ਐਤਵਾਰ, ਜਨਵਰੀ 4, 2026 12:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡੀਜੀਪੀ ਗੌਰਵ ਯਾਦਵ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸੰਗਠਿਤ ਅਪਰਾਧਾਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼

by Gurjeet Kaur
ਨਵੰਬਰ 9, 2023
in ਪੰਜਾਬ
0
ਡੀਜੀਪੀ ਗੌਰਵ ਯਾਦਵ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸੰਗਠਿਤ ਅਪਰਾਧਾਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼
 
– ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀ.ਜੀ.ਪੀ. (ਕਾਨੂੰਨ ਅਤੇ ਵਿਵਸਥਾ) ਪੁਲਿਸ ਨੋਡਲ ਅਫ਼ਸਰ ਵਜੋਂ ਨਿਯੁਕਤ 
 
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਚੱਲ ਰਹੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ
 
– ਡੀਜੀਪੀ ਪੰਜਾਬ ਨੇ ਸੀਨੀਅਰ ਅਧਿਕਾਰੀਆਂ, ਰੇਂਜ ਏ.ਡੀ.ਜੀ.ਪੀਜ਼./ ਆਈ.ਜੀ.ਪੀਜ਼/ ਡੀ.ਆਈ.ਜੀਜ਼., ਸੀ.ਪੀਜ਼./ਐੱਸ.ਐੱਸ.ਪੀਜ਼., ਅਤੇ ਸਾਰੇ ਐੱਸ.ਐੱਚ.ਓਜ਼ ਨਾਲ ਸੂਬਾ ਪੱਧਰੀ ਕਾਨੂੰਨ ਅਤੇ ਵਿਵਸਥਾ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ 
 
– ਐੱਸ.ਐੱਚ.ਓਜ਼ ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਨਿੱਜੀ ਤੌਰ ‘ਤੇ ਗਸ਼ਤ ਕਰਨ ਅਤੇ ਪਰਾਲੀ ਸਾੜਨ ਨੂੰ ਤੁਰੰਤ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਦੇ ਦਿੱਤੇ ਨਿਰਦੇਸ਼
 
– ਪੁਲਿਸ ਟੀਮਾਂ ਨੂੰ ਕਿਸਾਨਾਂ, ਨਾਗਰਿਕਾਂ ਅਤੇ ਵੱਖ-ਵੱਖ ਭਾਈਵਾਲਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਿਰਦੇਸ਼
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਅਤੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ, ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਅੱਜ ਸੂਬੇ ਦੇ ਸਾਰੇ ਸੀ.ਪੀਜ਼./ਐਸ.ਐਸ.ਪੀਜ਼. ਨੂੰ ਸੂਬੇ ਵਿੱਚ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।
ਡੀਜੀਪੀ ਨੇ ਸੂਬੇ ਵਿੱਚ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਸਮੀਖਿਆ ਕਰਨ ਲਈ ਵੀਡੀਓ ਕਾਨਫਰੰਸ ਰਾਹੀਂ ਸੂਬਾ ਪੱਧਰੀ ਕਾਨੂੰਨ ਵਿਵਸਥਾ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸੂਬੇ ਦੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਏ.ਡੀ.ਜੀ.ਪੀਜ਼./ਆਈ.ਜੀਜ਼./ਡੀ.ਆਈ.ਜੀਜ਼., ਸੀ.ਪੀਜ਼./ਐੱਸ.ਐੱਸ.ਪੀਜ਼., ਡੀ.ਐੱਸ.ਪੀਜ਼ ਅਤੇ ਸਾਰੇ ਐੱਸ.ਐੱਚ.ਓਜ਼ ਨੇ ਸ਼ਿਰਕਤ ਕੀਤੀ। ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਤੁਰੰਤ ਰੋਕਣ ਲਈ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ, ਉਨ੍ਹਾਂ ਸਾਰੇ ਸੀ.ਪੀਜ਼./ਐਸ.ਐਸ.ਪੀਜ਼. ਨੂੰ ਜ਼ਿਲ੍ਹਾ ਮੈਜਿਸਟਰੇਟਾਂ ਨਾਲ ਰੋਜ਼ਾਨਾ ਮੀਟਿੰਗਾਂ ਕਰਨ ਦੇ ਨਾਲ-ਨਾਲ ਐਸ.ਐਚ.ਓਜ਼. ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਨਿੱਜੀ ਤੌਰ ‘ਤੇ ਗਸ਼ਤ ਕਰਨ ਅਤੇ ਇਸ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸਾਰੇ ਸੀ.ਪੀਜ਼./ਐਸ.ਐਸ.ਪੀਜ਼. ਨੂੰ ਜ਼ਿਲ੍ਹਿਆਂ ਨੂੰ ਸੈਕਟਰਾਂ ਵਿੱਚ ਵੰਡਣ ਅਤੇ ਸੈਕਟਰ ਦੇ ਇੰਚਾਰਜ ਵਜੋਂ ਗਜ਼ਟਿਡ ਅਫ਼ਸਰ ਤਾਇਨਾਤ ਕਰਨ ਦੇ ਨਿਰਦੇਸ਼ ਵੀ ਦਿੱਤੇ।
ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ‘ਤੇ ਮੁਕੰਮਲ ਰੋਕ ਲਗਾਉਣਾ ਯਕੀਨੀ ਬਣਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਪੰਜਾਬ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਹੈ ਜੋ ਪਰਾਲੀ ਸਾੜਨ ਵਿਰੁੱਧ ਲੋੜੀਂਦੀ ਕਾਰਵਾਈ ਲਈ ਉਹਨਾਂ ਦੀ ਨਿਗਰਾਨੀ ਹੇਠ ਕੰਮ ਕਰਨਗੇ। ਦੱਸਣਯੋਗ ਹੈ ਕਿ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਨੋਡਲ ਅਫ਼ਸਰ ਢੁਕਵੇਂ ਨਿਰਦੇਸ਼ ਜਾਰੀ ਕਰਨ ਦੇ ਨਾਲ-ਨਾਲ ਮੀਟਿੰਗਾਂ ਤੇ ਟੂਰਾਂ ਦਾ ਆਯੋਜਨ ਅਤੇ ਸਬੰਧਤ ਜਾਣਕਾਰੀ ਇਕੱਠੀ ਕਰਕੇ ਡੀਜੀਪੀ ਪੰਜਾਬ ਅਤੇ ਮੁੱਖ ਸਕੱਤਰ ਨੂੰ ਦੇਵੇਗਾ ਤਾਂ ਜੋ ਮਾਣਯੋਗ ਸੁਪਰੀਮ ਕੋਰਟ ਦੀਆਂ ਪਰਾਲੀ ਸਾੜਨ ਦੀਆ ਘਟਨਾਵਾਂ ‘ਤੇ ਰੋਕ ਸਬੰਧੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਦੁਆਰਾ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਨਿਗਰਾਨੀ ਕੀਤੀ ਜਾ ਸਕੇ।
ਹੋਰ ਵੇਰਵੇ ਸਾਂਝਾ ਕਰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਪੁਲਿਸ ਸਟੇਸ਼ਨ ਦੇ ਖੇਤਰ ਅਤੇ ਆਕਾਰ ਦੇ ਅਧਾਰ ‘ਤੇ ਤੁਰੰਤ ਪ੍ਰਭਾਵ ਨਾਲ ਲੋੜੀਂਦੀ ਗਿਣਤੀ ਵਿੱਚ ਵਾਧੂ ਗਸ਼ਤ ਪਾਰਟੀਆਂ ਨੂੰ ਸਰਗਰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਰਾਲੀ ਸਾੜਨ ਨੂੰ ਰੋਕਣ ਲਈ ਸਿਵਲ ਪ੍ਰਸ਼ਾਸਨ ਅਤੇ ਸਥਾਨਕ ਜ਼ਿਲ੍ਹਾ ਪੁਲਿਸ ਮਿਲ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ ‘ਤੇ ਫਾਇਰ ਟੈਂਡਰਾਂ ਦੀ ਤਾਇਨਾਤੀ ਲਈ ਫਾਇਰ ਵਿਭਾਗ ਨਾਲ ਤਾਲਮੇਲ ਰੱਖਿਆ ਜਾ ਰਿਹਾ ਹੈ।
ਪੁਲਿਸ ਬੁਲਾਰੇ ਨੇ ਇਹ ਵੀ ਕਿਹਾ ਕਿ ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ, ਨਾਗਰਿਕਾਂ ਅਤੇ ਵੱਖ-ਵੱਖ ਭਾਈਵਾਲਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸ਼ਾਮਲ ਕਰਨ। ਦੱਸਣਯੋਗ ਹੈ ਕਿ ਪਰਾਲੀ ਸਾੜਨਾ ਕਾਨੂੰਨੀ ਉਲੰਘਣਾ ਵੀ ਹੈ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕਦੀ ਹੈ।
Tags: DGP Gaurav Yadavdrugspro punjab tvpunjabpunjabi newsstubble burning
Share206Tweet129Share52

Related Posts

ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਲਈ ਪੰਜਾਬ ਸਰਕਾਰ ਵੱਲੋਂ ਸ਼ਡਿਊਲ ਜਾਰੀ

ਜਨਵਰੀ 2, 2026

ਪੰਜਾਬ ਦੇ ਲੋਕਾਂ ਨੂੰ ਇਸ ਦਿਨ ਤੋਂ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਜਨਵਰੀ 2, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਚੇਤਾਵਨੀ, ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ

ਜਨਵਰੀ 2, 2026

ਯੁੱਧ ਨਸ਼ਿਆਂ ਵਿਰੁੱਧ ਦੇ 10 ਮਹੀਨੇ: 1849 ਕਿਲੋ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਜਨਵਰੀ 2, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ‘ਚ ਮੁੱਖ ਮੁਲਜ਼ਮ ਸੀਏ ਸਤਿੰਦਰ ਸਿੰਘ ਕੋਹਲੀ ਗ੍ਰਿਫ਼ਤਾਰ

ਜਨਵਰੀ 2, 2026

2025 ਤੱਕ ਪੰਜਾਬ ਪ੍ਰਸ਼ਾਸਨ ‘ਚ ਵੱਡਾ ਡਿਜੀਟਲ ਬਦਲਾਅ: 1.85 ਲੱਖ ਲੋਕ ਆਪਣੇ ਘਰਾਂ ਤੋਂ ਹੀ 437 ਸੇਵਾਵਾਂ ਤੱਕ ਕਰਨਗੇ ਪਹੁੰਚ, ਮਾਨ ਸਰਕਾਰ ਨੇ ਦਫ਼ਤਰਾਂ ਦੇ ਦੌਰੇ ਕੀਤੇ ਖਤਮ

ਜਨਵਰੀ 2, 2026
Load More

Recent News

ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਲਈ ਪੰਜਾਬ ਸਰਕਾਰ ਵੱਲੋਂ ਸ਼ਡਿਊਲ ਜਾਰੀ

ਜਨਵਰੀ 2, 2026

ਭਾਰਤ ਵਿੱਚ ਲਾਂਚ ਹੋਈ 85 ਲੱਖ ਰੁਪਏ ਦੀ ਇਹ ਸ਼ਾਨਦਾਰ Bike

ਜਨਵਰੀ 2, 2026

ਪੰਜਾਬ ਦੇ ਲੋਕਾਂ ਨੂੰ ਇਸ ਦਿਨ ਤੋਂ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਜਨਵਰੀ 2, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਚੇਤਾਵਨੀ, ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ

ਜਨਵਰੀ 2, 2026

ਸਿਗਰਟਾਂ ‘ਤੇ ਸਰਕਾਰ ਦਾ ਫ਼ੈਸਲਾ, ਇਸ ਕੰਪਨੀ ਦੇ ਡਿੱਗੇ ਸ਼ੇਅਰ; ਹੋਇਆ ਵੱਡਾ ਨੁਕਸਾਨ

ਜਨਵਰੀ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.