ਪੰਜਾਬ ਵਿੱਚ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਵਜੋਂ ਤਾਇਨਾਤ ਆਈਪੀਐਸ ਅਧਿਕਾਰੀ ਇੰਦਰਬੀਰ ਸਿੰਘ ਨੇ ਸੂਬੇ ਦੀ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸ਼ੀਸ਼ਾ ਵਿਖਾ ਦਿੱਤਾ ਹੈ। ਉਨ੍ਹਾਂ ਨੇ ਆਪਣੇ ਦਫ਼ਤਰ ਦੇ ਬਾਹਰ ਨੋਟਿਸ ਲਗਾਇਆ ਹੈ। ਜਿਸ ਵਿੱਚ ਲਿਖਿਆ ਹੈ ਕਿ ਉਨ੍ਹਾਂ ਦੇ ਦਫ਼ਤਰ ਅੰਦਰ ਮੋਬਾਈਲ ਫ਼ੋਨ ਲੈ ਕੇ ਆਉਣ ਦੀ ਕੋਈ ਮਨਾਹੀ ਨਹੀਂ ਹੈ।
ਇਹ ਨੋਟਿਸ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਪੰਜਾਬ ਦੇ ਕਈ ਅਫਸਰਾਂ ਨੇ ਆਪਣੇ ਦਫਤਰਾਂ ਦੇ ਅੰਦਰ ਫੋਨ ਲਿਆਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਅਜਿਹੇ ‘ਚ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਿਸ਼ਵਤਖੋਰਾਂ ਦੀ ਆਡੀਓ-ਵੀਡੀਓ ਰਿਕਾਰਡਿੰਗ ਕਰਨ ਦੇ ਫੈਸਲੇ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।
ਡੀਆਈਜੀ ਇੰਦਰਬੀਰ ਸਿੰਘ ਨੇ ਦੱਸਿਆ ਕਿ ਕੰਮ ਵਿੱਚ ਪਾਰਦਰਸ਼ਤਾ ਲਈ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਵੀ ਹੁਕਮ ਜਾਰੀ ਕਰਕੇ ਅਧਿਕਾਰੀਆਂ ਨੂੰ ਮੋਬਾਈਲਾਂ ‘ਤੇ ਲੱਗੀ ਪਾਬੰਦੀ ਹਟਾਉਣ ਦੇ ਹੁਕਮ ਦਿੱਤੇ ਹਨ।