ਪੰਜਾਬ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦੇ ਐਲਾਨ ਤੋਂ ਇੱਕ ਘੰਟਾ ਪਹਿਲਾਂ ਪੰਜਾਬ ਦੇ ਡੀ.ਜੀ.ਪੀ ਨੂੰ ਬਦਲ ਦਿੱਤਾ ਗਿਆ ਹੈ। ਸਿਧਾਰਥ ਚਟੋਪਾਧਿਆਏ ਦੀ ਜਗ੍ਹਾ ਹੁਣ ਵੀ.ਕੇ. ਭਵਰਾ ਨੂੰ ਇਸ ਅਹੁਦੇ ਦੀ ਜ਼ਿੰਮੇਵਾਦੀ ਸੌਂਪੀ ਗਈ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਤਿੰਨ ਡੀ.ਜੀ.ਪੀ. ਬਦਲੇ ਗਏ ਹਨ। ਸਭ ਤੋਂ ਪਹਿਲਾਂ ਦਿਨਕਰ ਗੁਪਤਾ ਦਾ ਤਬਾਦਲਾ ਕੀਤਾ ਗਿਆ ਸੀ ਅਤੇ ਹੁਣ ਸਿਧਾਰਥ ਚਟੋਪਾਧਿਆਏ ਨੂੰ ਬਦਲ ਕੇ ਵੀਰੇਸ਼ ਕੁਮਾਰ ਭਵਰਾ ਨੂੰ ਪੰਜਾਬ ਪੁਲਸ ਦੀ ਕਮਾਨ ਦਿੱਤੀ ਗਈ ਹੈ।