Solar System installed in Ludhiana Police Stations: ਪੰਜਾਬ ਦੇ ਲੁਧਿਆਣਾ ਵਿੱਚ ਡੀਜੀਪੀ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ 13 ਥਾਣਿਆਂ ਵਿੱਚ ਸੋਲਰ ਸਿਸਟਮ ਦਾ ਉਦਘਾਟਨ ਕੀਤਾ। ਡੀਜੀਪੀ ਯਾਦਵ ਨੇ ਕਿਹਾ ਕਿ ਇਨ੍ਹਾਂ ਦੇ ਲੱਗਣ ਨਾਲ ਬਿਜਲੀ ਦੀ ਕਮੀ ਨੂੰ ਦੂਰ ਕੀਤਾ ਜਾ ਸਕੇਗਾ।
ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਥਾਣਿਆਂ ਵਿੱਚ ਸਮੇਂ ਸਿਰ ਬਿਜਲੀ ਦੀ ਲੋੜੀਂਦੀ ਸਪਲਾਈ ਮਿਲੇਗੀ। ਜੇਕਰ ਇਨ੍ਹਾਂ ਦੇ ਲੱਗਣ ਨਾਲ ਥਾਣਿਆਂ ਨੂੰ ਫਾਇਦਾ ਹੁੰਦਾ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਮਹਾਨਗਰ ਦੇ 15 ਹੋਰ ਥਾਣਿਆਂ ਨੂੰ ਵੀ ਸੋਲਰ ਸਿਸਟਮ ਨਾਲ ਜੋੜਿਆ ਜਾਵੇਗਾ।
ਇਸ ਮੌਕੇ ਡੀਜੀਪੀ ਯਾਦਵ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਿਜਲੀ ਦੀ ਬੱਚਤ ਕਰਨੀ ਚਾਹੀਦੀ ਹੈ, ਤਾਂ ਜੋ ਸੂਬੇ ਵਿੱਚ ਲੋੜੀਂਦੀ ਬਿਜਲੀ ਬਣੀ ਰਹੇ ਅਤੇ ਕਿਸੇ ਨੂੰ ਵੀ ਬਿਜਲੀ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੁਲਿਸ ਨੇ ਬਿਜਲੀ ਦੀ ਬੱਚਤ ਦੇ ਨਾਲ ਆਧੁਨਿਕ ਬਿਜਲੀ ਦੀ ਵਰਤੋਂ ਕਰਨ ਲਈ ਸਾਰੇ ਥਾਣਿਆਂ ਅਤੇ ਦਫ਼ਤਰਾਂ ਵਿੱਚ ਸੋਲਰ ਸਿਸਟਮ ਲਗਾਉਣ ਦੀ ਯੋਜਨਾ ਬਣਾਈ ਗਈ ਹੈ।
🌞Powering towards a #Sustainable #Future!
Today, I visited @Ludhiana_Police for the launch of Ujaala-a project to install 10 kW solar power plants at 13 Police Stations for eco-friendly practices & energy-efficient solutions (1/3) pic.twitter.com/YWnBe6pPNb
— DGP Punjab Police (@DGPPunjabPolice) May 26, 2023
ਦੱਸ ਦਈਏ ਕਿ ਪੰਜਾਬ ਵਿੱਚ 400 ਥਾਣੇ ਹਨ। ਜਲਦ ਹੀ ਇਨ੍ਹਾਂ ਨੂੰ ਇਸ ਸਕੀਮ ਤਹਿਤ ਜੋੜ ਕੇ ਆਧੁਨਿਕ ਸੋਲਰ ਸਿਸਟਮ ਲਗਾਏ ਜਾਣਗੇ। ਵੱਡੇ ਸ਼ਹਿਰਾਂ ਵਿੱਚ ਬਿਜਲੀ ਦੀ ਖਪਤ ਜ਼ਿਆਦਾ ਹੈ, ਇਸ ਲਈ ਸੋਲਰ ਸਿਸਟਮ ਵੱਲ ਧਿਆਨ ਦਿੱਤਾ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h