਦੂਰ ਦੁਰਾਡੇ ਦੇ ਖੇਤਰਾਂ ਵਿੱਚ ਰਹਿੰਦੇ ਲੋਕਾਂ ਲਈ ਵਿਸ਼ੇਸ਼ ਕੈਂਪ ਲੱਗਾ ਕੇ ਉਨ੍ਹਾਂ ਨੂੰ ਘਰ ਦੇ ਨੇੜੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ।

ਮੀਤ ਹੇਅਰ ਨੇ ਕਿਹਾ ਕਿ ਕਈ ਸੇਵਾਵਾਂ ਲਈ ਮੰਗੇ ਜਾਂਦੇ ਬੇਲੋੜੇ ਦਸਤਾਵੇਜ਼ ਨੂੰ ਘਟਾਇਆ ਜਾਵੇ।ਇਸ ਲਈ ਲੋਕਾਂ ਤੋਂ ਫੀਡਬੈਕ ਲੈਣ ਲਈ ਪੋਰਟਲ ਬਣਾਇਆ ਜਾ ਰਿਹਾ ਹੈ ਜਿਸ ਰਾਹੀਂ ਲੋਕਾਂ ਤੋਂ ਸੁਝਾਅ ਲਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਨਿਰੰਤਰ ਕੰਮਾਂ ਦਾ ਰੀਵਿਊ ਕਰਦੇ ਰਹਿੰਦੇ ਹਨ ਜਿਸ ਵਿੱਚ ਪੈਂਡਿੰਗ ਕੇਸਾਂ ਦਾ ਜਾਇਜ਼ਾ ਲਿਆ ਜਾਂਦਾ ਹੈ।ਇਸ ਤੋਂ ਇਲਾਵਾ ਕੇਸ ਵਾਪਸ ਭੇਜਣ ਦੇ ਮਾਮਲਿਆਂ ਵਿੱਚ ਹੋਰ ਕਮੀ ਲਿਆਂਦੀ ਜਾਵੇ।

ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਦੇਸ਼ ਭਰ ਵਿੱਚ 19 ਤੋਂ 25 ਦਸੰਬਰ ਤੱਕ ‘ਸੁਚੱਜਾ ਪ੍ਰਸ਼ਾਸਨ ਸਪਤਾਹ’ ਮਨਾਇਆ ਜਾਂਦਾ ਹੈ ਜਿਸ ਦਾ ਮਨੋਰਥ ਲੋਕਾਂ ਨੂੰ ਬਿਹਤਰ, ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣਾ ਹੈ।ਉਨ੍ਹਾਂ ਵਿਭਾਗ ਦੀਆਂ ਨਵੀਆਂ ਪਹਿਲਕਦਮੀਆਂ ਉੱਤੇ ਚਾਨਣਾ ਪਾਉਂਦਿਆ ਫੀਲਡ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਦੀ ਜ਼ਿੰਦਗੀ ਸੁਖਾਲੀ ਬਣਾਉਣ ਲਈ ਨਵੇਂ ਕਦਮ ਚੁੱਕੇ ਜਾਣ।

ਇਸ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਜਲੰਧਰ, ਗੁਰਦਾਸਪੁਰ ਤੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰਾਂ ਨੇ ਬੋਲਦਿਆਂ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਉਲੀਕੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Deputy Commissionerensure one dayfeedbackMeet Harepropunjabtvvisit to service
Share209Tweet131Share52

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.