ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਬੀਤੇ ਕੱਲ੍ਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੈਰ-ਮੌਜੂਦਗੀ ‘ਚ ਚਾਰ ਸਲਾਹਕਾਰ ਨਿਯੁਕਤ ਕੀਤੇ ਸਨ।ਦੱਸ ਦੇਈਏ ਕਿ ਸਲਾਹਕਾਰ ਨਿਯੁਕਤ ਕੀਤੇ ਨੂੰ ਅਜੇ ਇੱਕ ਵੀ ਨਹੀਂ ਹੋਇਆ ਸੀ ਕਿ ਨਵਜੋਤ ਸਿੰਘ ਨੂੰ ਵੱਡਾ ਝਟਕਾ ਲੱਗਾ ਹੈ।ਜਾਣਕਾਰੀ ਮੁਤਾਬਕ ਸਾਬਕਾ ਡੀਜੀਪੀ ਮੁਹੰਮਦ ਨੇ ਉਨ੍ਹਾਂ ਦਾ ਸਲਾਹਕਾਰ ਬਣਨ ਤੋਂ ਨਾਂਹ ਕਰ ਦਿੱਤੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਸਿਆਸੀ ਅਹੁਦੇ ‘ਤੇ ਕੰਮ ਨਹੀਂ ਕਰ ਸਕਦੇ।ਉਸ ਬਾਰੇ ਨਵਜੋਤ ਸਿੱਧੂ ਨੂੰ ਵੀ ਜਾਣਕਾਰੀ ਦੇ ਦਿੱਤੀ ਹੈ।ਦੱਸ ਦੇਈਏ ਕਿ ਬੀਤੇ ਦਿਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਤੋਂ ਇਲਾਵਾ ਡਾ. ਅਮਰ ਸਿੰਘ, ਪਿਆਰੇ ਲਾਲ ਗਰਗ ਤੇ ਮਾਲਵਿੰਦਰ ਸਿੰਘ ਨੂੰ ਆਪਣੇ ਸਲਾਹਕਾਰ ਬਣਾਇਆ ਸੀ।