28 ਮਈ 2024 – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 2002 ਦੇ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਰਣਜੀਤ ਸਿੰਘ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦਾ ਕੱਟੜ ਪੈਰੋਕਾਰ ਸੀ ਅਤੇ ਹਰਿਆਣਾ ਦੇ ਸਿਰਸਾ ਸਥਿਤ ਡੇਰੇ ਦੇ ਪ੍ਰਬੰਧਕਾਂ ਵਿੱਚੋਂ ਇੱਕ ਸੀ। 22 ਸਾਲ ਪਹਿਲਾਂ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਮੁਖੀ ਅਤੇ ਪੰਜ ਹੋਰ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ।