ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਸੀਬੀਆਈ ਤੇ ਐੱਨਆਈ ਤੋਂ ਜਾਂਚ ਦੀ ਮੰਗ ਕੀਤੀ ਹੈ।ਸਿੱਧੂ ਮੂਸੇਵਾਲਾ ਦੇ ਇੰਝ ਅਚਾਨਕ ਕਤਲ ਨੇ ਸਾਰੀ ਦੁਨੀਆ ਨੂੰ ਡੂੰਘੇ ਸਦਮੇ ‘ਚ ਪਾ ਦਿੱਤਾ ਹੈ।ਬੀਤੇ ਦਿਨ ਕੁਝ ਬਦਮਾਸ਼ਾਂ ਵਲੋਂ ਸਿੱਧੂ ਮੂਸੇਵਾਲਾ ਦੀ ਗੱਡੀ ਨੂੰ ਘੇਰਾ ਪਾ ਕੇ ਉਸ ‘ਤੇ ਅੰਨ੍ਹੇਵਾਹ ਗੋਲੀਆਂ ਦੀ ਫਾਇਰਿੰਗ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ।
ਜਿਸ ਤੋਂ ਬਾਅਦ ਪਰਿਵਾਰ ਆਪਣੇ ਜਵਾਨ ਪੁੱਤ ਦੀ ਮੌਤ ਦਾ ਇਨਸਾਫ਼ ਮੰਗ ਰਿਹਾ ਹੈ।ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚਿੱਠੀ ‘ਚ ਕਿਹਾ ਕਿ ਤੁਹਾਡੀ ਸਰਕਾਰ ਦੀਆਂ ਨਾਕਾਮੀਆਂ ਕਰਕੇ ਮੇਰਾ ਪੁੱਤਰ ਸ਼ੁੱਭਦੀਪ ਸਿੰਘ ਸਾਡੇ ਤੋਂ ਹਮੇਸ਼ਾ ਲਈ ਚਲਾ ਗਿਆ।
ਸ਼ੁੱਭਦੀਪ ਦੀ ਮੈਨੂੰ ਪੁੱਛਦੀ ਹੈ ਕਿ ਮੇਰਾ ਪੁੱਤ ਕਿੱਥੇ ਹੈ ਅਤੇ ਕਦੋਂ ਘਰ ਵਾਪਸ ਆਵੇਗਾ।ਮੈਂ ਉਸਨੂੰ ਕੀ ਜਵਾਬ ਦੇਵਾਂ?ਮੈਂ ਆਸ ਕਰਦਾ ਹਾਂ ਕਿ ਮੈਨੂੰ ਇਨਸਾਫ਼ ਮਿਲੇਗਾ।ਮੇਰੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮੇਰੀ ਬੇਨਤੀ ਕਿ ਇਸ ਕੇਸ ਦੀ ਇਨਕੁਆਇਰੀ ਮਾਨਯੋਗ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇ।
ਪੰਜਾਬ ਸਰਕਾਰ ਇਸ ਇਨਕੁਆਰੀ ‘ਚ ਸੀਬੀਆਈ ਅਤੇ ਐੱਨਆਈਏ ਦੇ ਸਹਿਯੋਗ ਨੂੰ ਯਕੀਨੀ ਬਣਾਵੇ।ਉਨ੍ਹਾਂ ਅਫ਼ਸਰਾਂ ਦੀ ਜਵਾਬਦੇਹੀ ਤਹਿ ਕੀਤੀ ਜਾਵੇ ਜਿਨ੍ਹਾਂ ਨੇ ਮੇਰੇ ਪੁੱਤਰ ਦੀ ਸਕਿਉਰਟੀ ਦੀ ਸਮੀਖਿਆ ਕੀਤੀ ਅਤੇ ਸਕਿਉਰਟੀ ਵਾਪਸ ਲੈਣ ਦੇ ਆਰਡਰਾਂ ਨੂੰ ਜਨਤਕ ਕੀਤਾ।ਮੇਰੇ ਪੁੱਤਰ ਨੇ ਆਪਣੀ ਮਿਹਨਤ ਨਾਲ ਪੰਜਾਬ ਦਾ ਨਾਮ ਪੂਰੀ ਦੁਨੀਆ ‘ਚ ਰੋਸ਼ਨ ਕੀਤਾ ਹੈ।ਪਰ ਡੀਜੀਪੀ ਪੰਜਾਬ ਵਲੋਂ ਮੇਰੇ ਪੁੱਤਰ ਦੀ ਮੌਤ ਨੂੰ ਗੈਂਗਵਾਰ ਨਾਲ ਜੋੜ ਕੇ ਪੇਸ਼ ਕੀਤਾ।ਇਸ ਲਈ ਮੇਰੀ ਬੇਨਤੀ ਹੈ ਕਿ ਡੀਜੀਪੀ ਪੰਜਾਬ ਜਨਤਕ ਤੌਰ ‘ਤੇ ਮਾਫ਼ੀ ਮੰਗਣ।ਮੈਂ ਇਨਸਾਫ਼ ਦੀ ਮੰਗ ਕਰਦਾ ਹਾਂ।