DGCA imposes penalty on Air India: ਏਅਰ ਇੰਡੀਆ ਯੂਰੀਨ ਕਾਂਡ ‘ਚ ਡੀਜੀਸੀਏ ਨੇ ਵੱਡੀ ਕਾਰਵਾਈ ਕੀਤੀ ਹੈ। ਹਵਾਬਾਜ਼ੀ ਰੈਗੂਲੇਟਰ ਨੇ ਏਅਰ ਇੰਡੀਆ ‘ਤੇ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਡੀਜੀਸੀਏ ਨੇ ਨਿਯਮਾਂ ਦੀ ਉਲੰਘਣਾ ਕਰਕੇ ਇਹ ਕਾਰਵਾਈ ਕੀਤੀ ਹੈ। ਇੰਨਾ ਹੀ ਨਹੀਂ ਫਲਾਈਟ ‘ਚ ਪਾਇਲਟ-ਇਨ-ਕਮਾਂਡ ਦਾ ਲਾਇਸੈਂਸ ਵੀ ਤਿੰਨ ਮਹੀਨਿਆਂ ਲਈ ਸਸਪੈਂਡ ਕਰ ਦਿੱਤਾ ਗਿਆ ਹੈ।
ਡੀਜੀਸੀਏ ਨੇ ਡਾਇਰੈਕਟਰ-ਇਨ-ਫਲਾਈਟ ਸਰਵਿਸ ‘ਤੇ ਤਿੰਨ ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਪਿਛਲੇ ਸਾਲ ਨਵੰਬਰ ‘ਚ ਨਿਊਯਾਰਕ-ਦਿੱਲੀ ਫਲਾਈਟ ‘ਚ ਇੱਕ ਯਾਤਰੀ ‘ਤੇ ਪਿਸ਼ਾਬ ਕਰਨ ਵਾਲੇ ਏਅਰ ਇੰਡੀਆ ਦੇ ਯਾਤਰੀ ਸ਼ੰਕਰ ਮਿਸ਼ਰਾ ‘ਤੇ ਏਅਰਲਾਈਨ ਨੇ ਚਾਰ ਮਹੀਨਿਆਂ ਲਈ ਪਾਬੰਦੀ ਲਗਾਈ ਹੈ।
ਇਸ ਤੋਂ ਪਹਿਲਾਂ ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਏਅਰ ਇੰਡੀਆ ਨੇ ਤੁਰੰਤ ਕਾਰਵਾਈ ਕਰਦੇ ਹੋਏ ਸ਼ੰਕਰ ਮਿਸ਼ਰਾ ‘ਤੇ 30 ਦਿਨਾਂ ਦੀ ਪਾਬੰਦੀ ਦਾ ਐਲਾਨ ਕੀਤਾ ਸੀ। ਏਅਰਲਾਈਨ ਵਲੋਂ ਇਹ ਵੀ ਕਿਹਾ ਗਿਆ ਕਿ ਮੰਤਰਾਲੇ ਨਾਲ ਸਲਾਹ-ਮਸ਼ਵਰਾ ਕੀਤੇ ਬਗੈਰ ਏਅਰ ਇੰਡੀਆ ਆਪਣੇ ਤੌਰ ‘ਤੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕਿਸੇ ਯਾਤਰੀ ‘ਤੇ ਸਿਰਫ 30 ਦਿਨਾਂ ਦੀ ਪਾਬੰਦੀ ਲਗਾ ਸਕਦੀ ਹੈ। ਏਅਰਲਾਈਨ ਨੇ ਯੂਰੀਨ ਸਕੈਂਡਲ ਨੂੰ ਲੈ ਕੇ ਵੀਰਵਾਰ ਨੂੰ ਅੰਦਰੂਨੀ ਰਿਪੋਰਟ ਪੇਸ਼ ਕੀਤੀ, ਜਿਸ ‘ਚ ਕਈ ਹੈਰਾਨ ਕਰਨ ਵਾਲੇ ਖੁਲਾਸੇ ਸਾਹਮਣੇ ਆਏ।
ਅੰਤਰਰਾਸ਼ਟਰੀ ਫਲਾਈਟ ਵਿੱਚ ਪਿਸ਼ਾਬ ਕਰਨ ਦੀ ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਦੁਖੀ ਯਾਤਰੀ ਨੇ ਏਅਰ ਇੰਡੀਆ ਨੂੰ ਲਿਖਤੀ ਸ਼ਿਕਾਇਤ ਕੀਤੀ। ਘਟਨਾ ਦੇ ਇੱਕ ਮਹੀਨੇ ਬਾਅਦ ਏਅਰ ਇੰਡੀਆ ਨੇ ਯਾਤਰੀ ਖਿਲਾਫ ਕਾਰਵਾਈ ਕੀਤੀ। ਬਾਅਦ ਵਿੱਚ ਦਿੱਲੀ ਪੁਲਿਸ ਨੇ ਮਾਮਲਾ ਦਰਜ ਕਰਕੇ ਸ਼ੰਕਰ ਮਿਸ਼ਰਾ ਦਾ ਪਤਾ ਲਗਾਇਆ, ਜਿਸ ਨੇ ਇਸ ਘਟਨਾ ਤੋਂ ਬਾਅਦ ਆਪਣੀ ਨੌਕਰੀ ਵੀ ਗੁਆ ਦਿੱਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h