ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦਾ ਭੜਕਾਊ ਭਾਸ਼ਣ ਇਸ ਸਮੇਂ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਉਨ੍ਹਾਂ ਦੇ ਇਸ ਬਿਆਨ ‘ਤੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਕਾਂਗਰਸ ਦਾ ਘੇਰਾਓ ਕੀਤਾ ਹੈ। ਰਾਘਵ ਚੱਢਾ ਨੇ ਕਾਂਗਰਸ ਹਾਈਕਮਾਂਡ ਸਮੇਤ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਿਆ ਹੈ।
ਉਨ੍ਹਾਂ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਜੋ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਹੁਤ ਕਰੀਬੀ ਹਨ ਅਤੇ ਉਨ੍ਹਾਂ ਦੇ ਅਧਿਕਾਰਤ ਸਲਾਹਕਾਰ ਹਨ। ਕਾਂਗਰਸ ਦੀ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ ਹਨ। ਉਸ ਨੇ ਅੱਜ ਤੋਂ ਦੋ ਦਿਨ ਪਹਿਲਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਸੀ। ਅਤੇ ਅਜਿਹੇ ਭੜਕਾਊ ਬਿਆਨ ਦਿੱਤੇ, ਜਿਸ ਕਾਰਨ ਸਮਾਜ ਵਿੱਚ ਜ਼ਹਿਰ ਘੋਲਿਆ ਜਾ ਰਿਹਾ ਹੈ।
AAP candidate from Malerkotla Jamil Rehman & party workers protested to ensure that FIR gets registered against former DGP Mustafa for his inflammatory statements aimed at disturbing peace,harmony,law & order of Punjab. AAP will not let anybody vitiate the atmosphere of Punjab. pic.twitter.com/6gmvVVVvWC
— Raghav Chadha (@raghav_chadha) January 23, 2022
ਪੰਜਾਬ ਨੂੰ ਧਰਮ ਦੇ ਨਾਂ ‘ਤੇ ਵੰਡਣ ਦੀ ਕੋਸ਼ਿਸ਼ ਕੀਤੀ। ਆਮ ਆਦਮੀ ਪਾਰਟੀ ਨੇ ਇਨ੍ਹਾਂ ਬਿਆਨਾਂ ਦੀ ਸ਼ਿਕਾਇਤ ਚੋਣ ਕਮਿਸ਼ਨ ਤੋਂ ਲੈ ਕੇ ਪੰਜਾਬ ਪੁਲਿਸ ਨੂੰ ਕੀਤੀ ਹੈ।
‘ਆਪ’ ਦੇ ਮਾਲੇਰਕੌਤਲਾ ਦੇ ਉਮੀਦਵਾਰ ਅਤੇ ਸਾਡੀ ਪਾਰਟੀ ਦੇ ਸਮੂਹ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਐੱਸਐੱਸਪੀ ਦਫ਼ਤਰ ਤੋਂ ਲੈ ਕੇ ਐੱਸਐੱਚਓ ਦੇ ਦਫ਼ਤਰ ਤੱਕ ਪੰਜਾਬ ਪੁਲਸ ਦੇ ਹਰ ਅਧਿਕਾਰੀ ‘ਤੇ ਇਸ ਮਾਮਲੇ ਵਿੱਚ ਕਾਰਵਾਈ ਕਰਨ ਲਈ ਦਬਾਅ ਪਾਇਆ ਗਿਆ।
ਜੇਕਰ ਉਹ ਸਿੱਧੂ ਅਤੇ ਸੀਐਮ ਚੰਨੀ ਦੇ ਬਹੁਤ ਕਰੀਬ ਹੈ ਤਾਂ ਇਸਦਾ ਮਤਲਬ ਇਹ ਨਹੀਂ ਕਿ ਉਸਦੇ ਖਿਲਾਫ ਐਫਆਈਆਰ ਦਰਜ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਵਿਅਕਤੀ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇ।