ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜ਼ਮਾਨਤ ਤੋਂ ਬਾਅਦ ਵਰਲਡਵਾਈਡ ਇਮੀਗ੍ਰੇਸ਼ਨ ਕੰਸਲਟੈਂਸੀ ਸਰਵਿਸਿਜ਼ ਅਸਟੇਟ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਦਵਿੰਦਰ ਸੰਧੂ ਨੂੰ ਗ੍ਰਿਫਤਾਰ ਕੀਤਾ ਹੈ।ਸੰਧੂ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ‘ਚ ਸਾਬਕਾ ਡੀਜੀਪੀ ਸੁਮੇਧ ਸੈਣੀ ਦਾ ਸਹਿ-ਦੋਸ਼ੀ ਬਣਾਇਆ ਗਿਆ ਹੈ।ਵਿਜੀਲੈਂਸ ਬਿਊਰੋ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਦਰਜ ਐਫਆਈਆਰ ਦੇ ਸਬੰਧ ਵਿੱਚ 17 ਸਤੰਬਰ 2020 ਨੂੰ ਸੈਣੀ ਨੂੰ ਗ੍ਰਿਫਤਾਰ ਕੀਤਾ ਸੀ।
ਜਿਨ੍ਹਾਂ ਨੂੰ ਹੁਣ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨਿਮਰਤਦੀਪ ਸਿੰਘ ਨੇ ਕਥਿਤ ਤੌਰ ‘ਤੇ ਸਤੰਬਰ 2017 ਵਿੱਚ ਸੈਕਟਰ 20-ਡੀ, ਚੰਡੀਗੜ੍ਹ ਵਿਚ WWICS ਦੇ ਡਾਇਰੈਕਟਰ ਦਵਿੰਦਰ ਸੰਧੂ ਨੇ 6 ਕਰੋੜ ਰੁਪਏ ਦੀ ਰਿਸ਼ਵਤ ਨਾਲ ਇੱਕ ਘਰ ਦੀ ਮੁਰੰਮਤ ਕੀਤੀ ਸੀ। ਪੁੱਛਗਿੱਛ ਕੀਤੇ ਜਾਣ ‘ਤੇ ਨਿਮਰਤਦੀਪ ਨੇ ਦੱਸਿਆ ਕਿ ਸੈਣੀ 15 ਅਕਤੂਬਰ 2018 ਤੋਂ ਉੱਥੇ ਕਿਰਾਏਦਾਰ ਵਜੋਂ ਰਹਿ ਰਿਹਾ ਸੀ ਅਤੇ ਕਿਰਾਏ ਵਜੋਂ 2.5 ਲੱਖ ਰੁਪਏ ਪ੍ਰਤੀ ਮਹੀਨਾ ਦੇ ਰਿਹਾ ਸੀ।